ਕੱਲ ਰਿਲੀਜ਼ ਹੋਵੇਗਾ ਗਿੱਪੀ ਗਰੇਵਾਲ ਦੀ ਫਿਲਮ ‘ਡਾਕਾ’ ਦਾ ਟੀਜ਼ਰ

8/28/2019 12:29:34 PM

ਜਲੰਧਰ (ਬਿਊਰੋ) — ਪੰਜਾਬੀ ਫਿਲਮ ‘ਅਰਦਾਸ ਕਰਾਂ’ ਤੋਂ ਬਾਅਦ ਰੌਕਸਟਾਰ ਗਿੱਪੀ ਗਰੇਵਾਲ ਆਪਣੀ ਆਉਣ ਵਾਲੀ ਫਿਲਮ ‘ਡਾਕਾ’ ਨੂੰ ਲੈ ਕੇ ਆਏ ਦਿਨ ਚਰਚਾ ’ਚ ਛਾਏ ਰਹਿੰਦੇ ਹਨ। ਹਾਲ ਹੀ ’ਚ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਫਿਲਮ ਦਾ ਪੋਸਟਰ ਸ਼ੇਅਰ ਕੀਤਾ ਹੈ, ਜਿਸ ਦੇ ਨਾਲ ਉਨ੍ਹਾਂ ਨੇ ਫਿਲਮ ਦੇ ਟੀਜ਼ਰ ਦੀ ਰਿਲੀਜ਼ਿੰਗ ਡੇਟ ਵੀ ਅਨਾਊਂਸ ਕੀਤੀ ਹੈ। ਜੀ ਹਾਂ, ਗਿੱਪੀ ਗਰੇਵਾਲ ਦੀ ਫਿਲਮ ‘ਡਾਕਾ’ ਦਾ ਟੀਜ਼ਰ ਕੱਲ ਯਾਨੀ 29 ਅਗਸਤ ਨੂੰ ਰਿਲੀਜ਼ ਹੋ ਰਿਹਾ ਹੈ, ਜਿਸ ਦੀ ਫੈਨਜ਼ ਨੂੰ ਬੇਸਬਰੀ ਨਾਲ ਉਡੀਕ ਹੈ। ਦੱਸ ਦਈਏ ਕਿ ਐਕਸ਼ਨ ਡਰਾਮਾ ਫਿਲਮ ‘ਡਾਕਾ’ ਨਿਰਦੇਸ਼ਕ ਬਲਜੀਤ ਸਿੰਘ ਦਿਓ ਦੇ ਨਿਰਦੇਸ਼ਨ ’ਚ ਫਿਲਮਾਈ ਗਈ ਹੈ। ਜਦੋਂਕਿ ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਗਿੱਪੀ ਗਰੇਵਾਲ ਦੇ ਹੀ ਹਨ ਅਤੇ ਪ੍ਰੋਡਿਊਸਰ ਭੂਸ਼ਨ ਕੁਮਾਰ, ਕ੍ਰਿਸ਼ਨ ਕੁਮਾਰ, ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਹਨ। 

PunjabKesari
ਦੱਸਣਯੋਗ ਹੈ ਕਿ ‘ਡਾਕਾ’ ਫਿਲਮ ’ਚ ਗਿੱਪੀ ਗਰੇਵਾਲ ਤੇ ਜ਼ਰੀਨ ਖਾਨ ਦੀ ਜੋੜੀ ਮੁੱਖ ਭੂਮਿਕਾ ’ਚ ਨਜ਼ਰ ਆਉਣ ਵਾਲੀ ਹੈ। ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਤੇ ਜ਼ਰੀਨ ਖਾਨ ਦੀ ਜੋੜੀ ਫਿਲਮ ‘ਜੱਟ ਜੇਮਸ ਬੌਂਡ’ ’ਚ ਨਜ਼ਰ ਆ ਚੁੱਕੀ ਹੈ। ਗਿੱਪੀ ਗਰੇਵਾਲ ਦੀ ਫਿਲਮ ‘ਡਾਕਾ’ 1 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News