ਸਰਗੁਣ ਮਹਿਤਾ ਨੇ ਭੈਣ ਲਈ ਮੰਗੀਆਂ ਦੁਆਵਾਂ, ਸਾਂਝੀਆਂ ਕੀਤੀਆਂ ਖਾਸ ਤਸਵੀਰਾਂ
6/2/2020 2:19:44 PM

ਜਲੰਧਰ (ਬਿਊਰੋ) — ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਨੇ ਆਪਣੀ ਭੈਣ ਚਾਰੂ ਮਹਿਤਾ ਦੇ ਜਨਮਦਿਨ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਲਿਖਿਆ ਕਿ, ''ਭੈਣ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।”
ਇਸ ਦੇ ਨਾਲ ਹੀ ਸਰਗੁਣ ਮਹਿਤਾ ਨੇ ਆਪਣੀ ਭੈਣ ਦੀ ਪਸੰਦ ਅਤੇ ਨਾ ਪਸੰਦ ਦਾ ਜ਼ਿਕਰ ਵੀ ਇਸ ਪੋਸਟ 'ਚ ਕੀਤਾ ਹੈ। ਇਨ੍ਹਾਂ ਤਸਵੀਰਾਂ ਨੂੰ ਅਦਾਕਾਰਾ ਦੇ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਸਰਗੁਣ ਮਹਿਤਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ। ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਪਾਲੀਵੁੱਡ ਦੀ ਹਰ ਦੂਜੀ ਫਿਲਮ 'ਚ ਉਹ ਨਜ਼ਰ ਆਉਂਦੇ ਹਨ।
ਦੱਸਣਯੋਗ ਹੈ ਕਿ ਫਿਲਮ 'ਝੱਲੇ' ਜੋ ਕਿ ਬੀਨੂੰ ਢਿੱਲੋਂ ਨਾਲ ਆਈ ਸੀ, ਉਸ 'ਚ ਉਨ੍ਹਾਂ ਦੇ ਵੱਖਰੇ ਤਰ੍ਹਾਂ ਦੇ ਕਿਰਦਾਰ ਨੂੰ ਦਰਸ਼ਕਾਂ ਬਹੁਤ ਹੀ ਪਸੰਦ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਦੀ ਫਿਲਮ 'ਕਾਲਾ ਸ਼ਾਹ ਕਾਲਾ' ਅਤੇ ਗੁਰਨਾਮ ਭੁੱਲਰ ਨਾਲ ਆਈ 'ਸੁਰਖੀ ਬਿੰਦੀ' ਫਿਲਮ ਵੀ ਕਾਫੀ ਪਸੰਦ ਕੀਤੀ ਗਈ ਸੀ।
ਹਾਲ ਹੀ 'ਚ ਉਨ੍ਹਾਂ ਦਾ ਇੱਕ ਗੀਤ 'ਟੌਕਿਸਕ' ਆਇਆ ਹੈ, ਜਿਸ 'ਚ ਉਹ ਆਪਣੇ ਪਤੀ ਰਵੀ ਦੁਬੇ ਨਾਲ ਬਤੌਰ ਮਾਡਲ ਨਜ਼ਰ ਆਏ ਸਨ। ਇਹ ਗੀਤ ਰੈਪਰ ਬਾਦਸ਼ਾਹ ਨੇ ਤਿਆਰ ਕੀਤਾ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ