ਨੀਰੂ ਬਾਜਵਾ ਨੇ ਪ੍ਰਸ਼ੰਸਕਾਂ ਨੂੰ ਇੰਝ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ

10/26/2019 2:47:22 PM

ਜਲੰਧਰ (ਬਿਊਰੋ) — ਪਾਲੀਵੁੱਡ ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਚਾਹੁਣ ਵਾਲਿਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਸਾਂਝੀ ਕਰਦਿਆਂ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਹਨ। ਦੀਵਾਲੀ ਦੀਵਿਆਂ ਦਾ ਤਿਉਹਾਰ ਹੈ ਅਤੇ ਇਸ ਤਿਉਹਾਰ ਨੂੰ ਲੈ ਕੇ ਜਿੱਥੇ ਬਾਲੀਵੁੱਡ 'ਚ ਪਾਰਟੀਆਂ ਦਾ ਦੌਰ ਕਈ ਦਿਨ ਪਹਿਲਾਂ ਹੀ ਸ਼ੁਰੂ ਹੋ ਚੁੱਕਿਆ ਹੈ, ਉੱਥੇ ਹੀ ਪਾਲੀਵੁੱਡ ਅਦਾਕਾਰਾਂ ਵੱਲੋਂ ਵੀ ਇਸ ਤਿਉਹਾਰ ਨੂੰ ਬੜੇ ਹੀ ਚਾਅ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅਦਾਕਾਰਾ ਵੱਲੋਂ ਦੀਵਾਲੀ ਦੇ ਸ਼ੁਭ ਦਿਹਾੜੇ ਨੂੰ ਧਿਆਨ 'ਚ ਰੱਖਦੇ ਹੋਏ ਵਧਾਈਆਂ ਦੇ ਸੁਨੇਹੇ ਦਿੱਤੇ ਜਾ ਰਹੇ ਹਨ।

 

 
 
 
 
 
 
 
 
 
 
 
 
 
 

🙏🏼 waheguru.... sareya nu happy Diwali

A post shared by Neeru Bajwa (@neerubajwa) on Oct 25, 2019 at 11:34am PDT

ਦੱਸ ਦਈਏ ਕਿ ਅਦਾਕਾਰਾ ਨੀਰੂ ਬਾਜਵਾ ਕਿਊਟ ਬੇਟੀ ਤੋਂ ਬਾਅਦ ਹੁਣ ਜਲਦ ਹੀ ਜੁੜਵਾ ਬੱਚਿਆਂ ਨੂੰ ਜਨਮ ਦੇਣ ਵਾਲੀ ਹੈ। ਨੀਰੂ ਬਾਜਵਾ ਨੇ ਖੁਦ ਸੋਸ਼ਲ ਮੀਡੀਆ ਦੇ ਜਰੀਏ ਇਸ ਗੱਲ ਦੀ ਜਾਣਕਾਰੀ ਦਿੱਤੀ ਸੀ। ਇੰਸਟਾਗ੍ਰਾਮ 'ਤੇ ਉਨ੍ਹਾਂ ਨੇ ਪਤੀ ਹੈਰੀ ਜਵੰਦਾ ਨਾਲ ਇਕ ਰੋਮਾਂਟਿਕ ਤਸਵੀਰ ਸ਼ੇਅਰ ਕੀਤੀ ਸੀ, ਜਿਸ ਦੀ ਕੈਪਸ਼ਨ 'ਚ ਨੀਰੂ ਬਾਜਵਾ ਨੇ ਲਿਖਿਆ, ''ਤੁਹਾਡੇ ਸਾਰਿਆਂ ਨਾਲ ਮੈਂ ਗੁੱਡ ਨਿਊਜ਼ ਸ਼ੇਅਰ ਕਰਨਾ ਚਾਹੁੰਦੀ ਹਾਂ। ਮੈਂ ਜਲਦ ਹੀ ਦੋ ਬੱਚਿਆਂ ਨੂੰ ਜਨਮ ਦੇਣ ਵਾਲੀ ਹਾਂ...ਧੰਨਵਾਦ।''

PunjabKesari

ਦੱਸਣਯੋਗ ਹੈ ਕਿ ਨੀਰੂ ਬਾਜਵਾ ਨੇ ਸਾਲ 1998 'ਚ ਦੇਵ ਆਨੰਦ ਦੀ ਫਿਲਮ 'ਸੋਲ੍ਹਾਂ ਬਰਸ ਕੀ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਹੀ ਉਨ੍ਹਾਂ ਨੇ ਭਾਰਤੀ ਟੀ. ਵੀ. ਸੀਰੀਅਲ ਤੇ ਪੰਜਾਬੀ ਫਿਲਮਾਂ 'ਚ ਕੰਮ ਕਰਨਾ ਸ਼ੁਰੂ ਕੀਤਾ। ਉਹ ਪੰਜਾਬੀ ਦੇ ਨਾਲ-ਨਾਲ ਕਈ ਹਿੰਦੀ ਫਿਲਮਾਂ ਤੇ ਸੀਰੀਅਲ 'ਚ ਵੀ ਕੰਮ ਕਰ ਚੁੱਕੇ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News