ਚੋਣ ਲੜਨ ਦੇ ਪ੍ਰਚਾਰ ਕਰਨ ''ਤੇ ਸਲਮਾਨ ਖਾਨ ਨੇ ਦਿੱਤਾ ਜਵਾਬ

3/22/2019 9:07:54 AM

ਜਲੰਧਰ(ਬਿਊਰੋ)— ਬਾਲੀਵੁੱਡ ਸਟਾਰ ਸਲਮਾਨ ਖਾਨ ਨੇ ਆਪਣੇ ਚੋਣ ਲੜਨ ਬਾਰੇ ਸਥਿਤੀ ਸਾਫ ਕਰ ਦਿੱਤੀ ਹੈ। ਚਰਚਾਵਾਂ ਸਨ ਕਿ ਸਲਮਾਨ ਖਾਨ ਕਾਂਗਰਸ ਲਈ ਚੋਣ ਪ੍ਰਚਾਰ ਕਰ ਸਕਦੇ ਹਨ, ਪਰ ਹੁਣ ਅਜਿਹਾ ਨਹੀਂ ਹੋਵੇਗਾ।


ਸਲਮਾਨ ਖਾਨ ਨੇ ਆਪਣੇ ਆਧਿਕਾਰਤ ਟਵਿਟਰ ਅਕਾਊਂਟ 'ਤੇ ਦੱਸਿਆ ਹੈ ਕਿ ਉਹ ਨਾ ਚੋਣ ਲੜਨਗੇ ਅਤੇ ਨਾ ਹੀ ਕਿਸੇ ਵੀ ਸਿਆਸੀ ਪਾਰਟੀ ਲਈ ਪ੍ਰਚਾਰ ਕਰਨਗੇ। 53 ਸਾਲਾ ਅਦਾਕਾਰ ਨੇ ਆਪਣੇ ਇਸ ਟਵੀਟ ਨਾਲ ਲੋਕ ਸਭਾ ਚੋਣਾਂ 'ਚ ਆਪਣੀ ਸ਼ਮੂਲੀਅਤ 'ਤੇ ਹੋਣ ਵਾਲੀਆਂ ਚਰਚਾਵਾਂ ਨੂੰ ਸ਼ਾਂਤ ਕਰ ਦਿੱਤਾ ਹੈ।


ਇਸ ਤੋਂ ਪਹਿਲਾਂ ਸਲਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਟਵੀਟ ਦੇ ਜਵਾਬ 'ਚ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਸੀ। ਉਸ ਨੇ ਲਿਖਿਆ ਸੀ ਕਿ ਅਸੀਂ ਲੋਕਤੰਤਰ 'ਚ ਹਾਂ ਅਤੇ ਸਾਨੂੰ ਸਾਰਿਆਂ ਨੂੰ ਆਪਣੇ ਵੋਟ ਹੱਕ ਦੀ ਵਰਤੋਂ ਕਰਨੀ ਚਾਹੀਦੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News