''ਨਾਨਕ ਨਾਮ ਜਹਾਜ਼'' ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
10/18/2019 4:47:26 PM
ਜਲੰਧਰ (ਬਿਊਰੋ) — ਸਾਲ 1969 ਨੂੰ ਤਕਰੀਬਨ 50 ਸਾਲ ਪਹਿਲਾਂ ਬਣੀ 'ਨਾਨਕ ਨਾਮ ਜਹਾਜ਼' ਫਿਲਮ, ਜਿਸ ਨੇ 1970 'ਚ ਸਰਵੋਤਮ ਪੰਜਾਬੀ ਫਿਲਮ ਅਤੇ ਸਰਵੋਤਮ ਸੰਗੀਤ ਦੇ ਕੌਮੀ ਪੁਰਸਕਾਰ ਜਿੱਤੇ ਸਨ। ਜਿਸਦੇ ਚੱਲਦੇ ਇਕ ਵਾਰ ਫਿਰ ਤੋਂ ਪੰਜਾਬੀ ਫਿਲਮ 'ਨਾਨਕ ਨਾਮ ਜਹਾਜ਼' ਨੂੰ ਮੁੜ ਤੋਂ ਬਣਾਇਆ ਜਾ ਰਿਹਾ ਹੈ। ਇਸ ਫਿਲਮ ਦੇ ਸ਼ੂਟ ਤੋਂ ਪਹਿਲਾਂ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਫਿਲਮ ਦੀ ਪੂਰੀ ਸਟਾਰ ਕਾਸਟ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਪਰਮਾਤਮਾ ਦੀਆਂ ਖੁਸ਼ੀਆਂ ਤੇ ਆਸ਼ੀਰਵਾਦ ਪ੍ਰਾਪਤ ਕੀਤਾ। ਗੈਵੀ ਚਾਹਲ, ਮੁਕੇਸ਼ ਰਿਸ਼ੀ, ਅਮਨ ਧਾਲੀਵਾਲ, ਯਾਮਿਨੀ ਮਲਹੋਤਰਾ, ਵਿੰਦੂ ਦਾਰਾ ਸਿੰਘ ਤੋਂ ਇਲਾਵਾ ਫਿਲਮ ਦੀ ਬਾਕੀ ਟੀਮ ਨੇ ਵੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ।
ਦੱਸ ਦਈਏ ਕਿ ਇਸ ਦੀਆਂ ਕੁਝ ਝਲਕੀਆਂ ਗੈਵੀ ਚਾਹਲ ਤੇ ਬਿੰਦੂ ਧਾਰਾ ਸਿੰਘ ਨੇ ਆਪਣੀ ਇੰਸਟਾ ਸਟੋਰੀ 'ਚ ਸਾਂਝੀਆਂ ਕੀਤੀਆਂ ਹਨ। ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਫਿਲਮ ਨੂੰ ਮਾਨ ਸਿੰਘ ਦੀਪ ਤੇ ਕਲਿਆਨੀ ਸਿੰਘ ਵੱਲੋਂ ਪ੍ਰੋਡਿਊਸ ਕੀਤਾ ਜਾ ਰਿਹਾ ਹੈ। 'ਨਾਨਕ ਨਾਮ ਜਹਾਜ਼ ਹੈ' ਫਿਲਮ ਨੂੰ ਕਲਿਆਨੀ ਸਿੰਘ ਵੱਲੋਂ ਡਾਇਰੈਕਟ ਕੀਤਾ ਜਾਵੇਗਾ। ਇਸ ਫਿਲਮ ਦੀ ਕਹਾਣੀ ਪਰਿਵਾਰਕ ਤੇ ਸਭਿਆਚਾਰਿਕ ਕਦਰਾਂ-ਕੀਮਤਾਂ 'ਤੇ ਅਧਾਰਿਤ ਹੋਵੇਗੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ