ਰਿਲੀਜ਼ ਹੁੰਦਿਆਂ ਹੀ ਸੋਸ਼ਲ ਮੀਡੀਆ ''ਤੇ ਛਾਇਆ ''ਡਾਕਾ'' ਦਾ ਗੀਤ ''ਕੋਈ ਆਏ ਨਾ ਰੱਬਾ''

10/15/2019 10:08:53 AM

ਜਲੰਧਰ (ਬਿਊਰੋ) — ਗੁਲਸ਼ਨ ਕੁਮਾਰ ਅਤੇ ਟੀ. ਸੀਰੀਜ਼ ਹੰਬਲ ਮੋਸ਼ਨ ਪਿਕਚਰਸ ਨਾਲ ਮਿਲ ਕੇ ਆਪਣੀ ਆਉਣ ਵਾਲੀ ਫ਼ਿਲਮ 'ਡਾਕਾ' ਦਾ ਨਵਾਂ ਗੀਤ 'ਕੋਈ ਆਏ ਨਾ ਰੱਬਾ' ਬੀਤੇ ਦਿਨੀਂ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ਬੀ ਪਰਾਕ ਨੇ ਆਪਣੀ ਮਿੱਠੜੀ ਆਵਾਜ਼ ਨਾਲ ਚਾਰ ਚੰਨ ਲਾਏ ਹਨ, ਜਿਨ੍ਹਾਂ ਨੇ ਆਪਣੀ ਆਵਾਜ਼ ਨਾਲ ਇਸ ਗੀਤ ਨੂੰ ਮੁੜ ਤੋਂ ਸਜਾ ਕੇ ਸਰੋਤਿਆਂ ਦੀ ਝੋਲੀ ਪਾਇਆ ਹੈ। ਇਸ ਗੀਤ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਤੱਕ ਇਕ ਗੀਤ ਨੂੰ ਯੂਟਿਊਬ 'ਤੇ 5 ਮਿਲੀਅਨ ਤੋਂ ਵਧ ਵਾਰ ਦੇਖਿਆ ਜਾ ਚੁੱਕਾ ਹੈ। ਗੀਤ ਦੇ ਬੋਲ ਕੁਮਾਰ ਨੇ ਲਿਖੇ ਹਨ, ਜਿਸ ਫੀਚਰਿੰਗ 'ਚ ਫਿਲਮ ਅਦਾਕਾਰਾ ਜ਼ਰੀਨ ਖਾਨ ਤੇ ਗਿੱਪੀ ਗਰੇਵਾਲ ਨਜ਼ਰ ਆ ਰਹੇ ਹਨ। ਇਹ ਇਕ ਰੋਮਾਂਟਿਕ ਸੈਡ ਸੌਂਗ ਹੈ।

ਦੱਸ ਦਈਏ ਕਿ ਬਲਜੀਤ ਸਿੰਘ ਦਿਓ ਵਲੋਂ ਡਾਇਰੈਕਟ ਕੀਤੀ ਫਿਲਮ 'ਡਾਕਾ' 'ਚ ਗਿੱਪੀ ਗਰੇਵਾਲ ਤੇ ਜ਼ਰੀਨ ਖਾਨ ਮੁੱਖ ਭੂਮਿਕਾ 'ਚ ਹਨ। ਇਨ੍ਹਾਂ ਦੇ ਨਾਲ ਰਾਣਾ ਰਣਬੀਰ, ਮੁਕੁਲ ਦੇਵ, ਪ੍ਰਿੰਸ ਕੇ. ਜੇ., ਹੌਬੀ ਧਾਲੀਵਾਲ, ਸ਼ਵਿੰਦਰ ਮਾਹਲ, ਰਵਿੰਦਰ ਮੰਡ, ਬਨਿੰਦਰ ਬੰਨੀ, ਰਾਣਾ ਜੰਗ ਬਹਾਦਰ ਅਤੇ ਸ਼ਹਿਨਾਜ਼ ਗਿੱਲ ਵੀ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਇਸ ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇ ਖੁਦ ਗਿੱਪੀ ਗਰੇਵਾਲ ਨੇ ਲਿਖੇ ਹਨ। ਇਸ ਪੂਰੇ ਪ੍ਰਾਜੈਕਟ ਨੂੰ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ। ਜਤਿੰਦਰ ਸ਼ਾਹ, ਅਦਿਤਿਆ ਦੇਵ, ਜੇ. ਕੇ. ਤੇ ਰੋਚਕ ਕੋਹਲੀ ਫਿਲਮ ਦੇ ਮਿਊਜ਼ਿਕ ਡਾਇਰੈਕਟਰ ਹਨ। ਵਿਨੋਦ ਭਾਨੂਸ਼ਾਲੀ ਤੇ ਵਿਨੋਦ ਅਸਵਾਲ 'ਡਾਕਾ' ਦੇ ਕੋ-ਪ੍ਰੋਡਿਊਸਰ ਹਨ। 'ਡਾਕਾ' 1 ਨਵੰਬਰ, 2019 ਨੂੰ ਰਿਲੀਜ਼ ਹੋਵੇਗੀ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News