ਇਹ ਹੈ ਸੰਗੀਤ ਜਗਤ ਦਾ ਚਮਕਦਾ ਸਿਤਾਰਾ, ਜਿਸ ਨੂੰ ਦੇਖਣ ਲਈ ਲੱਗ ਜਾਂਦੀਆਂ ਨੇ ਲੰਬੀਆਂ-ਲੰਬੀਆਂ ਕਤਾਰਾਂ
5/8/2020 1:43:06 PM

ਜਲੰਧਰ (ਬਿਊਰੋ) : ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕ ਬੱਬੂ ਮਾਨ, ਜੋ ਕਿ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਬੇਬਾਕ ਬੋਲਣ ਦੇ ਅੰਦਾਜ਼ ਲਈ ਵੀ ਜਾਣੇ ਜਾਂਦੇ ਹਨ। ਉਨ੍ਹਾਂ ਦੀ ਫੈਨ ਫਾਲੋਵਿੰਗ ਦਾ ਦਾਇਰਾ ਬਹੁਤ ਵੱਡਾ ਹੈ। ਬੱਬੂ ਮਾਨ ਦੇ ਚਾਹੁਣ ਵਾਲੇ ਉਨ੍ਹਾਂ ਦੀ ਇਕ ਝਲਕ ਪਾਉਣ ਲਈ ਲੰਬੀਆਂ-ਲੰਬੀਆਂ ਕਤਰਾਂ 'ਚ ਖੜ੍ਹੇ ਨਜ਼ਰ ਆਉਂਦੇ ਹਨ। ਬੱਬੂ ਮਾਨ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਅਕਸਰ ਹੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਅਜਿਹੇ 'ਚ ਉਨ੍ਹਾਂ ਦੀ ਇਕ ਪੁਰਾਣੀ ਤਸਵੀਰ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਤਸਵੀਰ 'ਚ ਉਹ ਆਪਣੇ ਕਾਲਜ ਦੇ ਭੰਗੜੇ ਵਾਲੇ ਗਰੁੱਪ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ ਵਿਚ ਬੱਬੂ ਮਾਨ ਭੰਗੜੇ ਵਾਲੀ ਡਰੈੱਸ ਵਿਚ ਹਨ। ਇਹ ਤਸਵੀਰ ਉਨ੍ਹਾਂ ਦੇ ਕਿਸੇ ਫੈਨ ਪੇਜ਼ ਵੱਲੋਂ ਸ਼ੇਅਰ ਕੀਤੀ ਗਈ ਹੈ। ਇਸ ਤਸਵੀਰ ਵਿਚ ਬਹੁਤ ਹੀ ਮੁਸ਼ਕਿਲ ਨਾਲ ਬੱਬੂ ਮਾਨ ਨੂੰ ਪਹਿਚਾਣਿਆ ਜਾ ਸਕਦਾ ਹੈ।
ਜੇ ਗੱਲ ਕਰੀਏ ਬੱਬੂ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਆਪਣੇ ਸਿੰਗਲ ਟਰੈਕ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਇਸ ਤੋਂ ਇਲਾਵਾ ਉਹ ਬਹੁਤ ਜਲਦ ਇਕ ਵਾਰ ਫਿਰ ਤੋਂ ਵੱਡੇ ਪਰਦੇ 'ਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। 'ਸੁੱਚਾ ਸੂਰਮਾ' ਟਾਈਟਲ ਦੇ ਹੇਠ ਤਿਆਰ ਹੋਈ ਫਿਲਮ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।
ਉਨ੍ਹਾਂ ਦੇ ਫੈਨਜ਼ ਵੱਲੋ ਬਹੁਤ ਬੇਸਬਰੀ ਨਾਲ ਇਸ ਫਿਲਮ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਹੀ ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ 'ਤੇ ਰਿਸ਼ੀ ਕਪੂਰ ਅਤੇ ਇਰਫਾਨ ਖਾਨ ਨੂੰ ਸ਼ਰਧਾਂਜਲੀ ਦੇਣ ਲਈ ਖਾਸ ਪੋਸਟ ਸ਼ੇਅਰ ਕੀਤੀ ਸੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ