ਰਵੀਨਾ ਟੰਡਨ ਬਣੀ ਨਾਨੀ, ਸ਼ੇਅਰ ਕੀਤੀਆਂ ਨੰਨ੍ਹੇ ਮਹਿਮਾਨ ਦੀਆਂ ਤਸਵੀਰਾਂ

9/18/2019 3:09:45 PM

ਮੁੰਬਈ (ਬਿਊਰੋ) — ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਰਵੀਨਾ ਟੰਡਨ ਦੇ ਘਰੇ ਖੁਸ਼ੀਆਂ ਨੇ ਦਸਤਕ ਦੇ ਦਿੱਤੀ ਹੈ। ਜੀ ਹਾਂ, ਉਨ੍ਹਾਂ ਦੇ ਰਿਸ਼ਤਿਆਂ 'ਚ ਵਾਧਾ ਹੋ ਗਿਆ ਹੈ ਅਤੇ ਉਹ ਨਾਨੀ-ਮਾਂ ਬਣ ਚੁੱਕੇ ਹਨ। ਉਨ੍ਹਾਂ ਦੀ ਗੋਦ ਲਈ ਧੀ ਛਾਇਆ ਨੇ ਬੱਚੇ ਨੂੰ ਜਨਮ ਦੇ ਦਿੱਤਾ ਹੈ। ਮਾਂ ਤੇ ਬੱਚਾ ਦੋਵੇਂ ਹੀ ਤੰਦਰੁਸਤ ਹਨ ਅਤੇ ਹਸਪਤਾਲ ਤੋਂ ਘਰ ਵਾਪਸ ਵੀ ਆ ਚੁੱਕੇ ਹਨ। ਰਵੀਨਾ ਟੰਡਨ ਨੇ ਆਪਣੇ ਇੰਸਟਾਗ੍ਰਾਮ 'ਤੇ ਹਾਊਸ ਵੈਲਕਮ ਦੀਆਂ ਕੁਝ ਤਸਵੀਰਾਂ ਪੋਸਟ ਕਰਦੇ ਹੋਏ ਪਰਮਾਤਮਾ ਦਾ ਧੰਨਵਾਦ ਕੀਤਾ ਹੈ।

ਘਰ ਬੱਚੇ ਦੀਆਂ ਕਿਲਕਾਰੀਆਂ ਦੇ ਗੂੰਜਣ ਨਾਲ ਰਵੀਨਾ ਟੰਡਨ ਬਹੁਤ ਖੁਸ਼ ਨਜ਼ਰ ਆ ਰਹੇ ਹਨ। ਉਨ੍ਹਾਂ ਵੱਲੋਂ ਸਾਂਝੀਆਂ ਕੀਤੀਆਂ ਤਸਵੀਰਾਂ 'ਚ ਛਾਇਆ ਨੇ ਬੱਚੇ ਨੂੰ ਗੋਦੀ 'ਚ ਚੁੱਕਿਆ ਹੋਇਆ ਹੈ। ਇਸ ਤੋਂ ਇਲਾਵਾ ਰਵੀਨਾ ਟੰਡਨ ਨੇ ਮਾਂ ਤੇ ਬੱਚੇ ਲਈ ਪੂਜਾ ਵੀ ਕਰਵਾਈ ਹੈ। ਫੈਨਜ਼ ਤੋਂ ਇਲਾਵਾ ਬਾਲੀਵੁੱਡ ਹਸਤੀਆਂ ਵੀ ਕੁਮੈਂਟਸ ਰਾਹੀਂ ਮੁਬਾਰਕਾਂ ਦੇ ਰਹੇ ਹਨ।


ਦੱਸ ਦਈਏ ਕੁਝ ਮਹੀਨੇ ਪਹਿਲਾਂ ਹੀ ਰਵੀਨਾ ਟੰਡਨ ਨੇ ਆਪਣੀ ਧੀ ਛਾਇਆ ਲਈ ਬੇਬੀ ਸ਼ਾਵਰ ਪਾਰਟੀ ਵੀ ਰੱਖੀ ਸੀ, ਜਿਸ 'ਚ ਖਾਸ ਲੋਕਾਂ ਨੂੰ ਹੀ ਸੱਦਿਆ ਗਿਆ ਸੀ। ਇਸ ਬੇਬੀ ਸ਼ਾਵਰ ਪਾਰਟੀ ਦੀਆਂ ਤਸਵੀਰਾਂ ਰਵੀਨਾ ਟੰਡਨ ਨੇ ਆਪਣੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀਆਂ ਸਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News