27 ਸਾਲ ਦੇ ਹੋਏ ਸਿੱਧੂ ਮੂਸੇਵਾਲਾ, ਪ੍ਰਸ਼ੰਸਕਾਂ ਨਾਲ ਇੰਝ ਮਨਾ ਰਹੇ ਨੇ ਜਨਮਦਿਨ (ਵੀਡੀਓ)

6/11/2020 11:37:01 AM

ਜਲੰਧਰ (ਬਿਊਰੋ) — ਆਪਣੇ ਗੀਤਾਂ ਨਾਲ ਲੋਕਾਂ ਨੂੰ ਨਚਾਉਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਆਪਣਾ 27ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦੇ ਜਨਮਦਿਨ ਦਾ ਸੈਲੀਬ੍ਰੇਸ਼ਨ ਕੱਲ ਰਾਤ ਤੋਂ ਹੀ ਸ਼ੁਰੂ ਹੋ ਗਿਆ ਸੀ, ਜਿਸ ਦੀਆਂ ਕੁਝ ਝਲਕੀਆਂ ਸਿੱਧੂ ਮੂਸੇਵਾਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਹਨ। ਉਥੇ ਹੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਬਹੁਤ ਹੀ ਉਤਸ਼ਾਹ 'ਚ ਦਿਖਾਈ ਦੇ ਰਹੇ ਹਨ।

 
 
 
 
 
 
 
 
 
 
 
 
 
 

Happy birthday jatta @sidhu_moosewala ਸਟੋਰੀ ਜਰੂਰ ਦੇਖਿਓ ਸਾਰੇ 🤣🤣🤣🤣🤣🤣🤣🤣🤣🤣🤣🤣 ਵੀਡੀਓ ਸੇਵ ਕਲਨ ਲਈ ਪਹਿਲਾ ਸਟੋਰੀ ਦੇਖੋ ਜੇ ਨਾ ਪਤਾ ਲੱਗੇ ਫੇਲ ਇਨਬੋਕਸ ਚ ਮੈਸਿਜ ਕਰੋ🤣🤣🤣🤣🤣🤣🤣🤣🤣🤣🤣🤣🤣🤣🤣🤣🤣🤣🤣🤣🤣🤣🤣🤣🤣🤣🤣🤣🤣🤣Follow👉 @tiktok._star #kaloltheka #punjabi #rochak #ammyvirk #sidhumoosewala #karanaujla #singga #ammyvirk #sunandasharma #roopigill #himanshikhurana #shehnaazgill #rommymaan #rnait #ellymangat #deepjandu #bpraak #milindgaba #gururandhawa #gurlejakhtar #gurjsidhu #jassmanak #guri

A post shared by 🌀TIK TOK WALE STAR🌀 (@tiktok._star) on Jun 10, 2020 at 9:10pm PDT

ਸੋਸ਼ਲ ਮੀਡੀਆ 'ਤੇ ਸਿੱਧੂ ਮੂਸੇਵਾਲਾ ਨੂੰ ਵੀਡੀਓ ਬਣਾ ਕੇ ਪ੍ਰਸ਼ੰਸਕ ਜਨਮਦਿਨ ਦੀਆਂ ਮੁਬਾਰਾਕਾਂ ਦੇ ਰਹੇ ਹਨ। ਉਨ੍ਹਾਂ ਦਾ ਇੱਕ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ, ਜਿਸ 'ਚ ਉਹ ਛੋਟੇ ਬੱਚੇ ਨਾਲ ਆਪਣੇ ਜਨਮਦਿਨ ਦਾ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ।

 
 
 
 
 
 
 
 
 
 
 
 
 
 

.... wish you a very happy 27th birthday big b @sidhu_moosewala ... waheguru tenu veere chardikalah bakshe te hamesha tere te mehar bhrreya hath rakhe ... love you veere ❤️❤️😘😘😘

A post shared by Gurvinder Singh (@gurvindersingh0827) on Jun 10, 2020 at 11:28am PDT

ਵਿਵਾਦਾਂ 'ਚ ਹਮੇਸ਼ਾ ਘਿਰੇ ਰਹਿਣ ਵਾਲੇ ਸਿੱਧੂ ਮੂਸੇਵਾਲੇ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਤੋਹਫਾ ਵੀ ਦੇ ਦਿੱਤਾ ਹੈ। ਉਨ੍ਹਾਂ ਨੇ ਅੰਮ੍ਰਿਤ ਮਾਨ ਨਾਲ ਆਪਣੇ ਆਉਣ ਵਾਲੇ ਨਵੇਂ ਗੀਤ ਦਾ ਟੀਜ਼ਰ ਵੀ ਰਿਲੀਜ਼ ਕਰ ਦਿੱਤਾ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਜੇ ਗੱਲ ਕਰੀਏ ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ।

 
 
 
 
 
 
 
 
 
 
 
 
 
 

BAMBIHA BOLE #JHOTE 🐂⚡️

A post shared by Sidhu Moosewala (ਮੂਸੇ ਆਲਾ) (@sidhu_moosewala) on Jun 10, 2020 at 9:41am PDT

ਸਿੱਧੂ ਮੂਸੇਵਾਲਾ ਨੇ ਆਪਣੇ ਨਵੇਂ ਘਰ ਦਾ ਨਿਰਮਾਣ ਕਰਵਾਇਆ ਹੋਇਆ ਹੈ, ਜਿਸ ਦੀ ਤਸਵੀਰ ਉਨ੍ਹਾਂ ਨੇ ਕਾਫੀ ਸਮਾਂ ਪਹਿਲਾਂ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਸੀ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਹੋਇਆਂ ਉਨ੍ਹਾਂ ਨੇ ਲਿਖਿਆ ਸੀ, 'ਮਿਹਨਤਾਂ ਦਾ ਮਹਿਲ” #ਸ਼ੁਕਰ।' ਇਸ ਤਸਵੀਰ 'ਚ ਸਿੱਧੂ ਮੂਸੇਵਾਲਾ ਆਪਣੇ ਨਵੇਂ ਬਣ ਰਹੇ ਘਰ ਦੇ ਸਾਹਮਣੇ ਖੜ੍ਹੇ ਨਜ਼ਰ ਆਏ ਸਨ। ਆਪਣੇ ਗੀਤਾਂ ਕਰਕੇ ਚਰਚਾ 'ਚ ਰਹਿਣ ਵਾਲੇ ਸਿੱਧੂ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਸਿੱਧੂ ਮੂਸੇਵਾਲਾ ਗੀਤਾਂ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ 'ਚ ਨਾਮ ਕਮਾ ਰਹੇ ਹਨ ਅਤੇ ਹੁਣ ਉਹ ਜਲਦ ਹੀ ਫ਼ਿਲਮ 'ਯੈੱਸ ਆਈ ਐੱਮ”ਸਟੂਡੈਂਟ' 'ਚ ਨਜ਼ਰ ਆਉਣ ਵਾਲੇ ਹਨ।

ਮਾਨਸਾ ਦੇ ਪਿੰਡ ਮੂਸੇਵਾਲਾ ਨਾਲ ਸਬੰਧ ਰੱਖਣ ਵਾਲੇ ਸਿੱਧੂ ਮੂਸੇਵਾਲਾ ਨੇ ਹੁਣ ਤੱਕ ਕਈ ਹਿੱਟ ਗੀਤ ਗਾਏ ਹਨ। ਉਨ੍ਹਾਂ ਵੱਲੋਂ ਕੀਤੀ ਮਿਹਨਤ ਦਾ ਹੀ ਫਲ ਹੈ ਕਿ ਉਹ ਆਪਣਾ ਨਵਾਂ ਘਰ ਬਣਵਾ ਰਹੇ ਹਨ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News