ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਨੇਹਾ ਮਲਿਕ

10/25/2019 4:29:06 PM

ਜਲੰਧਰ (ਬਿਊਰੋ) — ਪੰਜਾਬੀ ਅਦਾਕਾਰਾ ਨੇਹਾ ਮਲਿਕ ਨੇ ਆਪਣੇ ਇੰਸਟ੍ਰਾਗਾਮ 'ਤੇ ਹਾਲ ਹੀ 'ਚ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਦਰਅਸਲ, ਨੇਹਾ ਮਲਿਕ ਨੇ ਅੰਮ੍ਰਿਤਸਰ ਪਹੁੰਚੇ ਸਨ, ਜਿਥੇ ਉਹ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਗੁਰੂ ਜੀ ਦਾ ਆਸ਼ੀਰਵਾਦ ਲਿਆ ਅਤੇ ਗੁਰੂ ਦੀਆਂ ਖੁਸ਼ੀਆਂ ਨੂੰ ਪ੍ਰਾਪਤ ਕੀਤਾ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਨੇਹਾ ਮਲਿਕ ਨੇ ਕੈਪਸ਼ਨ 'ਚ ਲਿਖਿਆ, ''ਬਾਬਾ ਜੀ ਮਿਹਰ ਕਰਨਾ...।''


ਦੱਸਣਯੋਗ ਹੈ ਕਿ ਪੰਜਾਬੀ ਗਾਇਕ ਮਨਿੰਦਰ ਬੁੱਟਰ ਦੇ ਗੀਤ 'ਸਖੀਆਂ' ਨਾਲ ਨੇਹਾ ਮਲਿਕ ਨੂੰ ਕਾਫੀ ਫੇਮ ਮਿਲਿਆ। ਇਸ ਤੋਂ ਬਾਅਦ ਉਨ੍ਹਾਂ ਦੀ ਝੋਲੀ ਦੋ ਪੰਜਾਬੀ ਫਿਲਮਾਂ ਪੈ ਚੁੱਕੀਆਂ ਹਨ, ਜਿਸ ਚ 'ਮੁਸਾਫਿਰ' ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ ਅਤੇ ਉਹ ਆਪਣੇ ਅਗਲੇ ਪ੍ਰੋਜੈਕਟ 'ਗਾਂਧੀ ਫੇਰ ਆ ਗਿਆ' 'ਤੇ ਕੰਮ ਕਰ ਰਹੇ ਹਨ। ਇਸ ਫਿਲਮ 'ਚ ਆਰਿਆ ਬੱਬਰ ਦੀ ਭੈਣ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News