ਹੁਣ ਸਲਮਾਨ ਨੇ ਇਸ ਪਾਕਿਸਤਾਨੀ ਕਲਾਕਾਰ ਨੂੰ ਦਿਖਾਇਆ ਬਾਹਰ ਦਾ ਰਸਤਾ

2/19/2019 11:40:12 AM

ਮੁੰਬਈ (ਬਿਊਰੋ) : ਬੀਤੇ ਵੀਰਵਾਰ ਯਾਨੀ 14 ਫਰਵਰੀ ਨੂੰ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਝੰਜੋੜ ਕੇ ਰੱਖ ਦਿੱਤਾ ਹੈ। ਇਸ ਕਾਇਰਤਾਨਾ ਘਟਨਾ ਕਾਰਨ ਪਾਕਿਸਤਾਨ ਦਾ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਕਾਫੀ ਅਸਰ ਬਾਲੀਵੁੱਡ ਫਿਲਮ ਇੰਡਸਟਰੀ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਬੀਤੇ ਦਿਨੀਂ ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਐਮਪਲਾਈਜ਼ ਨੇ ਅੱਤਵਾਦੀ ਹਮਲੇ ਦੀ ਨਿੰਦਿਆ ਕਰਦੇ ਹੋਏ ਐਲਾਨ ਕੀਤਾ ਕਿ ਜਿਹੜਾ ਕਲਾਕਾਰ ਪਾਕਿਸਤਾਨੀ ਕਲਾਕਾਰਾਂ ਨਾਲ ਕੰਮ ਕਰੇਗਾ ਉਸ ਦਾ ਵੀ ਵਿਰੋਧ ਕੀਤਾ ਜਾਵੇਗਾ। ਵਿਰੋਧ ਦੇ ਚੱਲਦਿਆ ਬਾਲੀਵੁੱਡ ਫਿਲਮ ਇੰਡਸਟਰੀ ਦੇ ਸੁਪਰਸਟਾਰ ਸਲਮਾਨ ਖਾਨ ਨੇ ਆਪਣੇ ਪ੍ਰੋਡਕਸ਼ਨ ਹਾਊਸ ਦੇ ਬੈਨਰ ਹੇਠ ਬਣ ਰਹੀ ਫਿਲਮ 'ਨੋਟਬੁੱਕ' 'ਚੋਂ ਪਾਕਿਸਤਾਨੀ ਕਲਾਕਾਰ ਆਤਿਫ ਅਸਲਮ ਦਾ ਗੀਤ ਹਟਾ ਦਿੱਤਾ ਹੈ।

PunjabKesari
ਦੱਸ ਦਈਏ ਕਿ ਸਲਮਾਨ ਖਾਨ ਨੇ ਬਿਆਨ ਜ਼ਾਰੀ ਕਰਦਿਆ ਕਿਹਾ ਹੈ ਕਿ ਇਕ ਜਾਂ ਦੋ ਦਿਨਾਂ ਅੰਦਰ ਗੀਤ ਦੀ ਰੀ-ਰਿਕਾਰਡਿੰਗ ਕਰ ਲਈ ਜਾਏਗੀ। ਦੱਸ ਦਈਏ ਕਿ ਖਬਰਾਂ ਆ ਰਹੀਆਂ ਹਨ ਕਿ ਸਲਮਾਨ ਖਾਨ ਨੇ 'ਸਲਮਾਨ ਖਾਨ ਫਿਲਮਜ਼' ਨੂੰ ਆਤਿਫ ਦਾ ਗੀਤ ਹਟਾਉਣ ਲਈ ਕਿਹਾ ਸੀ।
 

ਦੱਸਣਯੋਗ ਹੈ ਕਿ ਬੀਤੇ ਵੀਰਵਾਰ 14 ਫਰਵਰੀ ਨੂੰ ਸੀ. ਆਰ. ਪੀ. ਐੱਫ. ਦੇ ਵਾਹਨ 'ਤੇ ਹਮਲੇ ਤੋਂ ਬਾਅਦ ਕਸ਼ਮੀਰ 'ਚ ਪਿਛਲੇ 5 ਦਿਨਾਂ ਕਈ ਜਵਾਨ ਸ਼ਹੀਦ ਹੋ ਚੁੱਕੇ ਹਨ। ਪੁਲਵਾਮਾ ਹਮਲੇ 'ਚ ਸੋਮਵਾਰ ਨੂੰ ਵੀ ਅੱਤਵਾਦੀਆਂ ਨਾਲ ਮੁਕਾਬਲੇ 'ਚ ਇਕ ਮੇਜ਼ਰ ਤੇ 4 ਜਵਾਨ ਸ਼ਹੀਦ ਹੋ ਗਏ ਹਨ।

 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News