ਆਪਣੇ ''ਘੋੜੇ'' ਨਾਲ ਹਰੀਆਂ ਪੱਤੀਆਂ ਖਾਂਦੇ ਦਿਸੇ ਸਲਮਾਨ ਖਾਨ, ਵੀਡੀਓ ਵਾਇਰਲ
4/10/2020 3:52:10 PM

ਮੁੰਬਈ (ਵੈੱਬ ਡੈਸਕ) - ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ 'ਲੌਕ ਡਾਊਨ' ਦੌਰਾਨ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਰਹੇ ਹਨ। ਉਹ ਆਪਣੇ ਫਾਰਮ ਹਾਊਸ 'ਤੇ ਮੌਜ਼ੂਦ ਹਨ। ਜਿੱਥੇ ਉਹ ਆਪਣੇ ਪਰਿਵਾਰ ਨਾਲ ਖੂਬ ਸਮਾਂ ਬਤੀਤ ਕਰ ਰਹੇ ਹਨ, ਉੱਥੇ ਹੀ ਉਹ ਆਪਣੇ ਪਾਲਤੂ ਜਾਨਵਰਾਂ ਦਾ ਵੀ ਖੂਬ ਖਿਆਲ ਰੱਖ ਰਹੇ ਹਨ। ਸਲਮਾਨ ਖਾਨ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਕੁਝ ਘੰਟੇ ਪਹਿਲਾਂ ਹੀ ਸਲਮਾਨ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ, ਜਿਸ ਨੂੰ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ਵਿਚ ਸਲਮਾਨ ਖਾਨ ਆਪਣੇ ਘੋੜੇ ਨੂੰ ਹਰੀਆਂ ਪਤੀਆਂ ਖਵਾਉਂਦੇ ਨਜ਼ਰ ਆ ਰਹੇ ਹਨ। ਉੱਥੇ ਹੀ ਇਸ ਵੀਡੀਓ ਵਿਚ ਖਾਸ ਗੱਲ ਹੈ ਕਿ ਪਤੀਆਂ ਖੁਦ ਸਲਮਾਨ ਖਾਨ ਵੀ ਖਾਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਕੈਪਸ਼ਨ ਵਿਚ ਸਲਮਾਨ ਖਾਨ ਨੇ ਲਿਖਿਆ ਹੈ, ''ਬ੍ਰੈਕਫਾਸਟ ਵਿਦ ਮਾਈ ਲਵ।''
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸਲਮਾਨ ਖਾਨ ਨੇ ਆਪਣੇ ਪਿਤਾ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਪਿਛਲੇ 3 ਹਫਤਿਆਂ ਤੋਂ ਇਕੱਲੇ ਦੂਜੇ ਘਰ ਵਿਚ ਹਨ, ਜਦੋਂਕਿ ਉਨ੍ਹਾਂ ਦਾ ਪੂਰਾ ਪਰਿਵਾਰ ਵੱਖਰੇ ਘਰ ਵਿਚ ਰਹਿ ਰਿਹਾ ਹੈ। ਸਲਮਾਨ ਖਾਨ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਇਨ੍ਹਾਂ ਫ਼ਿਲਮਾਂ ਵਿਚ 'ਮੈਂਨੇ ਪਿਆਰ ਕੀਆ', 'ਹਮ ਆਪਕੇ ਹੈ ਕੌਣ', 'ਦਬੰਗ', 'ਲੱਕੀ' ਸਮੇਤ ਕਈ ਫ਼ਿਲਮਾਂ ਸ਼ਾਮਿਲ ਹਨ। ਸਲਮਾਨ ਖਾਨ ਇੰਨੀ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਹਨ ਅਤੇ ਆਏ ਦਿਨ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ