ਹੁਣ ਲਖਵਿੰਦਰ ਵਡਾਲੀ ਨੇ ਕੀਤੀ ਫਤਿਹਵੀਰ ਲਈ ਅਰਦਾਸ

6/9/2019 2:37:41 PM

ਜਲੰਧਰ (ਬਿਊਰੋ) –ਬੀਤੇ ਵੀਰਵਾਰ ਨੂੰ ਸੰਗਰੂਰ ਦੇ ਪਿੰਡ ਭਗਵਾਨਪੁਰਾ 'ਚ 150 ਫੀਟ ਡੂੰਘੇ ਬੋਰੇਵੈੱਲ 'ਚ ਡਿੱਗੇ 2 ਸਾਲਾਂ ਦੇ ਫਤਿਹਵੀਰ ਨੂੰ ਬਚਾਉਣ ਲਈ ਜਿੱਥੇ ਸਾਰਾ ਦੇਸ਼ ਅਰਦਾਸਾਂ ਕਰ ਰਿਹਾ ਹੈ, ਉਥੇ ਹੀ ਪੰਜਾਬੀ ਕਲਾਕਾਰ ਵੀ ਫਤਿਹਵੀਰ ਦੀ ਸਲਾਮਤੀ ਲਈ ਅਰਦਾਸਾਂ ਕਰ ਰਹੇ ਹਨ।ਅਨਮੋਲ ਗਗਨ ਮਾਨ ਤੋਂ ਬਾਅਦ ਹੁਣ ਉੱਘੇ ਗਾਇਕ ਲਖਵਿੰਦਰ ਵਡਾਲੀ ਨੇ ਵੀ ਫਤਿਹਵੀਰ ਲਈ ਅਰਦਾਸ ਕੀਤੀ ਹੈ। ਲਖਵਿੰਦਰ ਵਡਾਲੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਇਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਹੈ "ਮੈਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ ਬੋਰਵੈਲ 'ਚ ਡਿੱਗਿਆ ਬੱਚਾ ਫ਼ਤਿਹਵੀਰ ਸਹੀ ਸਲਾਮਤ ਬਾਹਰ ਨਿਕਲ ਆਵੇ ਅਤੇ ਉਸਦੇ ਪਰਿਵਾਰ ਸਮੇਤ ਫ਼ਤਿਹਵੀਰ ਲਈ ਅਰਦਾਸਾਂ ਕਰ ਰਹੇ ਹਰ ਵਿਅਕਤੀ ਨੂੰ ਖੁਸ਼ੀ ਮਿਲੇ!!!!! ਲਖਵਿੰਦਰ ਵਡਾਲੀ" 

 
 
 
 
 
 
 
 
 
 
 
 
 
 

ਮੈਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ ਬੋਰਵੈਲ 'ਚ ਡਿੱਗਿਆ ਬੱਚਾ ਫ਼ਤਿਹਵੀਰ ਸਹੀ ਸਲਾਮਤ ਬਾਹਰ ਨਿਕਲ ਆਵੇ ਅਤੇ ਉਸਦੇ ਪਰਿਵਾਰ ਸਮੇਤ ਫ਼ਤਿਹਵੀਰ ਲਈ ਅਰਦਾਸਾਂ ਕਰ ਰਹੇ ਹਰ ਵਿਅਕਤੀ ਨੂੰ ਖੁਸ਼ੀ ਮਿਲੇ!!!!! ਲਖਵਿੰਦਰ ਵਡਾਲੀ

A post shared by Lakhwinder Wadali (@lakhwinderwadaliofficial) on Jun 9, 2019 at 12:15am PDT


ਦੱਸਣਯੋਗ ਹੈ ਕਿ ਫਤਿਹਵੀਰ ਨੂੰ ਬਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਪਰ ਅਜੇ ਤੱਕ ਫਤਿਹਵੀਰ ਨੂੰ ਸੁੱਰਖਿਅਤ ਬਾਹਰ ਕੱਢਣ ਦਾ ਕੋਈ ਖਾਸ ਪ੍ਰਬੰਧ ਨਹੀਂ ਕੀਤਾ ਗਿਆ। ਕਿਆਸ ਲਗਾਏ ਜਾ ਰਹੇ ਹਨ ਕਿ ਸ਼ਾਇਦ ਅੱਜ ਫਤਿਹਵੀਰ ਨੂੰ ਬੋਰਵੈੱਲ 'ਚੋਂ ਕੱਢ ਲਿਆ ਜਾਵੇਗਾ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Lakhan

This news is Edited By Lakhan

Related News