''ਮੁਕਲਾਵਾ'' ਫਿਲਮ ਦੇ ਤੀਜੇ ਗੀਤ ''ਜੁੱਤੀ'' ਦਾ ਟੀਜ਼ਰ ਰਿਲੀਜ਼ (ਵੀਡੀਓ)

5/7/2019 3:36:24 PM

ਜਲੰਧਰ (ਬਿਊਰੋ) —  24 ਮਈ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਮੁਕਲਾਵਾ' ਹਰ ਪਾਸੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਫਿਲਮ ਦੇ ਟਰੇਲਰ ਅਤੇ ਹੁਣ ਤੱਕ ਰਿਲੀਜ਼ ਹੋਏ ਗੀਤਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। 'ਕਾਲਾ ਸੂਟ' ਤੇ 'ਗੁਲਾਬੀ ਪਾਣੀ' ਤੋਂ ਬਾਅਦ ਫਿਲਮ ਦਾ ਤੀਜਾ ਗੀਤ 'ਜੁੱਤੀ' ਰਿਲੀਜ਼ ਹੋਵੇਗਾ, ਜਿਸ ਦਾ ਟੀਜ਼ਰ ਹਾਲ ਹੀ 'ਚ ਰਿਲੀਜ਼ ਹੋ ਹੋਇਆ ਹੈ। ਟੀਜ਼ਰ 'ਚ ਐਮੀ ਵਿਰਕ ਤੇ ਸੋਨਮ ਬਾਜਵਾ ਦਾ ਲਾਜਵਾਬ ਭੰਗੜਾ ਦੇਖਣ ਨੂੰ ਮਿਲ ਰਿਹਾ ਹੈ। ਫਿਲਮ ਦੇ ਇਸ ਗੀਤ ਨੂੰ ਐਮੀ ਵਿਰਕ ਤੇ ਮੰਨਤ ਨੂਰ ਨੇ ਆਪਣੀ ਸੁਰੀਲੀ ਆਵਾਜ਼ 'ਚ ਗਾਇਆ ਹੈ।

ਇਸ ਗੀਤ ਨੂੰ ਰਾਜੂ ਵਰਮਾ ਨੇ ਕਲਮਬੱਧ ਕੀਤਾ ਹੈ। ਇਸ ਗੀਤ ਦਾ ਮਿਊਜ਼ਿਕ ਗੁਰਮੀਤ ਸਿੰਘ ਨੇ ਤਿਆਰ ਕੀਤਾ ਹੈ, ਜਿਸ ਨੂੰ ਜਲਦ 'ਵ੍ਹਾਈਟ ਹਿੱਲ ਮਿਊਜ਼ਿਕ' ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਜਾਵੇਗਾ।ਦੱਸ ਦਈਏ ਕਿ 'ਮੁਕਲਾਵਾ' ਫਿਲਮ ਦੀ ਸਟੋਰੀ ਤੇ ਸਕ੍ਰੀਨਪਲੇਅ ਉਪਿੰਦਰ ਵੜੈਚ ਤੇ ਜਗਜੀਤ ਸੈਣੀ ਨੇ ਲਿਖੇ ਹਨ। ਜਦੋਂਕਿ ਡਾਇਲਾਗਸ ਰਾਜੂ ਵਰਮਾ ਦੇ ਲਿਖੇ ਹਨ। ਇਸ ਫਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ। 'ਵ੍ਹਾਈਟ ਹਿੱਲ ਸਟੂਡੀਓ' ਤੇ 'ਗਰੇਸਲੇਟ ਪਿਕਚਰਸ' ਦੇ ਬੈਨਰ ਹੇਠ ਬਣੀ ਇਸ ਫਿਲਮ ਦੇ ਨਿਰਮਾਤਾ ਗੁਨਬੀਰ ਸਿੰਘ ਸਿੱਧੂ ਤੇ ਮਨਮੌੜ ਸਿੱਧੂ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News