''ਛੜਾ'' ਦਾ ਦੂਜਾ ਗੀਤ ''ਮਹਿੰਦੀ'' ਰਿਲੀਜ਼, ਰੋਮਾਂਟਿਕ ਅੰਦਾਜ਼ ''ਚ ਦਿਸੇ ਦਿਲਜੀਤ ਤੇ ਨੀਰੂ (ਵੀਡੀਓ)
5/29/2019 11:28:26 AM
ਜਲੰਧਰ (ਬਿਊਰੋ) : ਅਦਾਕਾਰ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਸਟਾਰਰ ਪੰਜਾਬੀ ਫਿਲਮ 'ਛੜਾ' ਦਾ ਨਵਾਂ ਗੀਤ 'ਮਹਿੰਦੀ' ਰਿਲੀਜ਼ ਹੋਇਆ ਹੈ। ਇਸ ਗੀਤ 'ਚ ਦਿਲਜੀਤ ਤੇ ਨੀਰੂ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। 'ਛੜਾ' ਦੇ ਇਸ ਪੂਰੇ ਗੀਤ 'ਚ ਪੰਜਾਬੀ ਸੱਭਿਆਚਾਰ ਦੀ ਝਲਕ ਨਜ਼ਰ ਆਉਂਦੀ ਹੈ। 'ਮਹਿੰਦੀ' ਗੀਤ ਨੂੰ ਦਿਲਜੀਤ ਦੋਸਾਂਝ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ, ਜਿਸ 'ਚ ਉਨ੍ਹਾਂ ਦਾ ਸਾਥ ਸੁਰੀਲੀ ਗਾਇਕਾ ਸ਼ਿਪਰਾ ਗੋਇਲ ਨੇ ਦਿੱਤਾ ਹੈ। ਇਹ ਗੀਤ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ 'ਤੇ ਫਿਲਮਾਇਆ ਗਿਆ ਹੈ। ਫਿਲਮ ਦੇ ਇਸ ਗੀਤ ਦੇ ਬੋਲ ਪ੍ਰਸਿੱਧ ਗੀਤਕਾਰ ਹੈਪੀ ਰਾਏਕੋਟੀ ਨੇ ਸ਼ਿੰਗਾਰੇ ਹਨ ਅਤੇ ਮਿਊਜ਼ਿਕ ਨਿੱਕ ਧੰਮੂ ਨੇ ਦਿੱਤਾ ਹੈ। ਇਸ ਗੀਤ ਨੂੰ ਜ਼ੀ ਮਿਊਜ਼ਿਕ ਕੰਪਨੀ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।
'ਛੜਾ' ਫਿਲਮ ਦੀ ਕਹਾਣੀ, ਡਾਇਲਾਗਜ਼, ਅਤੇ ਸਕ੍ਰੀਨ ਪਲੇਅ ਜਗਦੀਪ ਸਿੱਧੂ ਦੀ ਹੀ ਰਚਨਾ ਹੈ। ਦਿਲਜੀਤ ਤੇ ਨੀਰੂ ਤੋਂ ਇਲਾਵਾ ਇਸ ਫਿਲਮ 'ਚ ਜਗਜੀਤ ਸੰਧੂ, ਹਰਦੀਪ ਗਿੱਲ, ਅਨੀਤਾ ਦੇਵਗਨ, ਗੁਰਪ੍ਰੀਤ ਭੰਗੂ, ਪ੍ਰਿੰਸ ਕੰਵਲਜੀਤ ਸਿੰਘ, ਅਨੀਤਾ ਮੀਤ, ਰਵਿੰਦਰ ਮੰਡ, ਮਨਵੀਰ ਰਾਏ, ਰੁਪਿੰਦਰ ਰੂਪੀ, ਸੀਮਾ ਕੌਸ਼ਲ ਤੇ ਬਨਿੰਦਰ ਬੰਨੀ ਅਹਿਮ ਭੂਮਿਕਾ ਨਿਭਾ ਰਹੇ ਹਨ। ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ 'ਛੜਾ' ਫਿਲਮ 21 ਜੂਨ ਨੂੰ ਦੁਨੀਆ ਭਰ 'ਚ ਰਿਲੀਜ਼ ਹੋ ਰਹੀ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ