ਫੌਜੀ ਜਵਾਨਾਂ ਨਾਲ ਨਿੰਜਾ ਨੇ ਬਿਤਾਏ ਪਲ, ਸ਼ੇਅਰ ਕੀਤੀ ਤਸਵੀਰ

10/14/2019 12:48:24 PM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਨਿੰਜਾ ਦੀ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਸ ਤਸਵੀਰ ਨੂੰ ਨਿੰਜਾ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ। ਇਸ ਤਸਵੀਰ 'ਚ ਉਹ ਭਾਰਤੀ ਫੌਜੀ ਜਵਾਨਾਂ ਨਾਲ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕੈਪਸ਼ਨ 'ਚ ਨਾਲ ਲਿਖਿਆ ਹੈ, ''ਅਸਲੀ ਹੀਰੋਸ ਨਾਲ #IndianArmy’।ਇਸ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਫੌਜੀ ਵੀਰਾਂ ਨਾਲ ਲਈ ਇਸ ਤਸਵੀਰ ਨੂੰ 81 ਹਜ਼ਾਰ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ।

PunjabKesari
ਜੇ ਗੱਲ ਕਰੀਏ ਨਿੰਜਾ ਦੇ ਕੰਮ ਦੀ ਕਰੀਏ ਤਾਂ ਉਹ ਪਿਛਲੇ ਮਹੀਨੇ ਫਿਲਮ 'ਦੂਰਬੀਨ' 'ਚ ਮੁੱਖ ਭੂਮਿਕਾ 'ਚ ਨਜ਼ਰ ਆਏ ਸਨ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਹ ਪੱਤਰਕਾਰ ਅਤੇ ਲੇਖਕ ਮਿੰਟੂ ਗੁਰਸਰੀਆ ਦੀ ਜ਼ਿੰਦਗੀ 'ਤੇ ਅਧਾਰਿਤ ਇਹ ਫਿਲਮ 'ਜ਼ਿੰਦਗੀ ਜ਼ਿੰਦਾਬਾਦ' 'ਚ ਮਿੰਟੂ ਗੁਰਸਰੀਆ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ।

 
 
 
 
 
 
 
 
 
 
 
 
 
 

NEVER GIVE UP🤝 #Workout #Boxing #Fire🔥 @sachin_boxer @aesthetic_nakul

A post shared by NINJA™ (@its_ninja) on Oct 12, 2019 at 8:17am PDT


ਦੱਸਣਯੋਗ ਗੈ ਕਿ ਨਿੰਜਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਅੜਬ ਮੁਟਿਆਰਾਂ' ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਇਸ ਫਿਲਮ 'ਚ ਉਹ ਮਹਿਰੀਨ ਪੀਰਜ਼ਾਦਾ ਦੇ ਆਪੋਜ਼ਿਟ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News