ਤਮਿਲਨਾਡੂ ''ਚ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ''ਤੇ ਰਜਨੀਕਾਂਤ ਨੇ ਦਿੱਤੀ ਸਰਕਾਰ ਨੂੰ ਚੇਤਾਵਨੀ

5/11/2020 9:39:45 AM

ਮੁੰਬਈ (ਬਿਊਰੋ) — ਤਮਿਲਨਾਡੂ 'ਚ ਲੌਕਡਾਊਨ ਦੌਰਾਨ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੇ ਫੈਸਲੇ ਨੂੰ ਲੈ ਕੇ ਹਾਈਕੋਰਟ ਅਤੇ ਸੂਬਾ ਸਰਕਾਰ ਵਿਚਕਾਰ ਤਕਰਾਰ ਜਾਰੀ ਹੈ। ਸ਼ਨੀਵਾਰ ਨੂੰ ਸਰਕਾਰ ਨੇ ਵਿਕਰੀ ਪਾਬੰਦੀਆਂ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ। ਇਸ ਦੌਰਾਨ ਸੁਪਰਸਟਾਰ ਰਜਨੀਕਾਂਤ ਨੇ ਸ਼ਰਾਬ ਦੀਆਂ ਦੁਕਾਨਾਂ ਮੁੜ ਖੋਲ੍ਹਣ ਖਿਲਾਫ  AIADMK ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਜਿਹਾ ਹੋਇਆ ਤਾਂ ਪਾਰਟੀ ਨੂੰ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਕੇ ਮੁੜ ਤੋਂ ਸਿਆਸਤ 'ਚ ਆਉਣ ਦਾ 'ਸੁਪਨਾ' ਨਹੀਂ ਦੇਖਣਾ ਚਾਹੀਦਾ। ਰਜਨੀਕਾਂਤ ਨੇ ਇਕ ਟਵੀਟ 'ਚ ਕਿਹਾ ਕਿ ਜੇਕਰ ਅਜਿਹੇ ਹਾਲਾਤ 'ਚ ਸ਼ਰਾਬ ਦੀਆਂ ਦੁਕਾਨਾਂ ਖੁੱਲ੍ਹਦੀਆਂ ਹਨ ਤਾਂ ਉਨ੍ਹਾਂ ਨੂੰ ਸੱਤਾ ਵਾਪਸੀ ਦਾ ਸੁਪਨਾ ਭੁੱਲ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਖਜ਼ਾਨੇ ਨੂੰ ਭਰਨ ਲਈ ਹੋਰ ਵਧੀਆ ਤਰੀਕੇ ਲੱਭਣ।

ਅਭਿਨੇਤਾ ਤੋਂ ਨੇਤਾ ਬਣੇ ਕਮਲ ਹਾਸਨ ਦੀ ਪਾਰਟੀ ਐੱਮ. ਐੱਨ. ਐੱਮ ਅਤੇ ਇਕ ਵਕੀਲ ਨੇ ਸ਼ਰਤਾਂ ਦੇ ਉਲੰਘਨ ਦਾ ਹਵਾਲਾ ਦਿੰਦਿਆਂ ਹਾਈਕੋਰਟ ਤੱਕ ਪਹੁੰਚ ਕੀਤੀ ਸੀ। ਮਦਰਾਸ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਸੀ। ਇਸ ਆਦੇਸ਼ 'ਚ ਕਿਹਾ ਗਿਆ ਸੀ ਕਿ ਦੁਕਾਨਾਂ 'ਤੇ ਕਾਫੀ ਭੀੜ ਸੀ ਅਤੇ ਲੋਕਾਂ ਵਲੋਂ ਸੋਸ਼ਲ ਡਿਸਟੈਂਸਿੰਗ ਦਾ ਪਾਲਨ ਨਹੀਂ ਕੀਤਾ ਗਿਆ ਸੀ। ਹਾਲਾਂਕਿ, ਇਹ ਆਨਲਾਈਨ ਮੋਡ ਦੇ ਜ਼ਰੀਏ ਸ਼ਰਾਬ ਦੀ ਘਰਾਂ ਤੱਕ ਦੀ ਜਾਣ ਵਾਲੀ ਡਿਲੀਵਰੀ ਦੀ ਆਗਿਆ ਦਿੰਦਾ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News