ਸਿਨੇਮਾ ਘਰਾਂ ਦਾ ਸ਼ਿੰਗਾਰ ਬਣੀ ਗਿੱਪੀ ਤੇ ਸਰਗੁਣ ਦੀ ''ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ''

5/24/2019 9:35:25 AM

ਜਲੰਧਰ (ਬਿਊਰੋ) : ਓਮਜੀ ਗਰੁੱਪ ਦੇ ਬੈਨਰ ਹੇਠ ਅੱਜ ਯਾਨੀ 24 ਮਈ ਨੂੰ ਪੰਜਾਬੀ ਫਿਲਮ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਰਿਲੀਜ਼ ਹੋ ਚੁੱਕੀ ਹੈ। ਇਸ ਫਿਲਮ ਰਾਹੀਂ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਦੀ ਜੋੜੀ ਪਹਿਲੀ ਵਾਰ ਸਿਲਵਰ ਸਕ੍ਰੀਨ 'ਤੇ ਨਜ਼ਰ ਆ ਰਹੀ ਹੈ। ਦਰਸ਼ਕ ਦੋਵਾਂ ਦੀ ਜੋੜੀ ਵਾਲੀ ਫਿਲਮ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਫਿਲਮ ਦੇ ਟਰੇਲਰ ਤੇ ਗੀਤਾਂ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ। ਇਸ ਫਿਲਮ 'ਚ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਤੋਂ ਇਲਾਵਾ ਰਾਜਪਾਲ ਜਾਦਵ ਦੀ ਅਦਾਕਾਰੀ ਦੇਖਣ ਮਿਲ ਰਹੀ ਹੈ।

ਦੱਸਣਯੋਗ ਹੈ ਕਿ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਨੂੰ ਕਰਨ. ਆਰ. ਗੁਲੀਆਨੀ ਨੇ ਡਾਇਰੈਕਟ ਕੀਤਾ ਹੈ ਅਤੇ ਫਿਲਮ ਦੇ ਡਾਇਲਾਗਸ ਤੇ ਸਕ੍ਰੀਨਪਲੇਅ ਨਰੇਸ਼ ਕਥੂਰੀਆ ਨੇ ਲਿਖੇ ਹਨ। 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਫਿਲਮ ਲਿਓਸਟਰਾਈਡ ਐਂਟਰਟੇਨਮੈਂਟ ਤੇ ਡ੍ਰੀਮ ਬੁੱਕ ਪ੍ਰੋਡਕਸਨ ਦੀ ਸਾਂਝੀ ਪੇਸਕਸ਼ ਹੈ, ਜਿਸ ਨੂੰ ਸੁਮੀਤ ਦੱਤ, ਅਨੁਪਮਾ ਕਾਟਕਰ ਤੇ ਈਆਰਾ ਦੱਤ ਨੇ ਪ੍ਰੋਡਿਊਸ ਕੀਤਾ ਹੈ। 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News