ਟੀਜ਼ਰ ਤੋਂ ਪਹਿਲਾਂ ਆਊਟ ਹੋਇਆ 'ਅਰਦਾਸ ਕਰਾਂ' ਦਾ ਪੋਸਟਰ, ਦਿਸੀ ਪੂਰੀ ਸਟਾਰ ਕਾਸਟ

5/27/2019 11:01:41 AM

ਜਲੰਧਰ (ਬਿਊਰੋ) : ਕੁਝ ਦਿਨ ਪਹਿਲਾ ਰਿਲੀਜ਼ ਹੋਈ ਫਿਲਮ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਤੋਂ ਬਾਅਦ ਹੁਣ ਗਿੱਪੀ ਗਰੇਵਾਲ ਆਪਣੀ ਅਗਲੀ ਫਿਲਮ 'ਅਰਦਾਸ ਕਰਾਂ' ਨੂੰ ਲੈ ਕੇ ਸੁਰਖੀਆਂ 'ਚ ਛਾਏ ਹੋਏ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਇਸ ਫਿਲਮ ਦਾ ਨਵਾਂ ਪੋਸਟਰ ਸ਼ੇਅਰ ਕੀਤਾ ਹੈ, ਜਿਸ 'ਚ ਫਿਲਮ ਦੀ ਪੂਰੀ ਸਟਾਰ ਕਾਸਟ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਅੱਜ ਯਾਨੀ 27 ਮਈ ਨੂੰ ਫਿਲਮ ਦਾ ਟੀਜ਼ਰ ਰਿਲੀਜ਼ ਹੋਣ ਜਾ ਰਿਹਾ ਹੈ। 'ਅਰਦਾਸ ਕਰਾਂ' ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇ ਗਿੱਪੀ ਗਰੇਵਾਲ ਤੇ ਰਾਣਾ ਰਣਬੀਰ ਨੇ ਮਿਲ ਕੇ ਲਿਖੇ ਹਨ, ਜਦੋਂਕਿ ਫਿਲਮ ਨੂੰ ਡਾਇਰੈਕਟਰ ਵੀ ਖੁਦ ਗਿੱਪੀ ਗਰੇਵਾਲ ਹੀ ਕਰ ਰਹੇ ਹਨ।

ਦੱਸ ਦਈਏ ਕਿ 'ਅਰਦਾਸ ਕਰਾਂ' ਸਾਲ 2016 ਨੂੰ ਰਿਲੀਜ਼ ਹੋਈ ਫਿਲਮ 'ਅਰਦਾਸ' ਦਾ ਸੀਕਵਲ ਹੈ, ਜਿਸ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ। ਇਸ ਫਿਲਮ 'ਚ ਵੀ ਕਈ ਕਹਾਣੀਆਂ ਨੂੰ ਬਿਆਨ ਕੀਤਾ ਗਿਆ ਸੀ ਅਤੇ ਪੰਜਾਬ ਦੇ ਲੋਕਾਂ ਨਾਲ ਜੁੜੇ ਕਈ ਮਸਲਿਆਂ ਨੂੰ ਵੀ ਉਠਾਇਆ ਗਿਆ ਸੀ। ਇਸ ਵਾਰ ਗਿੱਪੀ ਗਰੇਵਾਲ ਦੀ 'ਅਰਦਾਸ ਕਰਾਂ' ਜ਼ਰੂਰ ਕੁਝ ਨਵਾਂ ਦੇਖਣਾ ਨੂੰ ਮਿਲੇਗਾ। 'ਅਰਦਾਸ ਕਰਾਂ' ਫਿਲਮ ਨੂੰ ਗਿੱਪੀ ਗਰੇਵਾਲ ਦੀ ਹੋਮ ਪ੍ਰੋਡਕਸ਼ਨ 'ਹੰਬਲ ਮੋਸ਼ਨ ਪਿਕਚਰਜ਼' ਦੇ ਬੈਨਰ ਹੇਠ 19 ਜੁਲਾਈ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ।

 

 
 
 
 
 
 
 
 
 
 
 
 
 
 

Daata Ji Mehar Karo....🙏 @ardaaskaraan lai ke aa rahe aa ji #19july nu te umeed aa tusi pehli Ardaas wang iss nu vi pyar dewoge. Ajj sham 6pm teaser release howega. @ghuggigurpreet #gippygrewal @mehervij786 @bal_deo @thejapjikhaira @sapnapabbi_sappers @officialranaranbir @jatindershah10 @malkeetrauni @sohi_sardar #ranajungbahadur #yograjsingh ji #shindagrewal @babbalrai9 @raghveerboliofficial @sidhukuljindersingh @tarannumthind @humblemotionpictures @omjeegroup @munishksahni @sagamusicofficial @unisysinfosolutions

A post shared by Gippy Grewal (@gippygrewal) on May 26, 2019 at 9:29pm PDT

'ਅਰਦਾਸ ਕਰਾਂ' 'ਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਸਰਦਾਰ ਸੋਹੀ, ਮਲਕੀਤ ਰੌਣੀ, ਰਾਣਾ ਜੰਗ ਬਹਾਦਰ, ਸਪਨਾ ਪੱਬੀ, ਮਿਹਰ ਵਿਜ, ਜਪਜੀ ਖਹਿਰਾ ਤੇ ਯੋਗਰਾਜ ਸਿੰਘ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਇਸ ਦੇ ਨਾਲ ਹੀ ਗਾਇਕ ਤੇ ਅਦਾਕਾਰ ਬੱਬਲ ਰਾਏ ਨੇ ਫਿਲਮ 'ਚ ਖਾਸ ਕਿਰਦਾਰ ਨਿਭਾਇਆ ਹੈ। ਫਿਲਮ ਦੀ ਸਿਨੇਮਾਟੋਗ੍ਰਾਫੀ ਬਲਜੀਤ ਸਿੰਘ ਦਿਓ ਨੇ ਕੀਤੀ ਹੈ ਤੇ ਮਿਊਜ਼ਿਕ ਜਤਿੰਦਰ ਸ਼ਾਹ ਨੇ ਤਿਆਰ ਕੀਤਾ ਹੈ। ਇਸ ਫਿਲਮ ਦੀ ਸਹਾਇਕ ਨਿਰਮਾਤਾ ਰਵਨੀਤ ਕੌਰ ਗਰੇਵਾਲ ਹੈ।
 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News