''ਮੁਕਲਾਵਾ'' ਦਾ ਟਾਈਟਲ ਟਰੈਕ ਹੈਪੀ ਰਾਏਕੋਟੀ ਦੀ ਆਵਾਜ਼ ''ਚ ਰਿਲੀਜ਼ (ਵੀਡੀਓ)

5/21/2019 1:14:24 PM

ਜਲੰਧਰ(ਬਿਊਰੋ) - 24 ਮਈ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਮੁਕਲਾਵਾ' ਦੀ ਰਿਲੀਜ਼ਿੰਗ ਨੂੰ ਸਿਰਫ ਦੋ ਹੀ ਦਿਨ ਬਾਕੀ ਰਹੇ ਗਏ ਹਨ ਤੇ ਫਿਲਮ ਦੇ ਦਰਸ਼ਕ ਬੇਸਬਰੀ ਨਾਲ ਇਸ ਫਿਲਮ ਦੀ ਉਡੀਕ ਕਰ ਰਹੇ ਹਨ। ਟਰੇਲਰ ਤੇ ਹੁਣ ਤੱਕ ਰਿਲੀਜ਼ ਹੋਏ ਗਾਣੇ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤੇ ਗਏ। ਹਾਲ ਹੀ 'ਚ ਫਿਲਮ ਦਾ ਟਾਈਟਲ ਟਰੈਕ ਰਿਲੀਜ਼ ਕੀਤਾ ਗਿਆ ਹੈ। ਇਸ ਡਿਊਟ ਗੀਤ ਨੂੰ ਹੈਪੀ ਰਾਏਕੋਟੀ ਤੇ ਹਾਰਪੀ ਗਿੱਲ ਨੇ ਆਵਾਜ਼ ਦਿੱਤੀ ਹੈ।ਹੈਪੀ ਰਾਏਕੋਟੀ ਨੇ ਹੀ ਇਸ ਗੀਤ ਨੂੰ ਲਿਖਿਆ ਹੈ ਤੇ ਮਿਊਜ਼ਿਕ ਚਿਤਾਹ ਨੇ ਤਿਆਰ ਕੀਤਾ ਹੈ।'ਮੁਕਲਾਵੇ' ਵਰਗੀ ਰੀਤ ਦੀ ਬਾਤ ਪਾਉਂਦਾ ਇਹ ਗੀਤ ਖੂਬ ਪਸੰਦ ਕੀਤਾ ਜਾ ਰਿਹਾ ਹੈ ।

ਦੱਸਣਯੋਗ ਹੈ ਕਿ 'ਮੁਕਲਾਵਾ' ਫਿਲਮ ਦੀ ਸਟੋਰੀ ਤੇ ਸਕ੍ਰੀਨਪਲੇਅ ਉਪਿੰਦਰ ਵੜੈਚ ਤੇ ਜਗਜੀਤ ਸੈਣੀ ਨੇ ਲਿਖੇ ਹਨ ਜਦਕਿ ਡਾਇਲਾਗਸ ਰਾਜੂ ਵਰਮਾ ਦੇ ਹਨ। ਸਿਮਰਜੀਤ ਸਿੰਘ ਨੇ ਇਸ ਫਿਲਮ ਨੂੰ ਡਾਇਰੈਕਟ ਕੀਤਾ ਹੈ ।'ਵਾਈਟ ਹਿੱਲ ਸਟੂਡੀਓ' ਤੇ 'ਗਰੇਸਲੇਟ ਪਿਕਚਰਸ' ਦੀ ਇਸ ਸਾਂਝੀ ਪੇਸਕਸ਼ ਨੂੰ ਗੁਨਬੀਰ ਸਿੰਘ ਸਿੱਧੂ ਤੇ ਮਨਮੋੜ ਸਿੱਧੂ ਨੇ ਪ੍ਰੋਡਿਊਸ ਕੀਤਾ ਹੈ। ਐਮੀ ਵਿਰਕ ਤੇ ਸੋਨਮ ਬਾਜਵਾ ਸਟਾਰਰ ਇਸ ਫਿਲਮ 'ਚ ਗੁਰਪ੍ਰੀਤ ਘੁੱਗੀ, ਬੀ. ਐਨ. ਸ਼ਰਮਾ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਸਰਬਜੀਤ ਚੀਮਾ ਤੇ ਦ੍ਰਿਸ਼ਟੀ ਗਰੇਵਾਲ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ ।'ਵਾਈਟ ਹਿੱਲ ਸਟੂਡੀਓ' ਵੱਲੋਂ ਹੀ ਇਸ ਫਿਲਮ ਨੂੰ ਵਰਲਡਵਾਈਡ ਰਿਲੀਜ਼ ਕੀਤਾ ਜਾਵੇਗਾ।
  ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News