ਪੰਜਾਬੀ ਗਾਇਕ ਛਿੰਦਾ ਸ਼ੌਂਕੀ ਬਲਾਤਕਾਰ ਦੇ ਮਾਮਲੇ 'ਚ ਗ੍ਰਿਫਤਾਰ

2/10/2020 12:10:16 PM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਛਿੰਦਾ ਸ਼ੌਂਕੀ ਨੂੰ ਬਲਾਤਕਾਰ ਦੇ ਮਾਮਲੇ 'ਚ ਬਠਿੰਡਾ ਦੇ ਸਿਵਲ ਲਾਈਨ ਥਾਣਾ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਛਿੰਦਾ ਸ਼ੌਂਕੀ 'ਤੇ ਸਹਿ-ਗਾਇਕਾ ਦੀ ਭਤੀਜੀ ਨਾਲ ਬਲਾਤਕਾਰ ਦਾ ਦੋਸ਼ ਲੱਗਿਆ। ਦੱਸ ਦਈਏ ਕਿ ਸਾਲ 2018 'ਚ ਇਹ ਮਾਮਲਾ ਦਰਜ ਹੋਇਆ ਸੀ।
ਦੂਜੇ ਪਾਸੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਹੋਇਆ ਐੱਸ. ਪੀ. ਸਿਟੀ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਗਾਇਕ ਖਿਲਾਫ ਸਾਨੂੰ ਸਾਲ 2018 ਵਿਖੇ ਇਕ ਸ਼ਿਕਾਇਤ ਮਿਲੀ ਸੀ, ਜਿਸ 'ਚ ਦੱਸਿਆ ਗਿਆ ਸੀ ਕਿ ਛਿੰਦਾ ਸ਼ੌਂਕੀ ਨਾਂ ਦੇ ਵਿਅਕਤੀ ਵੱਲੋਂ ਬਲਾਤਕਾਰ ਕੀਤਾ ਗਿਆ ਹੈ। ਉਸ ਆਧਾਰ 'ਤੇ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ ਪਰ ਇਹ ਗ੍ਰਿਫਤ ਤੋਂ ਬਾਹਰ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਸਾਨੂੰ ਪਤਾ ਲੱਗਿਆ ਸੀ ਕਿ ਇਹ ਆਪਣੇ ਪਿੰਡ ਆਇਆ ਹੋਇਆ ਹੈ, ਜਿਸ ਦੇ ਚੱਲਦਿਆਂ ਸਾਡੀ ਪੁਲਸ ਟੀਮ ਨੇ ਇਸ ਨੂੰ ਪਿੰਡ ਤੋਂ ਗ੍ਰਿਫਤਾਰ ਕੀਤਾ ਹੈ। ਫਿਲਹਾਲ ਮਾਨ ਅਦਾਲਤ ਵੱਲੋਂ 2 ਦਿਨ ਦਾ ਰਿਮਾਂਡ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਮੁੜ ਇਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News