ਗਰੀਬਾਂ ਦੀ ਮਦਦ ਲਈ ਇਕ ਵਾਰ ਫਿਰ ਅੱਗੇ ਆਏ ਸਲਮਾਨ, ਰਾਤੋ-ਰਾਤ ਕੀਤਾ ਇਹ ਕੰਮ (ਵੀਡੀਓ)

5/4/2020 11:21:59 AM

ਮੁੰਬਈ (ਵੈੱਬ ਡੈਸਕ) — ਕੋਰੋਨਾ ਵਾਇਰਸ ਦਾ ਸੰਕਟ ਹਰ ਦਿਨ ਵਧਦਾ ਹੀ ਜਾ ਰਿਹਾ ਹੈ, ਜਿਸ ਦੇ ਚਲਦਿਆਂ ਪੂਰੇ ਦੇਸ਼ ਵਿਚ 'ਲੌਕ ਡਾਊਨ' ਕੀਤਾ ਗਿਆ। ਅਜਿਹੇ ਵਿਚ ਦਿਹਾੜੀਦਾਰ ਮਜ਼ਦੂਰਾਂ ਅਤੇ ਗਰੀਬ ਲੋਕਾਂ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਇਨ੍ਹਾਂ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉੱਥੇ ਹੀ ਫ਼ਿਲਮੀ ਸਿਤਾਰੇ ਵੀ ਇਨ੍ਹਾਂ ਮਜ਼ਦੂਰਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਹੁਣ ਤਕ ਬਾਲੀਵੁੱਡ ਦੇ ਕਈ ਸਿਤਾਰੇ ਇਨ੍ਹਾਂ ਦੀ ਮਦਦ ਕਰ ਚੁੱਕੇ ਹਨ। ਬਾਲੀਵੁੱਡ ਦੇ ਦਬੰਗ ਖਾਨ ਯਾਨੀ ਕਿ ਸਲਮਾਨ ਖਾਨ ਵੀ ਆਪਣੇ ਵਲੋਂ ਹਰ ਸੰਭਵ ਮਦਦ ਕਰ ਰਹੇ ਹਨ। ਸਲਮਾਨ ਖਾਨ ਬਾਲੀਵੁੱਡ ਇੰਡਸਟਰੀ ਨਾਲ ਜੁੜੇ 25 ਹਜ਼ਾਰ ਦਿਹਾੜੀਦਾਰ ਮਜ਼ਦੂਰਾਂ ਅਤੇ ਗਰੀਬਾਂ ਦੀ ਮਦਦ ਕਰ ਰਹੇ ਹਨ। ਉਹ ਇਨ੍ਹਾਂ ਲੋਕਾਂ ਨੂੰ ਆਰਥਿਕ ਮਦਦ ਦੇ ਨਾਲ-ਨਾਲ ਜ਼ਰੂਰਤ ਦਾ ਸਮਾਨ ਵੀ ਦੇ ਰਹੇ ਹਨ। ਜਦੋ ਤੋਂ ਲੌਕ ਡਾਊਨ ਲੱਗਾ ਹੈ ਓਦੋਂ ਤੋਂ ਸਲਮਾਨ ਖਾਨ ਆਪਣੇ ਪਨਵੇਲ ਵਾਲੇ ਫਾਰਮ ਹਾਊਸ ਵਿਚ ਠਹਿਰੇ ਹਨ। ਉਨ੍ਹਾਂ ਨਾਲ ਉਨ੍ਹਾਂ ਦੀ ਖਾਸ ਦੋਸਤ ਜੈਕਲੀਨ ਫਰਨਾਡੀਜ਼ ਅਤੇ ਯੂਲੀਆ ਵੰਤੁਰ ਕਈ ਹੋਰ ਲੋਕ ਵੀ ਰੁਕੇ ਹਨ। ਇਸੇ ਦੌਰਾਨ ਸਲਮਾਨ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿਚ ਉਹ ਆਪਣੇ ਦੋਸਤਾਂ ਅਤੇ ਹੋਰਨਾਂ ਲੋਕਾਂ ਨਾਲ ਮਿਲ ਕੇ ਮਜ਼ਦੂਰਾਂ ਲਈ ਟਰੈਕਟਰ 'ਤੇ ਭੋਜਨ ਰੱਖਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਸਲਮਾਨ ਖਾਨ ਇਕ ਖਾਸ ਕੈਪਸ਼ਨ ਵੀ ਲਿਖਿਆ ਹੈ। ਉਨ੍ਹਾਂ ਨੇ ਖਾਣਾ ਰੱਖਣ ਲਈ ਆਪਣੇ ਸਾਰੇ ਦੋਸਤਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਟੈਗ ਵੀ ਕੀਤਾ।

 
 
 
 
 
 
 
 
 
 
 
 
 
 

@jacquelinef143 @vanturiulia @rahulnarainkanal @imkamaalkhan @niketan_m @waluschaa @abhiraj88

A post shared by Salman Khan (@beingsalmankhan) on May 3, 2020 at 8:50am PDT

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਲਮਾਨ ਖਾਨ ਟੀ.ਵੀ. ਅਤੇ ਫ਼ਿਲਮਾਂ ਵਿਚ ਕੰਮ ਕਰਨ ਵਾਲੇ ਖਾਸ ਕਲਾਕਾਰਾਂ ਦੀ ਮਦਦ ਕਰਨ ਲਈ ਸਾਹਮਣੇ ਆਏ ਸਨ। ਉਨ੍ਹਾਂ ਨੇ ਆਲ ਇੰਡੀਆ ਸਪੈਸ਼ਲ ਆਰਟਿਸਟਸ ਐਸੋਸੀਏਸ਼ਨ (All India Special Artists Association) ਦੇ ਅਧੀਨ 45 ਕਲਾਕਾਰਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ 3000/- ਦੀ ਸਹਾਇਤਾ ਦੇ ਤੌਰ 'ਤੇ ਦਾਨ ਕੀਤੇ ਸਨ। ਸਾਰੇ ਕਲਾਕਾਰਾਂ ਵਲੋਂ ਸਲਮਾਨ ਦੀ ਇਸ ਦਰਿਆਦਿਲੀ ਦੀ ਤਾਰੀਫ ਕੀਤੀ ਜਾ ਰਹੀ ਹੈ। ਸਲਮਾਨ ਖਾਨ ਦੀ ਫਿਲਮ 'ਭਾਰਤ' ਵਿਚ ਸਰਕਸ ਦੇ ਦ੍ਰਿਸ਼ਾਂ ਦੌਰਾਨ ਕਈ ਕੱਦ ਵਿਚ ਛੋਟੇ ਕਲਾਕਾਰਾਂ ਨੇ ਕੰਮ ਕੀਤਾ ਹੈ।

 
 
 
 
 
 
 
 
 
 
 
 
 
 

So I’m posting from my handle to let you know that tmmrw on my YouTube channel, mine kya? It’s ours! Song out tmrw on it, hope u can handle it. #PyaarKaronaOutTomorrow @thesajidwajid @adityadevmusic @hussain.dalal @believe_india @saajan_singh23 @abhiraj88 #StayHome #StaySafe #StayStrong #Lockdown #newmusic #Coronavirus #IndiaFightsCorona

A post shared by Salman Khan (@beingsalmankhan) on Apr 18, 2020 at 11:48pm PDT

ਦੱਸਣਯੋਗ ਹੈ ਕਿ ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਐਂਪਲਾਇਜ਼ ਦੇ ਮੁਖੀ ਬੀ.ਐਨ. ਤਿਵਾੜੀ ਨੇ ਕਿਹਾ, ''ਐਸੋਸੀਏਸ਼ਨ ਦੇ ਅਧੀਨ ਲਗਭਗ 90 ਵਿਸ਼ੇਸ਼ ਸ਼੍ਰੇਣੀ ਦੇ ਕਲਾਕਾਰ ਆਉਣ ਵਾਲੇ ਹਨ। ਉਨ੍ਹਾਂ ਵਿਚੋਂ 45 ਲੋਕਾਂ ਨੂੰ ਸਲਮਾਨ ਖਾਨ ਨੇ ਮਦਦ ਦਿੱਤੀ ਹੈ। ਬਾਕੀ ਬਚੇ ਲੋਕਾਂ ਨੂੰ ਵੀ ਅਗਲੇ ਕੁਝ ਦਿਨਾਂ ਵਿਚ ਮਦਦ ਭੇਜੀ ਜਾਵੇਗੀ।''   ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News