'ਮੇਰਾ ਕੀ ਕਸੂਰ' ਗੀਤ ਲਈ ਰਣਜੀਤ ਬਾਵਾ ਨੇ ਹੱਥ ਜੋੜ ਕੇ ਮੰਗੀ ਮੁਆਫੀ (ਵੀਡੀਓ)
5/6/2020 4:53:08 PM

ਜਲੰਧਰ (ਵੈੱਬ ਡੈਸਕ) — ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਦਾ ਬੀਤੇ ਦਿਨੀਂ 'ਮੇਰਾ ਕੀ ਕਸੂਰ' ਗੀਤ ਰਿਲੀਜ਼ ਹੋਇਆ ਸੀ। ਇਸ ਗੀਤ ਦੇ ਰਿਲੀਜ਼ ਹੁੰਦਿਆਂ ਹੀ ਵਿਵਾਦ ਛਿੜ ਗਿਆ ਸੀ, ਜਿਸ ਤੋਂ ਬਾਅਦ ਰਣਜੀਤ ਬਾਵਾ 'ਤੇ ਕੇਸ ਵੀ ਦਰਜ ਕਰਵਾਇਆ ਗਿਆ ਸੀ। ਹੁਣ ਰਣਜੀਤ ਬਾਵਾ ਨੇ ਇਸ ਗੀਤ ਨੂੰ ਹਟਾਉਂਦਿਆ ਮੁਆਫੀ ਮੰਗ ਲਈ ਹੈ। ਰਣਜੀਤ ਬਾਵਾ ਨੇ ਆਪਣੇ ਮੁਆਫੀਨਾਮੇ ਵਿਚ ਕਿਹਾ ਹੈ ਕਿ ਮੇਰਾ ਕੋਈ ਇਰਾਦਾ ਨਹੀਂ ਸੀ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ। ਮੇਰੇ ਮਨ ਵਿਚ ਹਰ ਧਰਮ ਦਾ ਮਾਣ-ਸਨਮਾਨ ਹੈ ਅਤੇ ਮੈਂ ਕਦੇ ਵੀ ਕਿਸੇ ਦਾ ਅਪਮਾਨ ਨਹੀਂ ਕਰ ਸਕਦਾ।
ਇਸ ਤੋਂ ਇਲਾਵਾ ਰਣਜੀਤ ਬਾਵਾ ਨੇ ਲਿਖਿਆ ਹੈ ਕਿ ਜੇਕਰ ਕਿਸੇ ਨੂੰ ਮੇਰੇ ਗੀਤ ਦੇ ਲਫ਼ਜ਼ਾਂ ਨਾਲ ਦੁੱਖ ਪਹੁੰਚਿਆ ਹੈ ਤਾਂ ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਵਿੱਖ ਵਿਚ ਮੈਂ ਕਦੇ ਵੀ ਅਜਿਹਾ ਨਹੀਂ ਕਰਾਂਗਾ, ਜਿਸ ਨਾਲ ਲੋਕਾਂ ਦੇ ਦਿਲਾਂ ਨੂੰ ਠੇਸ ਪਹੁੰਚੇ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ