ਤਸਵੀਰ ''ਚ ਨਜ਼ਰ ਆਉਣ ਵਾਲੀ ਇਹ ਬੱਚੀ ਹੈ ਅੱਜ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ?
11/11/2019 12:13:44 PM

ਜਲੰਧਰ (ਬਿਊਰੋ) — ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ, ਜਿਸ ਦੇ ਜਰੀਏ ਅਕਸਰ ਹੀ ਸਿਤਾਰਿਆਂ ਦੀਆਂ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਸੋਸ਼ਲ ਮੀਡੀਆ 'ਤੇ ਕਈ ਸਿਤਾਰੇ ਆਪਣੀਆਂ ਪੁਰਣੀਆਂ ਯਾਦਾਂ ਨੂੰ ਤਸਵੀਰਾਂ ਰਾਹੀਂ ਤਾਜਾ ਕਰਦੇ ਹਨ। ਹਾਲ ਹੀ 'ਚ ਪੰਜਾਬੀ ਅਦਾਕਾਰਾ ਤੇ ਬ੍ਰਿਟਿਸ਼ ਮਾਡਲ ਮੋਨਿਕਾ ਗਿੱਲ ਨੇ ਆਪਣੇ ਬਚਪਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਇਕ ਤਸਵੀਰ 'ਚ ਉਹ ਆਪਣੀ ਦਾਦੀ ਮਾਂ ਨਾਲ ਨਜ਼ਰ ਆ ਰਹੇ ਹਨ, ਜਦਕਿ ਦੂਜੀ ਤਸਵੀਰ 'ਚ ਉਹ ਆਪਣੇ ਪਿਤਾ ਨਾਲ ਦਿਖਾਈ ਦੇ ਰਹੇ ਹਨ। ਇਨ੍ਹਾਂ ਤਸਵੀਰਾਂ 'ਚ ਉਹ ਬਹੁਤ ਹੀ ਕਿਊਟ ਦਿਖਾਈ ਦੇ ਰਹੇ ਹਨ। ਮੋਨਿਕਾ ਗਿੱਲ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਪੰਜਾਬੀ ਫਿਲਮ ਇੰਡਸਟਰੀ 'ਚ ਉਹ ਲਗਾਤਾਰ ਸਰਗਰਮ ਹਨ। ਫਿਲਮਾਂ ਦੇ ਨਾਲ-ਨਾਲ ਉਨ੍ਹਾਂ ਨੇ ਗੀਤਾਂ 'ਚ ਵੀ ਮਾਡਲਿੰਗ ਕੀਤੀ ਹੈ।
ਮੋਨਿਕਾ ਗਿੱਲ ਨੇ ਆਪਣੀ ਅਦਾਕਾਰੀ ਦੇ ਨਾਲ ਸਭ ਦਾ ਦਿਲ ਜਿੱਤਿਆ ਹੈ ਅਤੇ ਹੁਣ ਉਹ ਮੁੜ ਤੋਂ ਕਿਸੇ ਨਵੇਂ ਪ੍ਰਾਜੈਕਟ 'ਚ ਨਜ਼ਰ ਆਉੇਣ ਵਾਲੇ ਹਨ, ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਬੀਤੇ ਦਿਨੀਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕਰਦੇ ਹੋਏ ਆਪਣੇ ਫੈਨਸ ਨੂੰ ਬੁੱਝਣ ਲਈ ਕਿਹਾ ਸੀ ਕਿ ਇਹ ਕਿਸ ਗੀਤ ਜਾਂ ਫਿਲਮ ਦੇ ਸ਼ੂਟ ਦੀਆਂ ਤਸਵੀਰਾਂ ਹਨ। ਇਸ ਤੋਂ ਪਹਿਲਾਂ ਗਗਨ ਕੋਕਰੀ ਨਾਲ ਉਨ੍ਹਾਂ ਦੀ ਫਿਲਮ 'ਯਾਰਾ ਵੇ' ਨੂੰ ਕਾਫੀ ਪਸੰਦ ਕੀਤਾ ਗਿਆ ਸੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ