ਪੰਡਿਤ ਰਾਓ ਧਰੇਨਵਰ ''ਤੇ ਭੜਕੇ ਸ਼ੈਰੀ ਮਾਨ

9/19/2019 3:13:46 PM

ਜਲੰਧਰ (ਬਿਊਰੋ) — ਵੱਖ-ਵੱਖ ਗੀਤਾਂ ਨਾਲ ਸੰਗੀਤ ਜਗਤ 'ਚ ਮਕਬੂਲ ਹੋਣ ਵਾਲੇ ਪੰਜਾਬੀ ਗਾਇਕ ਤੇ ਅਦਾਕਾਰ ਸ਼ੈਰੀ ਮਾਨ ਕਿਸੇ ਨਾ ਕਿਸੇ ਵਿਸ਼ੇ ਨੂੰ ਲੈ ਕੇ ਸੁਰਖੀਆਂ 'ਚ ਆ ਹੀ ਜਾਂਦੇ ਹਨ। ਹਾਲ ਹੀ 'ਚ ਉਨ੍ਹਾਂ ਦੀ ਇਕ ਰਿਕਾਰਡਿੰਗ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਰਿਕਾਰਡਿੰਗ 'ਚ ਸ਼ੈਰੀ ਮਾਨ ਪੰਡਿਤ ਰਾਓ ਧਰੇਨਵਰ ਨਾਲ ਗੱਲ ਕਰ ਰਹੇ ਹਨ। ਦਰਅਸਲ, ਸ਼ੈਰੀ ਮਾਨ ਨੇ ਪੰਡਿਤ ਰਾਓ ਧਰੇਨਵਰ ਨੂੰ ਫੋਨ ਲਗਾ ਕੇ ਕੁਝ ਗੱਲਾਂ ਕੀਤੀਆਂ, ਜਿਸ ਦੀ ਵੀਡੀਓ ਬਣਾ ਕੇ ਸ਼ੈਰੀ ਮਾਨ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਇਸ ਵੀਡੀਓ ਸ਼ੈਰੀ ਮਾਨ ਨੇ ਪੰਡਿਤ ਰਾਓ ਧਰੇਨਵਰ ਨੂੰ ਆਪਣੇ ਗੀਤਾਂ ਨੂੰ ਲੈ ਕੇ ਕੁਝ ਸਵਾਲ ਵੀ ਪੁੱਛਦੇ ਨਜ਼ਰ ਆ ਰਹੇ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਵੀ ਸ਼ੈਰੀ ਮਾਨ ਪੰਡਿਤ ਰਾਓ ਧਰੇਨਵਰ 'ਤੇ ਟਿੱਪਣੀ ਕਰਕੇ ਵਿਵਾਦਾਂ 'ਚ ਘਿਰ ਚੁੱਕੇ ਹਨ। ਸ਼ੈਰੀ ਮਾਨ ਅਜਿਹਾ ਕਿਉਂ ਕਰ ਰਹੇ ਹਨ, ਇਸ ਬਾਰੇ ਤਾਂ ਕੁਝ ਕਿਹਾ ਨਹੀਂ ਜਾ ਸਕਦਾ। ਦੱਸ ਦਈਏ ਕਿ ਪੰਡਿਤ ਰਾਓ ਧਰੇਨਵਰ ਹਮੇਸ਼ਾ ਹੀ ਗਾਇਕਾਂ ਦੀ ਲੱਚਰ ਗਾਇਕੀ ਤੇ ਭੜਕਾਊ ਗੀਤਾਂ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ। ਭੜਕਾਊ ਤੇ ਅਸੱਭਿਆਕ ਗਾਇਕੀ ਖਿਲਾਫ ਐਕਸ਼ਨ ਲੈ ਚੁੱਕੇ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News