ਸਿੱਧੂ ਮੂਸੇਵਾਲਾ ਨੂੰ ਲੈ ਕੇ ਮੂਸਾ ਪਿੰਡ ਦੀਆਂ ਮਹਿਲਾਵਾਂ ਨੇ ਕੀਤੀ ਇਹ ਮੰਗ

9/23/2019 2:38:26 PM

ਜਲੰਧਰ (ਬਿਊਰੋ) - ਜਿੱਥੇ ਮੁਆਫੀ ਮੰਗਣ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਦਾ ਵਿਵਾਦ ਦਿਨੋਂ-ਦਿਨ ਵਧਦਾ ਜਾ ਰਿਹਾ ਹੈ, ਉਥੇ ਹੀ ਹੁਣ ਮੂਸਾ ਪਿੰਡ ਦੀਆਂ ਮਹਿਲਾਵਾਂ ਸਿੱਧੂ ਦੇ ਹੱਕ 'ਚ ਬੋਲ ਰਹੀਆਂ ਹਨ। ਪਿੰਡ ਦੀਆਂ ਮਹਿਲਾਵਾਂ ਨੇ ਸਿੱਧੂ ਮੂਸੇਵਾਲਾ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਪੂਰਾ ਪਰਿਵਾਰ ਗੁਰਸਿੱਖ ਹੈ, ਜੋ ਕਦੇ ਵੀ ਸਿੱਖੀ ਦੇ ਖਿਲਾਫ ਨਹੀਂ ਜਾ ਸਕਦਾ।

PunjabKesari

ਇਸ ਲਈ ਮਾਮਲੇ ਨੂੰ ਜ਼ਿਆਦਾ ਤੂਲ ਨਹੀਂ ਦੇਣਾ ਚਾਹੀਦਾ। ਪਿੰਡ ਦੀਆਂ ਮਹਿਲਾਵਾਂ ਨੇ ਮੰਗ ਕੀਤੀ ਹੈ ਕਿ ਮੂਸੇਵਾਲਾ ਆਪਣੇ ਗੀਤ ਨੂੰ ਲੈ ਕੇ ਮੁਆਫੀ ਮੰਗ ਚੁੱਕੇ ਹਨ। ਇਸ ਕਰਕੇ ਸਿੱਖ ਸੰਗਤਾਂ ਵੀ ਉਸ ਨੂੰ ਮੁਆਫ ਕਰ ਦੇਣ।

PunjabKesari
ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਆਪਣੇ ਗੀਤ 'ਚ 'ਮਾਈ ਭਾਗੋ' ਬਾਰੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਮੂਸੇਵਾਲਾ ਦਾ ਵਿਰੋਧ ਕੀਤਾ ਜਾ ਰਿਹਾ ਹੈ।

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News