ਪਿਤਾ ਨੂੰ ਯਾਦ ਕਰਕੇ ਭਾਵੁਕ ਹੋਈ ਰਿਧੀਮਾ ਕਪੂਰ, ਸਾਂਝੀਆਂ ਕੀਤੀਆਂ ਪੁਰਾਣੀਆਂ ਤਸਵੀਰਾਂ

6/19/2020 6:08:36 AM

ਮੁੰਬਈ (ਬਿਊਰੋ) — ਰਿਧੀਮਾ ਕਪੂਰ ਸਾਹਨੀ ਨੇ ਆਪਣੇ ਮਰਹੂਮ ਪਿਤਾ ਰਿਸ਼ੀ ਕਪੂਰ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੇ ਬਚਪਨ ਦੀ ਇੱਕ ਪੁਰਾਣੀ ਤਸਵੀਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ। ਇਸ ਤਸਵੀਰ 'ਚ ਰਿਸ਼ੀ ਕਪੂਰ ਆਪਣੇ ਭੈਣ-ਭਰਾਵਾਂ ਤੇ ਆਪਣੀ ਮਾਤਾ ਕ੍ਰਿਸ਼ਨਾ ਰਾਜ ਕਪੂਰ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਕੈਂਸਰ ਦੀ ਬੀਮਾਰੀ ਨਾਲ ਲੜਦੇ ਹੋਏ ਰਿਸ਼ੀ ਕਪੂਰ ਬੀਤੀਂ 30 ਅਪ੍ਰੈਲ ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ, ਜਿਸ ਤੋਂ ਬਾਅਦ ਪੂਰੇ ਬਾਲੀਵੁੱਡ ਅਤੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੇ ਜਾਣ ਨਾਲ ਬਹੁਤ ਧੱਕਾ ਲੱਗਾ ਸੀ। ਦੇਸ਼ 'ਚ ਤਾਲਾਬੰਦੀ ਹੋਣ ਕਰਕੇ ਰਿਧਿਮਾ ਆਪਣੇ ਪਿਤਾ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਨਹੀਂ ਹੋ ਸਕੀ ਸੀ।
Riddhima Kapoor Sahni Misses Her Father Immensely As She Shares A ...
ਰਿਸ਼ੀ ਕਪੂਰ ਦੀ ਅੰਤਿਮ ਵਿਦਾਈ 'ਚ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਏ ਸਨ ਪਰ ਰਿਧਿਮਾ ਆਪਣੇ ਪਿਤਾ ਨੂੰ ਯਾਦ ਕਰਦੇ ਹੋਏ ਕੁਝ ਨਾ ਕੁਝ ਪੋਸਟ ਕਰਦੇ ਹੀ ਰਹਿੰਦੇ ਹਨ। ਉਨ੍ਹਾਂ ਨੇ ਪਿਤਾ ਲਈ ਰੱਖੀ ਗਈ ਅੰਤਿਮ ਪ੍ਰਾਥਨਾ ਵਾਲੀ ਪੂਜਾ ਦੀਆਂ ਤਸਵੀਰਾਂ ਰਿਸ਼ੀ ਕਪੂਰ ਦੇ ਪ੍ਰਸ਼ੰਸਕਾਂ ਲਈ ਸਾਂਝੀਆਂ ਕੀਤੀਆਂ ਸਨ।
Riddhima Kapoor shares a contented throwback image when Aishwarya ...ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News