ਨਿਮਰਤ ਖਹਿਰਾ ਦਾ ਨਵਾਂ ਗੀਤ ''ਲਹਿੰਗਾ'' ਰਿਲੀਜ਼ (ਵੀਡੀਓ)

1/7/2020 11:14:23 AM

ਜਲੰਧਰ (ਬਿਊਰੋ) — ਪੰਜਾਬੀ ਗਾਇਕਾ ਤੇ ਅਦਾਕਾਰਾ ਨਿਮਰਤ ਖਹਿਰਾ ਦਾ ਨਵਾਂ ਗੀਤ 'ਲਹਿੰਗਾ' ਰਿਲੀਜ਼ ਹੋ ਚੁੱਕਾ ਹੈ, ਜਿਸ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਨਿਮਰਤ ਖਹਿਰਾ ਦੇ ਇਸ ਗੀਤ 'ਚ ਉਸ ਲੜਕੀ ਦੀ ਕਹਾਣੀ ਨੂੰ ਦਿਖਾਇਆ ਗਿਆ ਹੈ, ਜਿਸ ਨੂੰ ਵਿਆਹ ਤੋਂ ਬਾਅਦ ਹਰ ਖੁਸ਼ੀ ਮਿਲਦੀ ਹੈ। ਗੀਤ ਦੀ ਗੱਲ ਕੀਤੀ ਜਾਵੇ ਤਾਂ ਇਹ ਗੀਤ ਅਰਜਨ ਢਿੱਲੋਂ ਨੇ ਲਿਖਿਆ ਹੈ, ਜਿਸ ਨੂੰ ਮਿਊਜ਼ਿਕ ਕਿਡ ਨੇ ਦਿੱਤਾ ਹੈ।

ਦੱਸ ਦਈਏ ਕਿ ਨਿਮਰਤ ਖਹਿਰਾ ਦੇ ਇਸ ਗੀਤ ਦਾ ਫੈਨਜ਼ ਨੂੰ ਕਾਫੀ ਸਮੇਂ ਤੋਂ ਇੰਤਜ਼ਾਰ ਸੀ ਕਿਉਂਕਿ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ। ਨਿਮਰਤ ਖਹਿਰਾ ਨੇ ਸਾਲ 2020 'ਚ ਆਪਣੇ ਗੀਤਾਂ ਨਾਲ ਤਾਂ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਨਗੇ ਹੀ, ਉਥੇ ਹੀ ਉਹ ਸਿਲਵਰ ਸਕ੍ਰੀਨ 'ਤੇ ਵੀ ਨਜ਼ਰ ਆਉਣਗੇ। ਨਿਮਰਤ ਖਹਿਰਾ ਦਿਲਜੀਤ ਦੋਸਾਂਝ ਨਾਲ ਫਿਲਮ 'ਜੋੜੀ' 'ਚ ਨਜ਼ਰ ਆਉਣਗੇ। ਇਸ ਫਿਲਮ ਨੂੰ ਅੰਬਰਦੀਪ ਨੇ ਲਿਖਿਆ ਹੈ। ਇਹ ਫਿਲਮ 26 ਜੂਨ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਵੇਗੀ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News