ਸਮੀਰਾ ਰੈੱਡੀ ਨੇ ਫਲਾਂਟ ਕੀਤਾ ''ਬੇਬੀ ਬੰਪ'', ਤਸਵੀਰਾਂ ਵਾਇਰਲ

6/9/2019 3:26:49 PM

ਮੁੰਬਈ (ਬਿਊਰੋ) : ਬਾਲੀਵੁਡ ਅਦਾਕਾਰਾ ਸਮੀਰਾ ਰੈੱਡੀ ਬਹੁਤ ਜਲਦ ਦੂਜੀ ਵਾਰ ਮਾਂ ਬਣਨ ਵਾਲੀ ਹੈ। ਇਨ੍ਹੀਂ ਦਿਨੀਂ ਉਹ ਗੋਆ 'ਚ ਆਪਣੇ ਬੇਬੀਮੂਨ ਦਾ ਆਨੰਦ ਮਾਣ ਰਹੀ ਹੈ। ਇਸ ਦੌਰਾਨ ਸਮੀਰਾ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਕਾਫੀ ਸਾਰੀਆਂ ਖੂਬਸੂਰਤ ਬੇਬੀ ਬੰਪ ਵਾਲੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਸਮੀਰਾ ਆਪਣਾ ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਇਹ ਸਮੀਰਾ ਦਾ ਦੂਜਾ ਬੱਚਾ ਹੈ। ਪਹਿਲਾਂ ਵੀ ਉਹ ਕਈ ਵਾਰ ਆਪਣੇ ਬੇਬੀ ਬੰਪ ਦੀਆਂ ਤਸਵੀਰਾਂ ਸਾਂਝੀਆਂ ਕਰ ਚੁੱਕੀ ਹੈ।

PunjabKesari
ਦੱਸਣਯੋਗ ਹੈ ਕਿ 21 ਜਨਵਰੀ 2014 ਨੂੰ ਸਮੀਰਾ ਦਾ ਕਾਰੋਬਾਰੀ ਅਕਸ਼ੇ ਵਰਡੇ ਨਾਲ ਵਿਆਹ ਕਰਵਾਇਆ ਸੀ। 25 ਮਈ 2015 ਨੂੰ ਸਮੀਰਾ ਨੇ ਪਹਿਲੇ ਬੱਚੇ ਨੂੰ ਜਨਮ ਦਿੱਤਾ ਸੀ। ਹਿੰਦੀ ਫਿਲਮਾਂ ਦੇ ਨਾਲ-ਨਾਲ ਸਮੀਰਾ ਤਮਿਲ, ਤੇਲਗੂ, ਮਲਿਆਲਮ, ਕੰਨੜ ਤੇ ਬੰਗਾਲੀ ਫਿਲਮਾਂ 'ਚ ਕੰਮ ਕਰ ਚੁੱਕੀ ਹੈ। 
PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News