ਪ੍ਰੋਡਿਊਸਰ ਤੇ ਡਾਇਰੈਕਟਰ ਬਣ ਦਰਸ਼ਕਾਂ ਦੇ ਦਿਲ ਲੁੱਟਣਗੇ ਗਿੱਪੀ ਤੇ ਰਾਣਾ ਰਣਬੀਰ

11/6/2019 12:59:22 PM

ਜਲੰਧਰ (ਬਿਊਰੋ) — ਦੇਸੀ ਰੌਕਸਟਾਰ ਗਿੱਪੀ ਗਰੇਵਾਲ ਅਤੇ ਜ਼ਰੀਨ ਖਾਨ ਦੀ ਜੋੜੀ ਵਾਲੀ ਫਿਲਮ 'ਡਾਕਾ' ਇੰਨ੍ਹੀਂ ਦਿਨੀਂ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੀ ਹੈ। ਇਸ ਫਿਲਮ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਖਾਸ ਕਰਕੇ ਰਾਣਾ ਰਣਬੀਰ ਅਤੇ ਗਿੱਪੀ ਗਰੇਵਾਲ ਨੂੰ ਪਰਦੇ 'ਤੇ ਇਕੱਠਿਆਂ ਕਾਫੀ ਪਸੰਦ ਕੀਤਾ ਜਾਂਦਾ ਹੈ।

ਹੁਣ ਇਹ ਜੋੜੀ ਇਕ ਹੋਰ ਪ੍ਰੋਜੈਕਟ ਲਈ ਇਕੱਠੀ ਹੋਈ ਹੈ ਪਰ ਇਸ ਵਾਰ ਪਰਦੇ 'ਤੇ ਨਹੀਂ ਸਗੋਂ ਡਾਇਰੈਕਟਰ ਅਤੇ ਪ੍ਰੋਡਿਊਸਰ ਦੀ ਇਹ ਜੋੜੀ ਬਣੀ ਹੈ। ਗਿੱਪੀ ਗਰੇਵਾਲ ਦੇ ਹੋਮ ਪ੍ਰੋਡਕਸ਼ਨ 'ਚ ਬਣ ਰਹੀ ਫਿਲਮ 'ਪੋਸਤੀ', ਜਿਸ ਦਾ ਨਿਰਦੇਸ਼ਨ ਰਾਣਾ ਰਣਬੀਰ ਕਰ ਰਹੇ ਹਨ।


ਦੱਸ ਦਈਏ ਕਿ ਫਿਲਮ ਦਾ ਸ਼ੂਟ ਪਿਛਲੇ ਦਿਨੀਂ ਸ਼ੁਰੂ ਹੋ ਚੁੱਕਿਆ ਹੈ ਅਤੇ ਨਿਰਦੇਸ਼ਕ ਅਤੇ ਫਿਲਮ ਦੇ ਲੇਖਕ ਰਾਣਾ ਰਣਬੀਰ ਕਾਫੀ ਮਿਹਨਤ ਕਰ ਰਹੇ ਹਨ। ਪਹਿਲੇ ਦਿਨ ਦੇ ਸ਼ੂਟ 'ਤੇ ਗਾਇਕ ਬੱਬਲ ਰਾਏ, ਰਘਵੀਰ ਬੋਲੀ ਅਤੇ ਰਾਣਾ ਜੰਗ ਬਹਾਦਰ ਵਰਗੇ ਦਿੱਗਜ ਕਲਾਕਾਰ ਨਜ਼ਰ ਆਏ।

ਉੱਥੇ ਹੀ ਕਈ ਨਵੇਂ ਚਿਹਰੇ ਇਸ ਫਿਲਮ ਰਾਹੀਂ ਪੰਜਾਬੀ ਪਰਦੇ 'ਤੇ ਨਜ਼ਰ ਆਉਣ ਵਾਲੇ ਹਨ। ਵੀਡੀਓ 'ਚ ਨਜ਼ਰ ਆ ਰਿਹਾ ਹੈ ਰਾਣਾ ਰਣਬੀਰ ਕਿਸ ਡੈਡੀਕੇਸ਼ਨ ਨਾਲ ਫਿਲਮ ਨੂੰ ਡਾਇਰੈਕਟ ਕਰ ਰਹੇ ਹਨ। ਇਹ ਫਿਲਮ ਕਾਮੇਡੀ ਦੇ ਨਾਲ-ਨਾਲ ਪੰਜਾਬ ਦੇ ਗੰਭੀਰ ਮੁੱਦੇ ਨਸ਼ੇ 'ਤੇ ਫਿਲਮਾਈ ਜਾ ਰਹੀ ਹੈ। ਫਿਲਮ 'ਪੋਸਤੀ' 2020 'ਚ 20 ਮਾਰਚ ਨੂੰ ਰਿਲੀਜ਼ ਹੋਣ ਵਾਲੀ ਹੈ। ਗਿੱਪੀ ਗਰੇਵਾਲ ਅਤੇ ਰਵਨੀਤ ਕੌਰ ਗਰੇਵਾਲ ਇਸ ਫਿਲਮ ਨੂੰ ਪ੍ਰੋਡਿਊਸ ਕਰ ਰਹੇ ਹਨ।

 
 
 
 
 
 
 
 
 
 
 
 
 
 

#posti darshan . Apna piar banayi rakhna #posti #ranaranbir #gippygrewal #20thmarch #HumbleMotionPictures @gippygrewal @babbalrai9 @raghveerboliofficial @jeeva.director @princekanwaljitsingh @s_u_r_i_l_i_e

A post shared by Rana Ranbir ਰਾਣਾ ਰਣਬੀਰ (@officialranaranbir) on Nov 5, 2019 at 6:25am PST



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News