ਗਾਇਕ ਆਰ ਨੇਤ ਨੇ ਆਪਣੇ ਵਿਰੋਧੀਆਂ ਨੂੰ ਇੰਝ ਦਿੱਤਾ ਜਵਾਬ (ਵੀਡੀਓ)
9/5/2020 5:28:14 PM

ਜਲੰਧਰ (ਬਿਊਰੋ) - ਗਾਇਕ ਆਰ ਨੇਤ ਆਪਣੇ ਨਵੇਂ ਗੀਤ ਨਾਲ ਸਰੋਤਿਆਂ ਦੀ ਕਚਹਿਰੀ ‘ਚ ਹਾਜ਼ਰ ਹੋ ਚੁੱਕੇ ਹਨ। ਉਨ੍ਹਾਂ ਦਾ ਨਵਾਂ ਗੀਤ ‘855’ ਟਾਈਟਲ ਹੇਠ ਰਿਲੀਜ਼ ਹੋਇਆ ਹੈ। ਇਸ ਗੀਤ ‘ਚ ਉਨ੍ਹਾਂ ਦਾ ਸਾਥ ਪੰਜਾਬੀ ਗਾਇਕਾ ਅਫਸਾਨਾ ਖ਼ਾਨ ਨੇ ਦਿੱਤਾ ਹੈ। ਇਸ ਗੀਤ ਨੂੰ ਮਿਊਜ਼ਿਕ ਦਿ ਕਿੱਡ ਨੇ ਦਿੱਤਾ ਹੈ। ‘855’ ਗੀਤ ਦੇ ਬੋਲ ਖ਼ੁਦ ਆਰ ਨੇਤ ਲਿਖੇ ਹਨ।
ਦੱਸ ਦਈਏ ਕਿ ‘855’ ਗੀਤ ‘ਚ ਆਰ ਨੇਤ ਨੇ ਆਪਣੇ ਵਿਰੋਧੀਆਂ ਦੀ ਗੱਲ ਕੀਤੀ ਹੈ ਕਿ ਕਿਸ ਤਰ੍ਹਾਂ ਉਨ੍ਹਾਂ ਦੇ ਵਿਰੋਧੀ ਉਨ੍ਹਾਂ ਦੀ ਕਾਮਯਾਬੀ ਤੋਂ ਸੜਦੇ ਹਨ ਅਤੇ ਅਕਸਰ ਉਨ੍ਹਾਂ ਨੂੰ ਕਿਸੇ ਨਾ ਕਿਸੇ ਵਜ੍ਹਾ ਕਰਕੇ ਘੇਰਨ ਦੀ ਤਿਆਰੀ ਕੱਸੀ ਰੱਖਦੇ ਹਨ ਪਰ ਉਹ ਵੀ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੰਦੇ ਹਨ। ਇਹ ਗੀਤ ਆਰ ਨੇਤ ਦੇ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਹ ਦੇ ਚੁੱਕੇ ਹਨ। ਗੁਰਲੇਜ ਅਖਤਰ ਨਾਲ ਉਨ੍ਹਾਂ ਦੇ ਗੀਤ ‘ਦੱਬਦਾ ਕਿੱਥੇ ਆ’ ‘ਡਿਫਾਲਟਰ’ ਨੂੰ ਸਰੋਤਿਆਂ ਵੱਲੋਂ ਕਾਫ਼ੀ ਪਸੰਦ ਕੀਤਾ ਗਿਆ ਸੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ