ਨਿੱਕ ਜੋਨਸ ਨੇ ਪਤਨੀ ਪ੍ਰਿਯੰਕਾ ਚੋਪੜਾ ਨਾਲ ਦੇਸੀ ਅੰਦਾਜ਼ ''ਚ ਲਾਏ ਠੁਮਕੇ, ਵੀਡੀਓ ਵਾਇਰਲ
5/30/2020 9:42:06 AM

ਮੁੰਬਈ (ਬਿਊਰੋ) — ਬਾਲੀਵੁੱਡ ਤੇ ਹਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਅਤੇ ਨਿੱਕ ਜੋਨਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਦੋਵੇਂ ਡਾਂਸ ਸਟੈੱਪਸ ਕਰਦੇ ਹੋਏ ਨਜ਼ਰ ਆ ਰਹੇ ਹਨ। ਨਿੱਕ ਜੋਨਸ ਭਾਰਤੀ ਗੀਤ 'ਤੇ ਡਾਂਸ ਕਰਦੇ ਹੋਏ ਆਪਣੀ ਪਤਨੀ ਪ੍ਰਿਯੰਕਾ ਚੋਪੜਾ ਦੀ ਨਕਲ ਉਤਾਰ ਰਹੇ ਹਨ। ਦੋਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਪ੍ਰਿਯੰਕਾ ਚੋਪੜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫਿਲਮਾਂ ਦਿੱਤੀਆਂ ਹਨ। ਉਨ੍ਹਾਂ ਨੇ ਨਿੱਕ ਜੋਨਸ ਨਾਲ ਵਿਆਹ ਕਰਵਾ ਲਿਆ ਹੈ। ਅਦਾਕਾਰਾ ਪ੍ਰਿਯੰਕਾ ਚੋਪੜਾ ਨਿੱਕ ਜੋਨਸ ਨਾਲ ਵਿਆਹ ਤੋਂ ਬਾਅਦ ਆਪਣੀ ਖੁਸ਼ਹਾਲ ਜ਼ਿੰਦਗੀ ਬਿਤਾ ਰਹੀ ਹੈ।
#priyankachopra and #nickjonas drop this cool video to uplift this stage of mind 🔥🔥🔥
A post shared by Viral Bhayani (@viralbhayani) on May 29, 2020 at 3:51am PDT
ਦੱਸ ਦਈਏ ਕਿ ਨਿੱਕ ਜੋਨਸ ਤੇ ਪ੍ਰਿਯੰਕਾ ਚੋਪੜਾ ਦੀ ਉਮਰ 'ਚ ਵੱਡਾ ਫਰਕ ਹੈ, ਜਿਸ ਨੂੰ ਲੈ ਕੇ ਲੋਕਾਂ ਨੇ ਕਈ ਵਾਰ ਪ੍ਰਿਯੰਕਾ ਨੂੰ ਵਿਆਹ ਦੇ ਮੌਕੇ 'ਤੇ ਟਰੋਲ ਵੀ ਕੀਤਾ ਸੀ। ਇੱਕ ਸਾਲ ਪਹਿਲਾਂ ਪ੍ਰਿਯੰਕਾ ਚੋਪੜਾ ਤੇ ਨਿੱਕ ਜੋਨਸ ਨੇ ਜੋਸ਼ਪੁਰ ਦੇ ਉਮੇਦ ਭਵਨ 'ਚ ਸ਼ਾਹੀ ਢੰਗ ਨਾਲ ਵਿਆਹ ਕਰਵਾਇਆ ਸੀ। ਇਨ੍ਹਾਂ ਦਾ ਵਿਆਹ ਲੋਕਾਂ 'ਚ ਕਾਫੀ ਚਰਚਾ ਦਾ ਵਿਸ਼ਾ ਬਣਿਆ ਰਿਹਾ ਸੀ। ਪਿਛਲੇ ਸਾਲ 1 ਤੇ 2 ਦਸੰਬਰ ਨੂੰ ਇਸ ਜੋੜੀ ਦਾ ਵਿਆਹ ਹੋਇਆ ਸੀ। ਇਨ੍ਹਾਂ 4 ਦਿਨਾਂ 'ਚ ਨਿੱਕ ਜੋਨਸ ਅਤੇ ਪ੍ਰਿਯੰਕਾ ਚੋਪੜਾ ਨੇ 3 ਕਰੋੜ ਰੁਪਏ ਖਰਚ ਕਰ ਦਿੱਤੇ ਸਨ। ਪ੍ਰਿਯੰਕਾ ਤੇ ਨਿੱਕ ਦਾ ਵਿਆਹ 2018 ਦੇ ਸਭ ਤੋਂ ਚਰਚਿਤ ਵਿਆਹਾਂ 'ਚੋਂ ਇੱਕ ਸੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ