Pics : ਪੈਰਿਸ 'ਚ ਪਤੀ ਨਾਲ ਛੁੱਟੀਆਂ ਦਾ ਆਨੰਦ ਮਾਣਦੀ ਨਜ਼ਰ ਆਈ ਰਿਆ ਸੇਨ

8/7/2018 3:43:00 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਰਿਆ ਸੇਨ ਇਨ੍ਹੀਂ ਦਿਨੀਂ ਆਪਣੇ ਪਤੀ ਸ਼ਿਵਮ ਤਿਵਾਰੀ ਨਾਲ ਛੁੱਟੀਆਂ ਦਾ ਆਨੰਦ ਮਨਾ ਰਹੀ ਹੈ। ਹਾਲ ਹੀ 'ਚ ਰਿਆ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕਰਕੇ ਇਸ ਗੱਲ ਦੀ ਜਾਣਕਾਰੀ ਸ਼ੇਅਰ ਕੀਤੀ ਹੈ।

PunjabKesari
ਇਨ੍ਹਾਂ ਤਸਵੀਰਾਂ 'ਚ ਰਿਆ ਐਫਿਲ ਟਾਵਰ ਦੇ ਸਾਹਮਣੇ ਪਤੀ ਨਾਲ ਤਸਵੀਰਾਂ ਕਲਿੱਕ ਕਰਵਾਉਂਦੀ ਨਜ਼ਰ ਆ ਰਹੀ ਹੈ। ਯੂਰਪ 'ਚ ਛੁੱਟੀਆਂ ਦਾ ਆਨੰਦ ਮਨਾ ਰਹੀ ਰਿਆ ਆਪਣੇ ਪਤੀ ਨਾਲ ਲਗਾਤਾਰ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰ ਰਹੀ ਹੈ।

PunjabKesari
ਦੱਸਣਯੋਗ ਹੈ ਕਿ 'ਸਿਲਸਿਲਾ', 'ਕਯਾਮਤ', 'ਅਪਨਾ ਸਪਨਾ ਮਨੀ-ਮਨੀ' ਅਤੇ 'ਜ਼ਿੰਦਗੀ 50-50' ਵਰਗੀਆਂ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ। ਫਿਲਮਾਂ 'ਚ ਰਿਆ ਦੇ ਅਭਿਨੈ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ।
ਰਿਆ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਰਿਆ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 513,000 ਫਾਲੋਅਰਜ਼ ਹਨ।

PunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News