ਸਾਰਾ ਗੁਰਪਾਲ ਨੇ ਇੰਝ ਮਨਾਇਆ ਆਪਣਾ ਬਰਥਡੇ, ਸ਼ੇਅਰ ਕੀਤੀਆਂ ਤਸਵੀਰਾਂ

11/19/2019 2:58:40 PM

ਜਲੰਧਰ (ਬਿਊਰੋ) — ਪਾਲੀਵੁੱਡ ਇੰਡਸਟਰੀ 'ਚ ਪ੍ਰਸਿੱਧੀ ਖੱਟਣ ਵਾਲੀ ਸਾਰਾ ਗੁਰਪਾਲ ਅੱਜ ਆਪਣਾ 28ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਉਸ ਦਾ ਜਨਮ 19 ਨਵੰਬਰ 1991 ਨੂੰ ਹੋਇਆ। ਸਾਰਾ ਗੁਰਪਾਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਮੇਸ਼ਾ ਹੀ ਆਪਣੀਆਂ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਹੈ। ਆਪਣੇ ਬਰਥਡੇ ਦੇ ਖਾਸ ਮੌਕੇ 'ਤੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ।

PunjabKesari

ਪੰਜਾਬੀ ਇੰਡਸਟਰੀ 'ਚ ਸਾਰਾ ਗੁਰਪਾਲ ਲੰਮੇ ਸਮੇਂ ਤੋਂ ਸਰਗਰਮ ਹਨ ਅਤੇ ਉਹ ਗੀਤਾਂ ਦੇ ਨਾਲ-ਨਾਲ ਫਿਲਮਾਂ 'ਚ ਵੀ ਕੰਮ ਕਰ ਰਹੀ ਹੈ। ਉਸ ਨੂੰ ਹਰ ਚੌਥੇ ਪੰਜਾਬੀ ਗੀਤ 'ਚ ਮਾਡਲ ਦੇ ਰੂਪ 'ਚ ਦੇਖਿਆ ਜਾ ਸਕਦਾ ਹੈ। ਸਾਰਾ ਗੁਰਪਾਲ ਨੇ ਸਾਲ 2013 'ਚ 'ਜੀਨ' ਗੀਤ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਇਕ ਤੋਂ ਬਾਅਦ ਇਕ ਹਿੱਟ ਗੀਤਾਂ 'ਚ ਕੰਮ ਕੀਤਾ। ਮਾਡਲ ਦੇ ਨਾਲ-ਨਾਲ ਸਾਰਾ ਗੁਰਪਾਲ ਚੰਗੀ ਗਾਇਕਾ ਵੀ ਹੈ।

PunjabKesari
ਦੱਸਣਯੋਗ ਹੈ ਕਿ ਸਾਰਾ ਗੁਰਪਾਲ ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਨਾਲ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। 'Sehar' ਟਾਈਟਲ ਹੇਠ ਬਣ ਰਹੀ ਇਸ ਫਿਲਮ ਦੀ ਸ਼ੂਟਿੰਗ ਯੂਰਪ ਦੇ ਸ਼ਹਿਰ ਹੰਗਰੀ 'ਚ ਚੱਲ ਰਹੀ ਹੈ।

PunjabKesari

ਇਸ ਫਿਲਮ 'ਚ ਰੌਸ਼ਨ ਪ੍ਰਿੰਸ ਨਾਲ ਸਾਵਨ ਰੂਪੋਵਾਲੀ, ਨਵ ਬਾਜਵਾ, ਧੀਰਜ ਕੁਮਾਰ, ਸਾਰਾ ਗੁਰਪਾਲ, ਜਸਵੰਤ ਰਾਠੌਰ ਤੇ ਨਿਰਮਲ ਰਿਸ਼ੀ ਸਮੇਤ ਹੋਰ ਕਈ ਵੱਡੇ ਅਦਾਕਾਰ ਨਜ਼ਰ ਆਉਣਗੇ। ਇਹ ਫਿਲਮ 'ਫਲਕ ਫਿਲਮ ਪ੍ਰੋਡਕਸ਼ਨ' ਦੇ ਬੈਨਰ ਹੇਠ ਬਣ ਰਹੀ ਹੈ। ਇਹ ਫਿਲਮ ਸਿਰਾਜੁਦੀਨ ਅੰਸਾਰੀ ਦੇ ਡਾਇਰੈਕਸ਼ਨ 'ਚ ਬਣ ਰਹੀ ਹੈ।

PunjabKesariਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News