ਹੁਣ ਹੋਰ ਵਧਣਗੀਆਂ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਿਲਾਂ, ਪੱਤਰਕਾਰਾਂ ਨਾਲ ਲਿਆ ਪੰਗਾ ਪੈ ਸਕਦਾ ਭਾਰੀ!

6/17/2020 9:28:39 AM

ਬਰਨਾਲਾ (ਵਿਵੇਕ ਸਿੰਧਵਾਨੀ) – ਵਿਵਾਦਿਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਬੀਤੇ ਦਿਨ ਸੋਸ਼ਲ ਮੀਡੀਆ 'ਤੇ ਵੀਡੀਓ ਰਾਹੀਂ ਲੋਕ ਤੰਤਰ ਦੇ ਚੌਥੇ ਥੰਮ ਮੀਡੀਆ ਖਿਲਾਫ਼ ਕੀਤੀ ਗਈ ਘਟੀਆ ਬਿਆਨਬਾਜ਼ੀ ਅਤੇ ਧਮਕੀਆਂ ਦਿੱਤੇ ਜਾਣ ਤੋਂ ਬਾਅਦ ਪੰਜਾਬ ਭਰ ਦੇ ਮੀਡੀਆ 'ਚ ਗਾਇਕ ਸਿੱਧੂ ਮੂਸੇਵਾਲਾ ਖ਼ਿਲਾਫ਼ ਰੋਸ ਪਾਇਆ ਜਾ ਰਿਹਾ, ਜਿਸ 'ਤੇ ਚੱਲਦਿਆਂ ਪੰਜਾਬ ਭਰ ਦੇ ਪ੍ਰੈੱਸ ਕਲੱਬਾਂ ਵੱਲੋਂ ਇਕਜੁਟਤਾ ਦਿਖਾਉਂਦਿਆਂ ਆਪੋ-ਆਪਣੇ ਜ਼ਿਲ੍ਹਾ ਹੈੱਡਕੁਆਰਟਰ 'ਤੇ ਸਿੱਧੂ ਮੂਸੇਵਾਲਾ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਬਰਨਾਲਾ ਪ੍ਰੈੱਸ ਕਲੱਬ ਅਤੇ ਜ਼ਿਲ੍ਹੇ ਭਰ ਦੇ ਵੱਖ-ਵੱਖ ਸਟੇਸ਼ਨਾਂ ਦੇ ਪ੍ਰੈੱਸ ਕਲੱਬਾਂ ਵੱਲੋਂ ਸਿੱਧੂ ਮੂਸੇਵਾਲਾ ਖ਼ਿਲਾਫ਼ ਮੁਜ਼ਾਹਰਾ ਕਰਦਿਆਂ ਸਖ਼ਤ ਕਾਰਵਾਈ ਕਰਨ ਦੀ ਮੰਗ ਸਬੰਧੀ ਐੱਸ. ਐੱਸ. ਪੀ. ਨੂੰ ਮੰਗ-ਪੱਤਰ ਦਿੱਤਾ ਗਿਆ।

ਇਸ ਦੌਰਾਨ ਪ੍ਰਧਾਨ ਚੇਤਨ ਸ਼ਰਮਾ ਨੇ ਕਿਹਾ ਕਿ ਬਰਨਾਲਾ ਪੁਲਸ ਵੱਲੋਂ ਉਕਤ ਗਾਇਕ ਸਿੱਧੂ ਮੂਸੇਵਾਲਾ ਅਤੇ ਪੁਲਸ ਮੁਲਾਜ਼ਮਾਂ ਖ਼ਿਲਾਫ਼ ਆਰਮਜ਼ ਐਕਟ ਅਤੇ ਹੋਰਨਾ ਧਾਰਾਵਾਂ ਤਹਿਤ ਪਰਚਾ ਦਰਜ ਹੋਇਆ ਸੀ ਪਰ ਇਸ ਸਭ ਦੇ ਬਾਵਜੂਦ ਕਰੀਬ 2 ਮਹੀਨੇ ਦਾ ਸਮਾਂ ਬੀਤੇ ਜਾਣ ਦੇ ਬਾਵਜੂਦ ਸਿੱਧੂ ਮੂਸੇਵਾਲਾ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਬਰਨਾਲਾ ਪੁਲਸ ਵੱਲੋਂ ਪੁੱਛÎ-ਗਿੱਛ ਲਈ ਉਸ ਨੂੰ ਦੋ ਵਾਰ ਬੁਲਾਇਆ ਗਿਆ ਪਰ ਉਹ ਪੇਸ਼ ਨਹੀਂ ਹੋਇਆ। ਉਸ ਦੇ ਬਰਨਾਲਾ ਪੁਲਸ ਅੱਗੇ ਪੇਸ਼ ਨਾ ਹੋਣ ਦੀਆਂ ਆਪਣੀ ਡਿਊਟੀ ਅਨੁਸਾਰ ਮੀਡੀਆ ਵੱਲੋਂ ਲਗਾਤਾਰ ਖ਼ਬਰਾਂ ਲਾਈਆਂ ਜਾ ਰਹੀਆਂ ਹਨ।

ਸ਼ਰੇਆਮ ਘੁੰਮ ਰਹੇ ਸਿੱਧੂ ਮੂਸੇਵਾਲਾ ਵੱਲੋਂ ਬੀਤੇ ਦਿਨੀਂ ਆਪਣੇ ਪਿੰਡ ਖੇਤ ਤੋਂ ਸੋਸ਼ਲ ਮੀਡੀਆ 'ਤੇ ਲਾਇਵ ਹੋ ਕੇ ਮੀਡੀਆ ਪ੍ਰਤੀ ਭੱਦੀ ਸ਼ਬਦਾਬਲੀ ਦੀ ਵਰਤੋਂ ਕੀਤੀ ਗਈ, ਜੋ ਕਿ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਹੈ। ਰਾਜਿੰਦਰ ਬਰਾੜ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਆਪਣੇ ਗੀਤਾਂ ਰਾਹੀਂ ਹਥਿਆਰਾਂ ਆਦਿ ਦੀ ਨੁਮਾਇਸ ਕਰਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਕੁਰਾਹੇ ਪਾ ਰਿਹਾ ਹੈ।

ਬਘੇਲ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਆਪਣੇ ਚਾਹੁਣ ਵਾਲਿਆਂ ਦੀ ਵਧ ਰਹੀ ਗਿਣਤੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਈਆਂ ਯਾਰੀਆਂ ਦੀ ਬਦੌਲਤ ਉਕਤ ਕਲਾਕਾਰ ਬੁਖਲਾਹਟ 'ਚ ਆ ਕੇ ਸਮਾਜ ਪ੍ਰਤੀ ਗਲਤ ਬਿਆਨਬਾਜ਼ੀ ਕਰ ਰਿਹਾ।

ਇਸ ਮੌਕੇ ਸੁਖਚਰਨਪ੍ਰੀਤ ਸਿੰਘ ਸੁੱਖੀ ਨੇ ਕਿਹਾ ਕਿ ਪੰਜਾਬ ਪੁਲਸ ਵੱਲੋਂ ਸਿੱਧੂ ਮੂਸੇਵਾਲਾ ਨਾਲ ਯਾਰੀਆਂ ਨਿਭਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਯਾਰੀਆਂ ਦੀ ਬਦੌਲਤ ਉਸ ਵੱਲੋਂ ਬੇਖੌਫ ਹੋ ਕੇ ਮੀਡੀਆ ਖ਼ਿਲਾਫ਼ ਬੇਹੱਦ ਘਟੀਆ ਬਿਆਨਬਾਜ਼ੀ ਕਰਦਿਆਂ ਸ਼ਰੇਆਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜੋ ਬਰਦਾਸ਼ਤ ਤੋਂ ਬਾਹਰ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News