ਰਾਜਵੀਰ ਜਵੰਦ ਧਾਰਮਿਕ ਗੀਤ ''ਸੁਣੀ ਬਾਬਾ ਨਾਨਕਾ'' ਰਿਲੀਜ਼, ਸਰਬੱਤ ਦੇ ਭਲੇ ਦੀ ਕਰ ਰਹੇ ਨੇ ਅਰਦਾਸ (ਵੀਡੀਓ)

5/30/2020 9:33:02 AM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਰਾਜਵੀਰ ਜਵੰਦਾ ਜੋ ਆਪਣਾ ਨਵਾਂ ਸਿੰਗਲ ਧਾਰਮਿਕ ਟਰੈਕ ਲੈ ਕੇ ਦਰਸ਼ਕਾਂ ਦੇ ਸਨਮੁਖ ਹੋਏ ਹਨ। ਜੀ ਹਾਂ ਉਹ 'ਸੁਣੀ ਬਾਬਾ ਨਾਨਕਾ' ਟਾਈਟਲ ਹੇਠ ਧਾਰਮਿਕ ਗੀਤ ਲੈ ਕੇ ਆਏ ਹਨ। ਜਿਵੇਂ ਕਿ ਸਭ ਜਾਣਦੇ ਹੀ ਨੇ ਕੇ ਪੂਰੀ ਦੁਨੀਆ ਕੋਰੋਨਾ ਵਾਇਰਸ ਵਰਗੀ ਮਹਾਮਾਰੀ ਨਾਲ ਲੜ ਰਹੀ ਹੈ। ਇਸ ਬਿਮਾਰੀ ਦੀ ਮਾਰ ਭਾਰਤ ਦੇ ਵੱਖ-ਵੱਖ ਸੂਬੇ ਵੀ ਝੱਲ ਰਹੇ ਹਨ। ਰੋਜ਼ਾਨਾ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ, ਜਿਸਦੇ ਚੱਲਦਿਆਂ ਪੰਜਾਬੀ ਕਲਾਕਾਰ ਪ੍ਰਮਾਤਮਾ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਆਪਣਾ ਨਵਾਂ ਧਾਰਮਿਕ ਗੀਤ ਦਰਸ਼ਕਾਂ ਦੇ ਸਨਮੁਖ ਕੀਤਾ ਹੈ। ਇਸ ਧਾਰਮਿਕ ਗੀਤ ਦੇ ਬੋਲ Pirti silon ਨੇ ਲਿਖੇ ਹਨ, ਜਿਸ ਦਾ ਸੰਗੀਤ Dj duster ਵਲੋਂ ਤਿਆਰ ਕੀਤਾ ਗਿਆ ਹੈ।

ਜੇ ਗੱਲ ਕਰੀਏ ਪੰਜਾਬ ਦੀ ਤਾਂ ਕੋਰੋਨਾ ਮਹਾਮਾਰੀ ਦੇ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਵੱਧ ਰਹੀ ਹੈ। ਪੰਜਾਬੀ ਗਾਇਕ ਤੇ ਅਦਾਕਾਰ ਇਸ ਮੁਸ਼ਕਿਲ ਸਮੇਂ 'ਚ ਲੋੜਵੰਦ ਲੋਕਾਂ ਨੂੰ ਸੁੱਕਾ ਰਾਸ਼ਨ ਮੁਹੱਈਆ ਕਰਵਾ ਕੇ ਮਦਦ ਕਰ ਰਹੇ ਹਨ। ਇਸ ਤੋਂ ਇਲਾਵਾ ਪੰਜਾਬੀ ਫਿਲਮ ਤੇ ਸੰਗੀਤ ਉਦਯੋਗ ਦੇ ਕਲਾਕਾਰਾਂ ਨੇ ਇਸ ਮੁਸ਼ਕਿਲ ਘੜੀ 'ਚ ਅੱਗੇ ਆ ਕੇ ਲੋਕਾਂ ਦੀ ਵਧ ਤੋਂ ਵਧ ਮਦਦ ਕਰ ਰਹੇ ਹਨ।
 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News