ਭਾਰਤੀ ਸਿੰਘ, ਰਵੀਨਾ ਟੰਡਨ ਤੇ ਫਰਾਹ ਦੀ ਗ੍ਰਿਫਤਾਰੀ ਲਈ ਇਸਾਈ ਭਾਈਚਾਰੇ ਨੇ ਦਿੱਤਾ ਅਲਟੀਮੇਟਮ

1/18/2020 4:48:34 PM

ਜਲੰਧਰ (ਸੱਜਣ ਸੈਣੀ) — ਇਸਾਈ ਭਾਈਚਾਰੇ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ, ਭਾਰਤੀ ਸਿੰਘ ਤੇ ਫਰਾਹ ਖਾਨ ਖਿਲਾਫ ਰੂਪਨਗਰ ਪੁਲਸ ਨੇ 295 ਏ ਦੇ ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਹਾਲ ਹੀ 'ਚ  ਇਸਾਈ ਭਾਈਚਾਰੇ ਨੇ ਤਿੰਨਾਂ ਅਭਿਨੇਤਰੀਆਂ ਦੀ ਗ੍ਰਿਫਤਾਰੀ ਨਾ ਕਰਨ ਨੂੰ ਲੈ ਕੇ ਖੂਬ ਨਾਅਰੇਬਾਜ਼ੀ ਕੀਤੀ। ਇਸਾਈ ਭਾਈਚਾਰੇ ਨੇ ਕਿਹਾ ਕਿ ਜੇਕਰ 10 ਦਿਨਾਂ 'ਚ ਰਵੀਨਾ ਟੰਡਨ, ਭਾਰਤੀ ਸਿੰਘ ਤੇ ਫਰਾਹ ਖਾਨ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਸੜਕ ਨੂੰ ਜਾਮ ਕਰਨਗੇ।
ਦੱਸ ਦਈਏ ਕਿ ਦਸੰਬਰ 'ਚ ਭਾਰਤੀ ਸਿੰਘ, ਫਰਾਹ ਖਾਨ ਤੇ ਰਵੀਨਾ ਟੰਡਨ ਨੇ ਇਕ ਟੀ. ਵੀ. ਪ੍ਰੋਗਰਾਮ ਦੌਰਾਨ ਪਵਿੱਤਰ ਬਾਈਬਲ ਦੇ ਸ਼ਬਦ 'ਹਾਲੇਲੂਈਆ' ਦਾ ਮਜ਼ਾਕ ਉਡਾਉਣ ਅਤੇ ਦਰਸ਼ਕਾਂ 'ਚ ਅਸ਼ਲੀਲ ਅਰਥ ਪੇਸ਼ ਕਰਨ ਦੇ ਮਾਮਲੇ ਸਬੰਧੀ ਮਸੀਹ ਭਾਈਚਾਰ ਦੇ ਲੋਕਾਂ 'ਚ ਵੀ ਭਾਰੀ ਰੋਸ ਪਾਇਆ ਗਿਆ।

ਇਹ ਸੀ ਪੂਰਾ ਮਾਮਲਾ
ਫਰਾਹ ਖਾਨ ਦੇ ਇਕ ਸ਼ੋਅ 'ਚ ਭਾਰਤੀ ਸਿੰਘ ਤੇ ਰਵੀਨਾ ਟੰਡਨ ਨੂੰ ਇਕ ਅੰਗਰੇਜ਼ੀ ਸ਼ਬਦ ਦੇ ਸਪੈਲਿੰਗ ਲਿਖਣ ਲਈ ਆਖਿਆ ਗਿਆ ਸੀ। ਇਹ ਸ਼ਬਦ ਪਵਿੱਤਰ ਗ੍ਰੰਥ ਤੋਂ ਲਿਆ ਗਿਆ ਸੀ। ਭਾਰਤੀ ਇਸ ਦਾ ਮਤਲਬ ਨਹੀਂ ਜਾਣਦੀ ਸੀ। ਉਸ ਨੇ ਆਪਣੇ ਵਲੋਂ ਇਸ ਦਾ ਮਤਲਬ ਦੱਸਦੇ ਹੋਏ ਇਸ ਸ਼ਬਦ ਦਾ ਖੂਬ ਮਜ਼ਾਕ ਉਡਾਇਆ।            



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News