27 ਅਕਤੂਬਰ ਨੂੰ ਰਿਲੀਜ਼ ਹੋਵੇਗਾ ਪ੍ਰੀਤ ਮਨੀ ਦਾ ਨਵਾਂ ਗੀਤ 'Ketty Eyes'

10/9/2019 2:16:11 PM

ਜਲੰਧਰ (ਬਿਊਰੋ) — 'ਜੰਗਲ ਵਿਚ ਵੋਟਾਂ' ਅਤੇ 'ਜਿਗਰੇ ਦਲੇਰ' ਨਾਲ ਸੰਗੀਤ ਜਗਤ 'ਚ ਸ਼ੋਹਰਤ ਖੱਟਣ ਵਾਲੇ ਪੰਜਾਬੀ ਗਾਇਕ ਪ੍ਰੀਤ ਮਨੀ ਬਹੁਤ ਜਲਦ ਆਪਣੇ ਨਵੇਂ ਗੀਤ 'Ketty Eyes' ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਣ ਜਾ ਰਹੇ ਹਨ। ਪ੍ਰੀਤ ਮਨੀ ਦੇ ਇਸ ਗੀਤ ਨੂੰ ਉਨ੍ਹਾਂ ਨੇ ਖੁਦ ਆਪਣੀ ਕਲਮ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦਾ ਮਿਊਜ਼ਿਕ 'm.vee' ਵਲੋਂ ਤਿਆਰ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪ੍ਰੀਤ ਮਨੀ ਆਪਣਾ ਇਹ ਗੀਤ 27 ਅਕਤੂਬਰ ਨੂੰ ਆਪਣੇ ਯੂਟਿਊਬ ਚੈਨਲ 'ਤੇ ਰਿਲੀਜ਼ ਕਰਨਗੇ। ਪ੍ਰੀਤ ਮਨੀ ਨੇ ਇਸ ਦੀ ਜਾਣਕਾਰੀ ਦਿੰਦਿਆਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਗੀਤ ਦਾ ਪੋਸਟਰ ਵੀ ਸ਼ੇਅਰ ਕੀਤਾ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰੀਤ ਮਨੀ ਦੇ ਦੋ ਗੀਤ ਰਿਲੀਜ਼ ਹੋ ਚੁੱਕੇ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ। ਉਮੀਦ ਕੀਤੀ ਜਾਂਦੀ ਹੈ ਕਿ ਬਾਕੀ ਗੀਤਾਂ ਵਾਂਗ ਹੀ ਉਨ੍ਹਾਂ ਦਾ ਇਹ ਗੀਤ ਦਰਸ਼ਕਾਂ ਦੀ ਪਸੰਦ 'ਤੇ ਜ਼ਰੂਰ ਖਰਾ ਉਤਰੇਗਾ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News