ਇੰਟਰਨੈੱਟ 'ਤੇ ਛਾਇਆ ਰੋਬੀ ਸਿੰਘ ਤੇ ਸ਼ਹਿਨਾਜ਼ ਦਾ ਗੀਤ 'ਮਾਇੰਡ ਨਾ ਕਰੀਂ' (ਵੀਡੀਓ)

12/2/2019 11:26:40 AM

ਜਲੰਧਰ (ਬਿਊਰੋ) — ਪੰਜਾਬੀ ਮਾਡਲ, ਅਦਾਕਾਰਾ ਤੇ ਗਾਇਕਾ ਸ਼ਹਿਨਾਜ਼ ਕੌਰ ਗਿੱਲ ਇਨ੍ਹੀਂ ਦਿਨੀਂ ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 13' ਬਾਕਾਮਲ ਖੇਡ ਰਹੀ ਹੈ। ਉਨ੍ਹਾਂ ਨੇ ਆਪਣੀ ਕਿਊਟ ਅਦਾਵਾਂ ਨਾਲ ਸਭ ਦਾ ਦਿਲ ਜਿੱਤ ਰਹੇ ਹਨ। ਹਾਲ ਹੀ 'ਚ ਸ਼ਹਿਨਾਜ਼ ਕੌਰ ਗਿੱਲ ਦਾ ਨਵਾਂ ਗੀਤ 'ਮਾਇੰਡ ਨਾ ਕਰੀਂ' ਰਿਲੀਜ਼ ਹੋਇਆ ਹੈ। ਉਨ੍ਹਾਂ ਦੇ ਇਸ ਗੀਤ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਰੋਬੀ ਸਿੰਘ ਤੇ ਸ਼ਹਿਨਾਜ਼ ਕੌਰ ਗਿੱਲ ਨੇ ਗਾਇਆ ਹੈ। ਰੋਬੀ ਸਿੰਘ ਤੇ ਸ਼ਹਿਨਾਜ਼ ਕੌਰ ਗਿੱਲ ਦੇ ਇਸ ਗੀਤ ਦੇ ਬੋਲ ਗੀਤਾਂ ਦੀ ਮਸ਼ੀਨ ਅਖਵਾਉਣ ਵਾਲੇ ਪ੍ਰਸਿੱਧ ਗੀਤਕਾਰ ਤੇ ਗਾਇਕ ਕਰਨ ਔਜਲਾ ਨੇ ਲਿਖੇ ਹਨ, ਜਿਸ ਨੂੰ ਮਿਊਜ਼ਿਕ ਨਾਮੀ ਸੰਗੀਤਕਾਰ ਦੀਪ ਜੰਡੂ ਨੇ ਦਿੱਤਾ ਹੈ। ਫਿਲਮੀ ਲੋਕ ਵੱਲੋਂ ਗੀਤ ਦੇ ਵੀਡੀਓ ਨੂੰ ਤਿਆਰ ਕੀਤਾ ਗਿਆ ਹੈ। ਯੂਟਿਊਬ 'ਤੇ ਇਸ ਗੀਤ ਦੇ ਵਿਊਜ਼ 2.4 ਮਿਲੀਅਨ ਤੋਂ ਜ਼ਿਆਦਾ ਹੋ ਚੁੱਕੇ ਹਨ।


ਦੱਸ ਦਈਏ ਕਿ ਗੀਤ 'ਮਾਇੰਡ ਨਾ ਕਰੀਂ' ਦੇ ਵੀਡੀਓ 'ਚ ਰੋਬੀ ਸਿੰਘ ਤੇ ਸ਼ਹਿਨਾਜ਼ ਗਿੱਲ ਦੀ ਅਦਾਕਾਰੀ ਵੀ ਦੇਖਣ ਨੂੰ ਮਿਲ ਰਹੀ ਹੈ। 'ਮਾਇੰਡ ਨਾ ਕਰੀਂ' ਗੀਤ ਨੂੰ ਆਰ ਮਿਊਜ਼ਿਕ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News