ਆਰੀਅਨ ਦੀ ਗ੍ਰਿਫਤਾਰੀ ਤੋਂ ਬਾਅਦ ਸ਼ਾਹਰੁਖ ਖਾਨ ਦੇ ਘਰ ਪਹੁੰਚੇ ਸਲਮਾਨ ਖਾਨ (ਵੀਡੀਓ)

10/4/2021 12:33:34 AM

ਮੁੰਬਈ- ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਨੂੰ ਡਰੱਗ ਕੇਸ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਸਲਮਾਨ ਖਾਨ ਕਿੰਗ ਖਾਨ ਦੇ ਘਰ ਪਹੁੰਚੇ ਹਨ। ਸਲਮਾਨ ਦੇ ਸ਼ਾਹਰੁਖ ਦੇ ਘਰ ਪਹੁੰਚਣ ਦੀ ਵੀਡੀਓ ਵਾਇਰਲ ਹੋ ਰਹੀ ਹੈ।

ਇਹ ਖ਼ਬਰ ਪੜ੍ਹੋ- ਵਿਸ਼ਵ ਮਹਿਲਾ ਟੀਮ ਸ਼ਤਰੰਜ ਚੈਂਪੀਅਨਸ਼ਿਪ : ਭਾਰਤ ਬਣਿਆ ਉਪ ਜੇਤੂ, ਪਹਿਲੀ ਵਾਰ ਜਿੱਤਿਆ ਚਾਂਦੀ ਤਮਗਾ

 
 
 
 
 
 
 
 
 
 
 
 
 
 
 
 

A post shared by Bollywood Pap (@bollywoodpap)


ਦੱਸ ਦੇਈਏ ਕਿ ਐਤਵਾਰ ਨੂੰ ਸਵੇਰ ਤੋਂ ਹੀ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਡਰੱਗ ਕੇਸ ਨੂੰ ਲੈ ਕੇ ਚਰਚਾ 'ਚ ਬਣੇ ਹੋਏ ਹਨ। ਇਸ ਦੌਰਾਨ ਇਸ ਕੇਸ 'ਚ ਆਰੀਅਨ ਨੂੰ ਗ੍ਰਿਫਤਾਰ ਵੀ ਕੀਤਾ ਗਿਆ। ਅਜਿਹੇ 'ਚ ਹੁਣ ਸ਼ਾਹਰੁਖ ਖਾਨ ਦੇ ਘਰ ਦੇ ਬਾਹਰ ਸਲਮਾਨ ਖਾਨ ਨਜ਼ਰ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਸਲਮਾਨ, ਸ਼ਾਹਰੁਖ ਅਤੇ ਪਰਿਵਾਰ ਨਾਲ ਆਰੀਅਨ ਨੂੰ ਲੈ ਕੇ ਹੀ ਗੱਲ ਕਰਨ ਆਏ ਹਨ।

ਇਹ ਖ਼ਬਰ ਪੜ੍ਹੋ- ਭਾਰਤ ਤੇ ਆਸਟਰੇਲੀਆ ਦੀ ਮਹਿਲਾ ਟੀਮਾਂ ਵਿਚਾਲੇ ਦਿਨ-ਰਾਤ ਟੈਸਟ ਡਰਾਅ

ਜ਼ਿਕਰਯੋਗ ਹੈ ਕਿ ਡਰੱਗ ਕੇਸ 'ਚ ਸੁਪਰਸਟਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਕਾਫੀ ਹਲਚਲ ਮਚ ਗਈ ਹੈ। ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ) ਨੇ ਸ਼ਨੀਵਾਰ ਨੂੰ ਮੁੰਬਈ ਤੋਂ ਗੋਆ ਜਾ ਰਹੇ ਕਰੂਜ਼ 'ਚ ਚੱਲ ਰਹੀ ਡਰੱਗਸ ਪਾਰਟੀ 'ਚ ਛਾਪੇਮਾਰੀ ਕੀਤੀ ਜਿਸ 'ਚ ਕਿੰਗ ਖਾਨ ਦਾ ਪੁੱਤਰ ਵੀ ਸ਼ਾਮਲ ਸੀ। ਐੱਨ. ਸੀ. ਬੀ. ਨੇ ਬੀਤੀ ਰਾਤ ਆਰੀਅਨ ਤੋਂ ਪੁੱਛਗਿੱਛ ਕੀਤੀ। ਸੂਤਰ ਮੁਤਾਬਕ ਸ਼ਾਹਰੁਖ ਦੇ ਪੁੱਤਰ ਨੇ ਟੀਮ ਦੇ ਸਾਹਮਣੇ ਡਰੱਗ ਲੈਣ ਦੀ ਗੱਲ ਕਬੂਲੀ ਸੀ। 

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Gurdeep Singh

This news is Content Editor Gurdeep Singh

Related News