ਰੌਸ਼ਨ ਪ੍ਰਿੰਸ ਤੇ ਰੁਬੀਨਾ ਬਾਜਵਾ ਦੀ ਨਵੀਂ ਫਿਲਮ ਦੀ ਸ਼ੂਟਿੰਗ ਹੋਈ ਸ਼ੁਰੂ

11/23/2019 12:54:33 PM

ਜਲੰਧਰ (ਬਿਊਰੋ) — ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਦੀ ਨਵੀਂ ਫਿਲਮ 'ਬਿਊਟੀਫੁਲ ਬਿੱਲੋ' ਦਾ ਸ਼ੂਟਿੰਗ ਸ਼ੁਰੂ ਹੋ ਗਈ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਹੈ। ਰੌਸ਼ਨ ਪ੍ਰਿੰਸ ਨਾਲ ਇਸ ਫਿਲਮ 'ਚ ਰੁਬੀਨਾ ਬਾਜਵਾ ਤੇ ਨੀਰੂ ਬਾਜਵਾ ਨਜ਼ਰ ਆਉਣਗੇ। ਇਹ ਫਿਲਮ ਨੀਰੂ ਬਾਜਵਾ ਐਨਟਰਟੇਨਮੈਂਟ, ਓਮ ਜੀ ਸਟਾਰ ਸਟੂਡੀਓ ਤੇ ਸਰੀਨ ਪ੍ਰੋਡਕਸ਼ਨ ਦੇ ਬੈਨਰ ਹੇਠ ਬਣ ਰਹੀ ਹੈ। ਇਸ ਫਿਲਮ ਨੂੰ ਅਮਰਿਤ ਰਾਜ ਚੱਡਾ ਡਾਇਰੈਕਟ ਕਰ ਰਹੇ ਹਨ।

 
 
 
 
 
 
 
 
 
 
 
 
 
 

#BeautifulBillo Shooting Mode @neerubajwa @rubina.bajwa @theroshanprince @omjeegroup @amritrajchadha14 @thite_santosh @munishomjee ❤️

A post shared by Rosshan Prince (@theroshanprince) on Nov 22, 2019 at 8:05am PST


ਦੱਸ ਦਈਏ ਕਿ ਰੌਸ਼ਨ ਪ੍ਰਿੰਸ ਇਸ ਫਿਲਮ ਤੋਂ ਪਹਿਲਾਂ ਰੁਬੀਨਾ ਬਾਜਵਾ ਨਾਲ ਕਈ ਫਿਲਮਾਂ 'ਚ ਨਜ਼ਰ ਆ ਚੁੱਕੇ ਹਨ। ਇਸ ਜੋੜੀ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਹੈ। ਰੌਸ਼ਨ ਪ੍ਰਿੰਸ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। Sehar' ਟਾਈਟਲ ਹੇਠ ਬਣ ਰਹੀ ਇਸ ਫਿਲਮ ਦੀ ਸ਼ੂਟਿੰਗ ਯੂਰਪ ਦੇ ਸ਼ਹਿਰ ਹੰਗਰੀ 'ਚ ਚੱਲ ਰਹੀ ਹੈ। ਇਸ ਫਿਲਮ 'ਚ ਰੌਸ਼ਨ ਪ੍ਰਿੰਸ ਨਾਲ ਸਾਵਨ ਰੂਪੋਵਾਲੀ, ਨਵ ਬਾਜਵਾ, ਧੀਰਜ ਕੁਮਾਰ, ਸਾਰਾ ਗੁਰਪਾਲ, ਜਸਵੰਤ ਰਾਠੌਰ ਤੇ ਨਿਰਮਲ ਰਿਸ਼ੀ ਸਮੇਤ ਹੋਰ ਕਈ ਵੱਡੇ ਅਦਾਕਾਰ ਦਿਖਾਈ ਦੇਣਗੇ। ਇਹ ਫਿਲਮ ਸਿਰਾਜੁਦੀਨ ਅੰਸਾਰੀ ਦੇ ਡਾਇਰੈਕਸ਼ਨ 'ਚ ਬਣ ਰਹੀ ਹੈ।

 
 
 
 
 
 
 
 
 
 
 
 
 
 

#BeautifulBillo @neerubajwa @rubina.bajwa @theroshanprince @omjeegroup @amritrajchadha14 @thite_santosh @munishomjee

A post shared by Rosshan Prince (@theroshanprince) on Nov 22, 2019 at 7:32am PST


ਦੱਸਣਯੋਗ ਹੈ ਕਿ ਇਸ ਫਿਲਮ ਤੋਂ ਇਲਾਵਾ ਰੌਸ਼ਨ ਪ੍ਰਿੰਸ ਗਿੱਪੀ ਗਰੇਵਾਲ ਦੀ ਫਿਲਮ 'ਚ ਵੀ ਕੰਮ ਕਰ ਰਹੇ ਹਨ ਤੇ ਹੁਣ ਉਨ੍ਹਾਂ ਦੀ ਇਸ ਨਵੀਂ ਫਿਲਮ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਉਹ ਇਹ ਜਾਨਣ ਲਈ ਉਤਾਵਲੇ ਹਨ ਕਿ ਇਸ ਫਿਲਮ 'ਚ ਉਹ ਕਿਸ ਤਰ੍ਹਾਂ ਦਾ ਕਿਰਦਾਰ ਕਰ ਰਹੇ ਹਨ।

 
 
 
 
 
 
 
 
 
 
 
 
 
 

Really Happy for this collaboration Again After #NaughtyJatts with One & Only @neerubajwa & After #LaavaanPhere with My Fv8 Costar @rubina.bajwa ❤️ Thanks @neerubajwa @thite_santosh @omjeegroup ✌️

A post shared by Rosshan Prince (@theroshanprince) on Oct 24, 2019 at 9:43pm PDTਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News