ਰਾਖੀ ਸਾਵੰਤ ਖਿਲਾਫ ਬਠਿੰਡਾ ਦੀ ਅਦਾਲਤ ’ਚ ਮਾਮਲਾ ਦਰਜ

12/9/2019 10:18:49 AM

ਬਠਿੰਡਾ(ਪਰਮਿੰਦਰ) : ਹੈਦਰਾਬਾਦ ਰੇਪ ਕਾਂਡ ’ਤੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਸ਼ੇਅਰ ਕਰਕੇ ਸਮੂਹ ਟਰੱਕ ਚਾਲਕਾਂ ਬਾਰੇ ਵਿਚ ਗਲਤ ਸ਼ਬਦਾਵਲੀ ਦਾ ਇਸਤੇਮਾਲ ਕਰਨ ਦੇ ਦੋਸ਼ਾਂ ਵਿਚ ਅਦਾਕਾਰਾ ਰਾਖੀ ਸਾਵੰਤ ਖਿਲਾਫ ਟਰੱਕ ਆਪ੍ਰੇਟਰਾਂ ਨੇ ਬਠਿੰਡਾ ਦੀ ਅਦਾਲਤ ਵਿਚ ਇਕ ਮਾਮਲਾ ਦਰਜ ਕੀਤਾ ਹੈ। ਟਰੱਕ ਆਪ੍ਰੇਟਰ ਅਮਨਦੀਪ ਸਿੰਘ ਨਿਵਾਸੀ ਬਠਿੰਡਾ ਨੇ ਦੱਸਿਆ ਕਿ ਅਦਾਕਾਰਾ ਰਾਖੀ ਸਾਵੰਤ ਨੇ ਵੀਡੀਓ ਸ਼ੇਅਰ ਕਰਕੇ ਸਾਰੇ ਟਰੱਕ ਚਾਲਕਾਂ ਖਿਲਾਫ ਗਲਤ ਸ਼ਬਦਾਵਲੀ ਦਾ ਇਸਤੇਮਾਲ ਕੀਤਾ।
ਜਿਸ ਕਾਰਨ ਟਰੱਕ ਚਾਲਕਾਂ ਅਤੇ ਆਪ੍ਰੇਟਰਾਂ ਵਿਚਕਾਰ ਕਾਫੀ ਗੁੱਸਾ ਹੈ। ਉਨ੍ਹਾਂ ਨੇ ਦੱਸਿਆ ਕਿ ਅਦਾਕਾਰਾ ਖਿਲਾਫ ਬਠਿੰਡੇ ਦੇ ਮਾਣਯੋਗ ਸੀ.ਜੇ.ਐੱਮ. ਦੀ ਅਦਾਲਤ ਵਿਚ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕਰਵਾਇਆ ਗਿਆ ਹੈ, ਜਿਸ ’ਤੇ ਅੱਜ ਸੁਣਵਾਈ ਹੋਣ ਦਾ ਅੰਦਾਜ਼ਾ ਹੈ। ਉਨ੍ਹਾਂ ਕਿਹਾ ਕਿ ਰਾਖੀ ਸਾਵੰਤ ਹਰ ਵਾਰ ਜਾਣ-ਬੁੱਝ ਕੇ ਸਸਤੀ ਸ਼ੌਹਰਤ ਹਾਸਲ ਕਰਨ ਲਈ ਕਿਸੇ ਨਾ ਕਿਸੇ ਨੂੰ ਨਿਸ਼ਾਨਾ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਰਾਖੀ ਸਾਵੰਤ ਖਿਲਾਫ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਇਸ ਦੌਰਾਨ ਫਾਇਰ ਬ੍ਰਿਗੇਡ ਚੌਕ ’ਚ ਡਰਾਈਵਰ ਐਸੋਸੀਏਸ਼ਨ ਦੀ ਅਗਵਾਈ ’ਚ ਟਰੱਕ ਚਾਲਕਾਂ ਨੇ ਅਦਾਕਾਰਾ ਰਾਖੀ ਸਾਵੰਤ ਦਾ ਪੁਤਲਾ ਸਾਡ਼ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਟਰੱਕ ਚਾਲਕਾਂ ਨੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ-ਪੱਤਰ ਵੀ ਸੌਂਪਿਆ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News