ਕਰਮਜੀਤ ਵੱਲੋਂ ਸਾਂਝੀ ਕੀਤੀ ਬਜ਼ੁਰਗ ਦੀ ਵੀਡੀਓ ਦੇਖ ਦਿਲ ਹੋ ਜਾਵੇਗਾ ਬਾਗੋ ਬਾਗ

12/3/2019 4:09:39 PM

ਜਲੰਧਰ (ਬਿਊਰੋ) — ਸੋਸ਼ਲ ਮੀਡੀਆ ਅਜੋਕੇ ਸਮੇਂ 'ਚ ਅਜਿਹਾ ਮੰਚ ਬਣ ਚੁੱਕਿਆ ਹੈ, ਜਿੱਥੇ ਆਏ ਦਿਨ ਬੱਚੇ ਤੋਂ ਲੈ ਕੇ ਬਜ਼ੁਰਗ ਅਤੇ ਆਮ ਤੋਂ ਲੈ ਕੇ ਖਾਸ ਵਿਅਕਤੀਆਂ ਦੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹਾਲਹੀ 'ਚ ਪਾਲੀਵੁੱਡ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਕਰਮਜੀਤ ਅਨਮੋਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਇਕ ਬਜ਼ੁਰਗ ਮੂੰਹ ਨਾਲ ਤੂੰਬੀ ਵਜਾ ਰਿਹਾ ਹੈ ਅਤੇ ਗੀਤ ਵੀ ਗਾ ਰਿਹਾ ਹੈ। ਵੀਡੀਓ 'ਚ ਨਜ਼ਰ ਆ ਰਿਹਾ ਬਜ਼ੁਰਗ ਉਸਤਾਦ ਯਮਲਾ ਜੱਟ ਜੀ ਦਾ ਗੀਤ 'ਮੰਗ ਸਾਂ ਮੈਂ ਤੇਰੀ ਹਾਣੀਆਂ' ਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ।

 

 
 
 
 
 
 
 
 
 
 
 
 
 
 

Dil❤️ hona chahida jawan umran ch ki rakheya

A post shared by Karamjit Anmol (@karamjitanmol) on Dec 2, 2019 at 10:34pm PST

ਦੱਸ ਦਈਏ ਕਿ ਕਰਮਜੀਤ ਅਨਮੋਲ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, ''ਦਿਲ ਹੋਣਾ ਚਾਹੀਦਾ ਜਵਾਨ ਉਮਰਾਂ 'ਚ ਕੀ ਰੱਖਿਆ।'' ਕਰਮਜੀਤ ਅਨਮੋਲ ਵਲੋਂ ਸ਼ੇਅਰ ਕੀਤੀ ਇਸ ਵੀਡੀਓ ਦਾ ਹਰ ਕੋਈ ਇਸ ਬਜ਼ੁਰਗ ਦੀਆਂ ਤਾਰੀਫਾਂ ਕਰ ਰਿਹਾ ਹੈ। ਗਾਇਕ ਰਾਜਵੀਰ ਜਵੰਦਾ ਨੇ ਇਸ ਵੀਡੀਓ 'ਤੇ ਕੁਮੈਂਟ ਕਰਕੇ ਬਜ਼ੁਰਗ ਦੀ ਤਾਰੀਫ ਕੀਤੀ ਹੈ। ਜਿੱਥੇ ਰਾਨੂ ਮੰਡਲ ਵਰਗੇ ਨਾਮ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਕਰਕੇ ਇਸ ਸਾਲ ਕਾਫੀ ਚਰਚਾ 'ਚ ਰਹੇ ਹਨ ਹੁਣ ਇਸ ਬਜ਼ੁਰਗ ਦਾ ਵੀਡੀਓ ਵੀ ਕਾਫੀ ਵਾਇਰਲ ਹੋ ਰਿਹਾ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News