ਪਰਮੀਸ਼ ਵਰਮਾ ''ਤੇ ਹਮਲਾ ਕਰਨ ਵਾਲੇ ਗੈਂਗਸਟਰ ਦਿਲਪ੍ਰੀਤ ਬਾਬੇ ਦੇ ਸਾਥੀ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ

11/7/2019 9:21:26 AM

ਮੋਹਾਲੀ (ਕੁਲਦੀਪ) — ਪ੍ਰਸਿੱਧ ਪੰਜਾਬੀ ਗਾਇਕ ਅਤੇ ਫਿਲਮ ਡਾਇਰੈਕਟਰ ਪਰਮੀਸ਼ ਵਰਮਾ 'ਤੇ ਹੋਏ ਕਾਤਲਾਨਾ ਹਮਲੇ ਦੀ ਸੁਣਵਾਈ ਕਰਦੇ ਹੋਏ ਇਥੇ ਜ਼ਿਲਾ ਅਦਾਲਤ ਨੇ ਰੇਨੂ ਨਾਂ ਦੀ ਇਕ ਮਹਿਲਾ ਖਿਲਾਫ ਨੋਟਿਸ ਜਾਰੀ ਕੀਤਾ ਹੈ ਅਤੇ ਜੇਲ ਵਿਚ ਬੈਠੇ ਗੈਂਗਸਟਰ ਦਿਲਪ੍ਰੀਤ ਬਾਬੇ ਦੇ ਸਾਥੀ ਹਰਜਿੰਦਰ ਸਿੰਘ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਅਗਲੀ ਪੇਸ਼ੀ 'ਤੇ ਦੋਵਾਂ ਨੂੰ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਮੁਲਜ਼ਮ ਰੇਨੂ ਇਸ ਸਮੇਂ ਜ਼ਮਾਨਤ 'ਤੇ ਜੇਲ ਤੋਂ ਬਾਹਰ ਸੀ ਪਰ ਕੁਝ ਸਮੇਂ ਤੋਂ ਉਹ ਅਦਾਲਤ ਵਿਚ ਪੇਸ਼ ਨਹੀਂ ਹੋ ਰਹੀ ਸੀ। ਅਦਾਲਤ ਨੇ ਉਸ ਦੀ ਗੈਰ-ਹਾਜ਼ਰੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਸ ਨੂੰ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ ਹੈ। ਇਸ ਪ੍ਰਕਾਰ ਔਰੰਗਾਬਾਦ ਦੀ ਜੇਲ ਵਿਚ ਬੰਦ ਹਰਜਿੰਦਰ ਸਿੰਘ ਉਰਫ ਆਕਾਸ਼ ਵੀ ਲਗਾਤਾਰ ਪੇਸ਼ੀ 'ਤੇ ਪੇਸ਼ ਨਹੀਂ ਹੋ ਰਿਹਾ ਹੈ। ਅਦਾਲਤ ਨੇ ਉਸ ਨੂੰ ਵੀ ਪੇਸ਼ ਕਰਨ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਦਾਲਤ ਹਰਜਿੰਦਰ ਸਿੰਘ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਚੁੱਕੀ ਹੈ। ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ, ਹਰਜਿੰਦਰ ਸਿੰਘ ਇਸ ਸਮੇਂ ਜੇਲ ਵਿਚ ਬੰਦ ਹੈ, ਜਦੋਂਕਿ ਉਨ੍ਹਾਂ ਦੇ ਹੋਰ ਸਾਥੀਆਂ ਦੀ ਪਹਿਲਾਂ ਹੀ ਜ਼ਮਾਨਤ ਹੋ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਇਹ ਮਾਮਲਾ 13 ਅਪ੍ਰੈਲ 2018 ਵਿਚ ਸਾਹਮਣੇ ਆਇਆ ਸੀ, ਜਦੋਂ ਗਾਇਕ ਪਰਮੀਸ਼ ਵਰਮਾ ਸੈਕਟਰ-91 ਸਥਿਤ ਆਪਣੇ ਘਰ ਜਾ ਰਿਹਾ ਸੀ। ਇਸ ਦੌਰਾਨ ਉਸ 'ਤੇ ਕਾਤਲਾਨਾ ਹਮਲਾ ਹੋਇਆ, ਜਿਸ ਵਿਚ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News