''ਡਾਕਾ'' ਦਾ ਪ੍ਰਚਾਰ ਜ਼ੋਰਾਂ ''ਤੇ, ਜਲੰਧਰ ਤੇ ਅੰਮ੍ਰਿਤਸਰ ਪਹੁੰਚੀ ਫਿਲਮ ਦੀ ਸਟਾਰਕਾਸਟ

10/21/2019 4:53:21 PM

ਜਲੰਧਰ (ਬਿਊਰੋ) — ਗੁਲਸ਼ਨ ਕੁਮਾਰ ਤੇ ਟੀ-ਸੀਰੀਜ਼ ਨੇ ਹੰਬਲ ਮੋਸ਼ਨ ਪਿਕਚਰਸ ਨਾਲ ਮਿਲ ਕੇ 1 ਨਵੰਬਰ ਨੂੰ ਫਿਲਮ 'ਡਾਕਾ' ਲੈ ਕੇ ਆ ਰਹੇ ਹਨ। ਇਨ੍ਹੀਂ ਦਿਨੀਂ ਫਿਲਮ ਦੇ ਮੁੱਖ ਅਦਾਕਾਰ ਗਿੱਪੀ ਗਰੇਵਾਲ ਤੇ ਅਦਾਕਾਰਾ ਜ਼ਰੀਨ ਖਾਨ 'ਡਾਕਾ' ਦੀ ਪ੍ਰਮੋਸ਼ਨ ਜ਼ੋਰਾਂ-ਸ਼ੋਰਾਂ ਨਾਲ ਕਰ ਰਹੇ ਹਨ। ਇਸੇ ਸਿਲਸਿਲੇ ਵਿਚ ਬੀਤੇ ਦਿਨੀਂ ਫਿਲਮ ਦੀ ਸਟਾਰ ਕਾਸਟ 'ਜਗਬਾਣੀ' ਦੇ ਦਫਤਰ ਪਹੁੰਚੀ ਸੀ। ਇਸ ਦੌਰਾਨ ਗਿੱਪੀ ਗਰੇਵਾਲ ਤੇ ਜ਼ਰੀਨ ਖਾਨ ਨੇ ਫਿਲਮ ਨਾਲ ਜੁੜੀਆਂ ਕਈ ਦਿਲਚਸਪ ਗੱਲਾਂ ਸਾਂਝੀਆਂ ਕੀਤੀਆਂ। ਗਿੱਪੀ ਗਰੇਵਾਲ ਦਾ ਕਹਿਣਾ ਹੈ ਕਿ ਅੱਜ ਤੋਂ 6 ਸਾਲ ਪਹਿਲਾਂ ਆਈ 'ਜੱਟ ਜੇਮਸ ਬੌਂਡ' ਦਾ ਹੀ ਸੀਕਵਲ ਹੈ। ਹਾਲਾਂਕਿ ਫਿਲਮ ਵਿਚ ਕੁਝ ਕਲਾਕਾਰਾਂ ਦੀ ਤਬਦੀਲੀ ਕੀਤੀ ਗਈ ਹੈ ਪਰ ਫਿਲਮ ਪਹਿਲਾਂ ਵਾਂਗ ਹੀ ਜ਼ਬਰਦਸਤ ਕਹਾਣੀ 'ਤੇ ਸਿਰਜੀ ਗਈ ਹੈ। ਬਲਜੀਤ ਸਿੰਘ ਦਿਓ ਵਲੋਂ ਡਾਇਰੈਕਟ ਕੀਤੀ ਇਸ ਫਿਲਮ ਨੂੰ ਵੱਡੇ ਪੱਧਰ 'ਤੇ ਫਿਲਮਾਇਆ ਗਿਆ ਹੈ। ਜ਼ਰੀਨ ਖਾਨ ਨੇ ਗੱਲਬਾਤ ਕਰਦਿਆਂ ਕਿਹਾ, ''ਮੈਂ ਬਹੁਤ ਲੱਕੀ ਹਾਂ ਕਿ ਮੇਰੀ ਦੂਜੀ ਫਿਲਮ ਮੁੜ ਤੋਂ ਗਿੱਪੀ ਗਰੇਵਾਲ ਨਾਲ ਆ ਰਹੀ ਹੈ। ਮੈਂ ਪੂਰੀ ਉਮੀਦ ਕਰਦੀ ਹਾਂ ਕਿ ਜਿਸ ਤਰ੍ਹਾਂ ਦਰਸ਼ਕਾਂ ਨੇ ਮੇਰੀ ਪਹਿਲੀ ਪੰਜਾਬੀ ਫਿਲਮ ਨੂੰ ਪਿਆਰ ਦਿੱਤਾ ਸੀ, ਉਸੇ ਤਰ੍ਹਾਂ ਇਸੇ ਫਿਲਮ ਨੂੰ ਪਸੰਦ ਕਰਨਗੇ।''


ਦੱਸ ਦਈਏ ਕਿ ਅੱਜ ਫਿਲਮ 'ਡਾਕਾ' ਦੀ ਸਟਾਰ ਕਾਸਟ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਇਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਗਿੱਪੀ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ''ਗੁਰੂ ਘਰ ਆਉਣਾ ਮੇਰੇ ਲਈ ਕਾਫੀ ਸੁਖਦ ਹੈ ਅਤੇ ਜਦੋਂ ਵੀ ਮੈਂ ਕੋਈ ਫਿਲਮ ਬਣਾਉਂਦਾ ਹਾਂ ਤਾਂ ਮੈਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜ਼ਰੂਰ ਆਉਂਦਾ ਹਾਂ। ਇਸ ਮੌਕੇ ਉਨ੍ਹਾਂ ਨੇ ਆਪਣੀ ਫਿਲਮ ਨੂੰ ਲੈ ਕੇ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਫਿਲਮ ਲੋਕਾਂ ਦਾ ਖੂਬ ਮਨੋਰੰਜਨ ਕਰੇਗੀ ਕਿਉਂਕਿ ਇਸ ਵਿਚ ਹੋਰ ਜ਼ਿਆਦਾ ਕਮੇਡੀ, ਸਸਪੈਂਸ ਤੇ ਐਕਸ਼ਨ ਹੈ।

PunjabKesari
ਦੱਸਣਯੋਗ ਹੈ ਕਿ ਫਿਲਮ 'ਡਾਕਾ' ਦੀ ਕਹਾਣੀ ਤੇ ਸਕ੍ਰੀਨਪਲੇਅ ਗਿੱਪੀ ਗਰੇਵਾਲ ਦੇ ਹਨ, ਜਦੋਂਕਿ ਡਾਇਲਾਗਸ ਨਰੇਸ਼ ਕਥੂਰੀਆ ਨੇ ਲਿਖੇ ਹਨ। ਇਸ ਫਿਲਮ ਵਿਚ ਗਿੱਪੀ ਗਰੇਵਾਲ ਤੇ ਜ਼ਰੀਨ ਖਾਨ ਤੋਂ ਇਲਾਵਾ ਰਾਣਾ ਰਣਬੀਰ, ਬਨਿੰਦਰ ਬੰਨੀ, ਸ਼ਹਿਨਾਜ਼ ਗਿੱਲ, ਸ਼ਵਿੰਦਰ ਮਾਹਲ, ਹੌਬੀ ਧਾਲੀਵਾਲ ਸਮੇਤ ਕਈ ਹੋਰ ਨਾਮੀ ਕਲਾਕਾਰ ਅਹਿਮ ਭੂਮਿਕਾ ਵਿਚ ਨਜ਼ਰ ਆਉਣਗੇ। ਇਸ ਪੂਰੇ ਪ੍ਰੋਜੈਕਟ ਨੂੰ ਪ੍ਰੋਡਿਊਸ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਨੇ ਕੀਤਾ। ਜਤਿੰਦਰ ਸ਼ਾਹ, ਆਦਿਤਿਆ ਦੇਵ, ਜੇ. ਕੇ ਤੇ ਰੋਚਕ ਕੋਹਲੀ ਫਿਲਮ ਦੇ ਮਿਊਜ਼ਿਕ ਡਾਇਰੈਕਟਰ ਹਨ। ਵਿਨੋਦ ਭਾਨੁਸ਼ਾਲੀ ਤੇ ਵਿਨੋਦ ਅਸਵਾਲ 'ਡਾਕਾ' ਦੇ ਕੋ-ਪ੍ਰੋਡਿਊਸਰ ਹਨ।
 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News