''ਮੁਕਲਾਵਾ'' ਫਿਲਮ ਦਾ ਗੀਤ ''ਕਾਲਾ ਸੂਟ'' ਟਰੈਂਡਿੰਗ ''ਚ (ਵੀਡੀਓ)

4/29/2019 6:40:44 PM

ਜਲੰਧਰ (ਬਿਊਰੋ)— 24 ਮਈ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ 'ਮੁਕਲਾਵਾ' ਦਾ ਪਹਿਲਾ ਗੀਤ 'ਕਾਲਾ ਸੂਟ' ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ ਤੇ ਇਸ ਡਿਊਟ ਗੀਤ ਨੂੰ ਐਮੀ ਵਿਰਕ ਤੇ ਮੰਨਤ ਨੂਰ ਨੇ ਆਪਣੀ ਸੁਰੀਲੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਗੁਰਮੀਤ ਸਿੰਘ ਨੇ ਇਸ ਦਾ ਮਿਊਜ਼ਿਕ ਤਿਆਰ ਕੀਤਾ ਹੈ ਤੇ ਹਰਮਨਜੀਤ ਵਲੋਂ ਇਸ ਗੀਤ ਨੂੰ ਕਲਮਬੱਧ ਕੀਤਾ ਗਿਆ ਹੈ।
PunjabKesari

ਦੱਸਣਯੋਗ ਹੈ ਕਿ ਦਰਸ਼ਕਾਂ ਵਲੋਂ 'ਕਾਲਾ ਸੂਟ' ਗੀਤ ਖੂਬ ਪਸੰਦ ਕੀਤਾ ਜਾ ਰਿਹਾ ਹੈ। ਵਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਯੂਟਿਊਬ 'ਤੇ 3 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਹ ਗੀਤ ਯੂਟਿਊਬ 'ਤੇ ਵੀ ਟਰੈਂਡਿੰਗ 'ਚ ਹੈ।

'ਮੁਕਲਾਵਾ' ਫਿਲਮ 'ਚ ਐਮੀ ਵਿਰਕ ਤੇ ਸੋਨਮ ਬਾਜਵਾ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਬੀ. ਐੱਨ. ਸ਼ਰਮਾ, ਗੁਰਪ੍ਰੀਤ ਕੌਰ ਭੰਗੂ, ਸਰਬਜੀਤ ਚੀਮਾ, ਦ੍ਰਿਸ਼ਟੀ ਗਰੇਵਾਲ ਤੇ ਨਿਰਮਲ ਰਿਸ਼ੀ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਇਸ ਫਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ। ਵਾਈਟ ਹਿੱਲ ਸਟੂਡੀਓ ਤੇ ਗਰੇਸਲੇਟ ਪਿਕਚਰਜ਼ ਵਲੋਂ ਪ੍ਰੋਡਿਊਸ ਕੀਤੀ ਇਸ ਫਿਲਮ ਦੇ ਪ੍ਰੋਡਿਊਸਰ ਗੁਨਬੀਰ ਸਿੰਘ ਤੇ ਮਨਮੌੜ ਸਿੱਧੂ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News