ਰਿਲੀਜ਼ ਹੁੰਦਿਆਂ ਹੀ ਟਰੈਂਡਿੰਗ ''ਚ ਛਾਇਆ ਫਿਲਮ ''ਸੁਫਨਾ'' ਦਾ ਟਰੇਲਰ (ਵੀਡੀਓ)

1/31/2020 11:54:24 AM

ਜਲੰਧਰ (ਬਿਊਰੋ) - ਆਪਣੀ ਕਲਮ ਸਦਕਾ ਪੰਜਾਬੀ ਸਿਨੇਮਾ ਜਗਤ ਵਿਚ ਖਾਸ ਪਛਾਣ ਬਣਾਉਣ ਵਾਲੇ ਜਗਦੀਪ ਸਿੱਧੂ ਹਮੇਸ਼ਾ ਹੀ ਆਪਣੀਆਂ ਫਿਲਮਾਂ ਨੂੰ ਲੈ ਕੇ ਚਰਚਾ ਵਿਚ ਛਾਏ ਰਹਿੰਦੇ ਹਨ। ਇਨ੍ਹੀਂ ਦਿਨੀਂ ਉਹ ਆਪਣੀ ਆਉਣ ਵਾਲੀ ਫਿਲਮ 'ਸੁਫਨਾ' ਨੂੰ ਲੈ ਕੇ ਸੁਰਖੀਆਂ ਬਟੋਰ ਰਹੇ ਹਨ। ਇਸ ਫਿਲਮ 'ਚ ਐਮੀ ਵਿਰਕ ਤੇ ਤਾਨੀਆ ਮੁੱਖ ਭੂਮਿਕਾ 'ਚ ਹਨ। ਹਾਲ ਹੀ 'ਚ ਫਿਲਮ 'ਸੁਫਨਾ' ਦਾ ਟਰੇਲਰ ਰਿਲੀਜ਼ ਹੋਇਆ ਹੈ, ਜੋ ਕਿ ਰਿਲੀਜ਼ ਹੁੰਦਿਆਂ ਹੀ ਟਰੈਂਡਿੰਗ 'ਚ ਛਾਇਆ ਹੋਇਆ ਹੈ। ਫਿਲਮ ਦੇ ਟਰੇਲਰ 'ਚ ਐਮੀ ਵਿਰਕ ਤੇ ਤਾਨੀਆ ਦੀ ਕੈਮਿਸਟਰੀ ਦਰਸ਼ਕਾਂ ਦੇ ਦਿਲ ਮੋਹ ਰਹੀ ਹੈ। ਟਰੇਲਰ 'ਚ ਐਮੀ ਵਿਰਕ ਤੇ ਤਾਨੀਆ ਮੁਹੱਬਤ ਦੀਆਂ ਤੰਦਾਂ ਪਾਉਂਦੇ ਨਜ਼ਰ ਅ ਰਹੇ ਹਨ। ਫਿਲਮ ਦੀ ਕਹਾਮੀ ਐਮੀ ਵਿਰਕ ਤੇ ਤਾਨੀਆ ਦੇ ਆਲੇ-ਦੁਆਲੇ ਘੁੰਮਦੀ ਹੋਈ ਨਜ਼ਰ ਆ ਰਹੀ ਹੈ। ਟਰੇਲਰ 'ਚ ਕਹਾਣੀ ਨੂੰ ਜ਼ਿਆਦਾ ਰਵੀਲ ਤਾਂ ਨਹੀਂ ਕੀਤਾ ਗਿਆ ਹੈ ਪਰ ਟਰੇਲਰ ਦਰਸ਼ਕਾਂ ਨੂੰ ਸਿਨੇਮਾ ਘਰਾਂ 'ਚ ਜਾਣ ਲਈ ਮਜ਼ਬੂਰ ਕਰ ਰਿਹਾ ਹੈ। ਹੁਣ ਇਹ ਦੇਖਣਾ ਕਾਫੀ ਦਿਲਚਸਪ ਹੋਵੇਗਾ ਕਿ ਐਮੀ ਵਿਰਕ ਆਪਣੀ ਅਦਾਕਾਰਾ ਯਾਨੀ ਕਿ ਤਾਨੀਆ ਦਾ, ਜਿਹੜਾ ਇਕ ਸੁਫਨਾ ਹੈ ਉਸ ਨੂੰ ਕਿਵੇਂ ਪੂਰਾ ਕਰਦੇ ਹਨ।
PunjabKesari  
ਦੱਸ ਦਈਏ ਕਿ ਪੰਜ ਪਾਣੀ ਫਿਲਮਜ਼ ਦੇ ਬੈਨਰ ਹੇਠ ਬਣੀ ਇਸ ਫਿਲਮ ਦੇ ਨਿਰਮਾਤਾ ਗੁਰਪ੍ਰੀਤ ਸਿੰਘ ਤੇ ਨਵਨੀਤ ਵਿਰਕ ਹਨ। ਇਸ ਫਿਲਮ 'ਚ ਐਮੀ ਵਿਰਕ ਤੇ ਤਾਨੀਆ ਦੀ ਜੋੜੀ ਤੋਂ ਇਲਾਵਾ ਜੈਸਮੀਨ ਬਾਜਵਾ, ਜਗਜੀਤ ਸੰਧੂ, ਸੀਮਾ ਕੌਸ਼ਲ, ਕਾਕਾ ਕੌਤਕੀ, ਮੋਹਨੀ ਤੂਰ, ਮਿੰਟੂ ਕਾਪਾ, ਲੱਖਾ ਲਹਿਰੀ, ਬਲਵਿੰਦਰ ਬੁਲਟ, ਰਬਾਬ ਕੌਰ ਨੇ ਅਹਿਮ ਕਿਰਦਾਰ ਨਿਭਾਏ ਹਨ। ਸੰਗੀਤ ਬੀ ਪਰਾਕ ਨੇ ਦਿੱਤਾ ਹੈ ਜਦਕਿ ਗੀਤ ਜਾਨੀ ਨੇ ਲਿਖੇ ਹਨ। 14 ਫਰਵਰੀ ਨੂੰ ਇਸ ਫਿਲਮ ਨੂੰ ਵੱਡੇ ਪੱਧਰ 'ਤੇ ਰਿਲੀਜ਼ ਕੀਤਾ ਜਾਵੇਗਾ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News