ਗਾਇਕ ਪ੍ਰੀਤ ਹਰਪਾਲ ਦਾ ਨਵਾਂ ਗੀਤ ''Rabb Vs Insaan'' ਰਿਲੀਜ਼ (ਵੀਡੀਓ)
5/26/2020 9:02:59 AM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਪ੍ਰੀਤ ਹਰਪਾਲ ਆਪਣੇ ਨਵੇਂ ਸਿੰਗਲ ਟਰੈਕ ਨਾਲ ਦਰਸ਼ਕਾਂ ਦੇ ਸਨਮੁਖ ਹੋ ਚੁੱਕੇ ਹਨ। 'ਰੱਬ ਇਨਸਾਨ' (Rabb Vs Insaan) ਟਾਈਟਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਦੇ ਰਾਹੀਂ ਗਾਇਕ ਪ੍ਰੀਤ ਹਰਪਾਲ ਨੇ ਲੋਕਾਂ ਨੂੰ ਸੱਚਾਈ ਦਾ ਸ਼ੀਸ਼ਾ ਦਿਖਾਉਣ ਦੀ ਕੋਸ਼ਿਸ ਕੀਤੀ ਹੈ। ਇਸ ਗੀਤ ਦੇ ਬੋਲ ਖੁਦ ਪ੍ਰੀਤ ਹਰਪਾਲ ਨੇ ਆਪਣੀ ਕਲਮ ਨਾਲ ਸ਼ਿੰਗਾਰੇ ਹਨ, ਜਿਸ ਦਾ ਸੰਗੀਤ ਜੱਸੀ ਐਕਸ ਵਲੋਂ ਤਿਆਰ ਕੀਤਾ ਗਿਆ ਹੈ। ਪ੍ਰੀਤ ਹਰਪਾਲ ਦੇ ਗੀਤ ਦੇ ਲਿਰਿਕਲ ਵੀਡੀਓ Vanjaray Beats ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਉਨ੍ਹਾਂ ਦੇ ਇਸ ਗੀਤ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਪ੍ਰੀਤ ਹਰਪਾਲ ਦੀ ਕਲਮ 'ਚੋਂ ਨਿਕਲੇ ਹੋਏ ਗੀਤ ਕਈ ਨਾਮੀ ਗਾਇਕ ਵੀ ਗਾ ਚੁੱਕੇ ਹਨ। ਉਹ ਆਪਣੀ ਆਵਾਜ਼ 'ਚ ਕਈ ਸਿੰਗਲ ਟਰੈਕ ਜਿਵੇਂ 'ਯਾਰ ਬੇਰੁਜ਼ਗਾਰ', 'ਵੰਗ', 'ਬਲੈਕ ਸੂਟ', 'ਸਾਥ', 'ਬੀ.ਏ ਫੇਲ', 'ਅੱਤ ਗੌਰੀਏ', 'ਮਾਂ' ਵਰਗੇ ਕਈ ਸੁਪਰ ਹਿੱਟ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਹਨ। ਪਿਛਲੇ ਸਾਲ ਉਹ ਪੰਜਾਬੀ ਫਿਲਮ 'ਲੁੱਕਣ ਮੀਚੀ' 'ਚ ਮੈਂਡੀ ਤੱਖਰ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ। ਦਰਸ਼ਕਾਂ ਵੱਲੋਂ ਇਸ ਫਿਲਮ ਨੂੰ ਚੰਗਾ ਹੁੰਗਾਰਾ ਮਿਲਿਆ ਸੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ