ਇਸ ਦਿਨ ਰਿਲੀਜ਼ ਹੋਵੇਗਾ 'ਨਾਢੂ ਖਾਂ' ਦਾ ਟਰੇਲਰ

4/4/2019 1:21:27 PM

ਜਲੰਧਰ(ਬਿਊਰੋ)— ਲਾਊਡ ਰੌਰ ਫਿਲਮਜ਼ ਅਤੇ ਮਿਊਜ਼ਿਕ ਟਾਈਮ ਪ੍ਰੋਡਕਸ਼ਨ ਦੇ ਬੈਨਰ ਵਲੋਂ ਤਿਆਰ ਕੀਤੀ ਜਾ ਰਹੀ ਫਿਲਮ 'ਨਾਢੂ ਖਾਂ' ਦੇ ਟੀਜ਼ਰ ਅਤੇ ਗੀਤ ਤੋਂ ਬਾਅਦ ਹੁਣ ਇਸ ਫਿਲਮ ਦੀ ਟਰੇਲਰ ਰਿਲੀਜ਼ ਦੀ ਡੇਟ ਸਾਹਮਣੇ ਆ ਗਈ ਹੈ। ਨਾਢੂ ਖਾਂ ਫਿਲਮ ਦਾ ਟਰੇਲਰ 8 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਖੁੱਦ ਫਿਲਮ ਦੇ ਡਾਇਰੈਕਟਰ ਇਮਰਾਨ ਸ਼ੇਖ ਨੇ ਪੋਸਟਰ ਸ਼ੇਅਰ ਕਰਕੇ ਦਿੱਤੀ ਹੈ। 

   ਪੁਰਾਣੇ ਪੰਜਾਬ ਦੇ ਪੰਜਾਬੀ ਸੱਭਿਆਚਾਰ ਦੀ ਤਰਜ਼ਮਾਨੀ ਕਰੇਗੀ ਨਾਢੂ ਖਾਂ

ਉਥੇ ਫਿਲਮ ਦੀ ਗੱਲ ਕਰੀਏ ਤਾਂ 'ਨਾਢੂ ਖਾਂ' 'ਚ ਹਰੀਸ਼ ਵਰਮਾ, ਵਾਮਿਕਾ ਗੱਬੀ, ਬੀ. ਐੱਨ. ਸ਼ਰਮਾ, ਬਨਿੰਦਰ ਸਿੰਘ ਬੰਨੀ, ਹੋਬੀ ਧਾਲੀਵਾਲ, ਮਲਕੀਤ ਰੌਣੀ, ਰੁਪਿੰਦਰ ਰੁਪੀ, ਗੁਰਪ੍ਰੀਤ ਭੰਗੂ, ਹਰਿੰਦਰ ਭੁੱਲਰ, ਗੁਰਚੇਤ ਚਿੱਤਰਕਾਰ ਤੇ ਸਿਮਰਨ ਢੀਂਡਸਾ ਤੋਂ ਇਲਾਵਾ ਕਈ ਸਿਤਾਰੇ ਅਹਿਮ ਭੂਮਿਕਾ 'ਚ ਹਨ। ਫਿਲਮ ਨੂੰ ਹਰਪ੍ਰੀਤ ਸਿੰਘ ਦੇਵਗਨ, ਅਚਿੰਤ ਗੋਇਲ ਤੇ ਰਾਕੇਸ਼ ਦਹੀਆ ਨੇ ਪ੍ਰੋਡਿਊਸ ਕੀਤਾ ਹੈ। ਫਿਲਮ ਦੀ ਕਹਾਣੀ ਸੁਖਜਿੰਦਰ ਸਿੰਘ ਬੱਬਲ ਨੇ ਲਿਖੀ ਹੈ, ਜਿਸ ਨੂੰ ਡਾਇਰੈਕਟ ਇਮਰਾਨ ਸ਼ੇਖ ਨੇ ਕੀਤਾ ਹੈ। ਦੁਨੀਆ ਭਰ 'ਚ ਇਹ ਫਿਲਮ 26 ਅਪ੍ਰੈਲ, 2019 ਨੂੰ ਰਿਲੀਜ਼ ਹੋਣ ਜਾ ਰਹੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News