ਰਣਜੀਤ ਬਾਵਾ ਪ੍ਰਸ਼ੰਸਕਾਂ ਨੂੰ ਦੇਣਗੇ ਖਾਸ ਤੋਹਫਾ, ਸਾਂਝਾ ਕੀਤਾ ਪੋਸਟਰ
6/16/2020 1:10:53 PM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਰਣਜੀਤ ਬਾਵਾ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਲੈ ਕੇ ਦਰਸ਼ਕਾਂ ਦੇ ਸਨਮੁਖ ਹੋ ਰਹੇ ਹਨ। ਇੱਕ ਵਾਰ ਮੁੜ ਤੋਂ ਉਹ ਆਪਣੇ ਨਵੇਂ ਗੀਤ ਨਾਲ ਸਰੋਤਿਆਂ 'ਚ ਆਪਣੀ ਹਾਜ਼ਰੀ ਲਵਾਉਣ ਜਾ ਰਹੇ ਹਨ। ਜੀ ਹਾਂ, ਉਨ੍ਹਾਂ ਨੇ ਆਪਣੇ ਨਵੇਂ ਗੀਤ ਦਾ ਪੋਸਟਰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ। ਗੀਤ ਦੀ ਗੱਲ ਕਰੀਏ ਤਾਂ ਇਸ ਨੂੰ 'ਛੋਟੇ ਛੋਟੇ ਘਰ' ਟਾਈਟਲ ਹੇਠ ਰਿਲੀਜ਼ ਕੀਤਾ ਜਾਵੇਗਾ। ਰਣਜੀਤ ਬਾਵਾ ਨੇ ਜਿਸ ਪੋਸਟਰ ਨੂੰ ਸਾਂਝਾ ਕੀਤਾ ਹੈ, ਉਸ 'ਚ ਉਨ੍ਹਾਂ ਦੇ ਬਚਪਨ ਦੀ ਤਸਵੀਰ ਵੀ ਵਿਖਾਈ ਗਈ ਹੈ, ਜਿਸ 'ਚ ਉਹ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਇਸ ਪੋਸਟਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ 'ਇਹ ਗੀਤ ਉਨ੍ਹਾਂ ਦੇ ਦਿਲ ਦੇ ਬਹੁਤ ਹੀ ਕਰੀਬ ਹੈ।'
ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਰਣਜੀਤ ਬਾਵਾ ਨੇ ਕਈ ਹਿੱਟ ਗੀਤ ਸੰਗੀਤ ਜਗਤ ਦੀ ਝੋਲੀ 'ਚ ਪਾ ਚੁੱਕੇ ਹਨ। ਪਿਛਲੇ ਦਿਨੀਂ ਉਨ੍ਹਾਂ ਦਾ 'ਮੰਜ਼ਿਲ' ਗੀਤ ਰਿਲੀਜ਼ ਹੋਇਆ ਸੀ, ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ਅਤੇ ਹੁਣ ਮੁੜ ਤੋਂ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਹਨ। ਇਸ ਗੀਤ 'ਚ ਕੀ ਕੁਝ ਹੋਵੇਗਾ ਖ਼ਾਸ ਇਹ ਤਾਂ ਗੀਤ ਦੇ ਰਿਲੀਜ਼ ਤੋਂ ਬਾਅਦ ਹੀ ਪਤਾ ਲੱਗੇਗਾ। ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ 'ਚ ਵੀ ਮੱਲਾਂ ਮਾਰੀਆਂ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ